BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਬਿਨਾਂ ਮਾਸਕ ਵਾਲੇ 631 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 50 ਦੇ ਕੀਤੇ ਚਲਾਨ

June 12, 2021 05:55 PM

ਨਵਾਂਸ਼ਹਿਰ, 12 ਜੂਨ (ਏਜੰਸੀ) : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 631 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 50 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ।
ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਅਤੇ ਥਾਣਿਆਂ ਦੇ ਮੁੱਖ ਅਫ਼ਸਰਾਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ