BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਅਕਾਲੀ ਦਲ-ਬਸਪਾ ਨੇ 2022 ਚੋਣਾਂ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਲੜਨ ਲਈ ਗਠਜੋੜ ਬਣਾਇਆ

June 12, 2021 06:03 PM

- ਬਸਪਾ 20 ਸੀਟਾਂ ’ਤੇ ਅਤੇ ਅਕਾਲੀ ਦਲ 97 ਸੀਟਾਂ 'ਤੇ ਚੋਣਾਂ ਲੜੇਗੀ

ਚੰਡੀਗੜ੍ਹ, 12 ਜੂਨ (ਏਜੰਸੀ) : ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਗਠਜੋੜ ਬਣਾ ਕੇ ਲੜਨ ਦਾ ਐਲਾਨ ਕੀਤਾ ਤਾਂ ਜੋ ਪੰਜਾਬ ਵਿਚੋਂ ਹੰਕਾਰੀ ਰਾਜ ਤੇ ਭ੍ਰਿਸ਼ਟ ਤੇ ਘੁਟਾਲਿਆਂ ਨਾਲ ਭਰੀ ਕਾਂਗਰਸ ਸਰਕਾਰ ਨੁੰ ਚਲਦਾ ਕੀਤਾ ਜਾ ਸਕੇ। ਇਸ ਬਾਬਤ ਐਲਾਨ ਅੱਜ ਇਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਸਪਾ ਦੇ ਕੌਮੀ ਜਨਰਲ ਸਕੱਤਰ ਸਤੀਸ਼ ਚੰਦਰ ਮਿਸ਼ਰਾਂ ਨੇ ਸਾਂਝੇ ਤੌਰ ’ਤੇ ਕੀਤਾ। ਬਸਪਾ ਦੇ ਆਗੂ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਮਾਇਆਵਤੀ ਨੇ ਗਠਜੋੜ ਲਈ ਪ੍ਰਵਾਨਗੀ ਦਿੱਤੀ ਹੈ ਤੇ ਉਹਨਾਂ ਐਲਾਨ ਕੀਤਾ ਕਿ ਦੋਵੇਂ ਪਾਰਟੀਆਂ ਬਾਦਲ ਦੀ ਅਗਵਾਈ ਹੇਠ ਸੂਬੇਵਿਚ ਅਗਲੀ ਸਰਕਾਰ ਬਣਾਉਣ ਲਈ ਕੰਮ ਕਰਨਗੀਆਂ। ਮਿਸ਼ਰਾ ਨੇ ਦਲਿਤ ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਗਠਜੋੜ ਦੀ ਦਿਲੋਂ ਹਮਾਇਤ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਬਸਪਾ ਦੇ ਪੰਜਾਬ ਦੇ ਕੋਆਰਡੀਨੇਟਰ ਰਣਧੀਰ ਸਿੰਘ ਬੈਣੀਵਾਲ ਤੇ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨਾਲ ਮਿਲ ਕੇ ਪੰਜ ਵਾਰ ਮੁੱਖ ਮੰਤਰੀ ਰਹੇ ਅਕਾਲੀ ਦਲ ਦੇ ਸਰਪ੍ਰਸਤ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਦਾ ਆਸ਼ੀਰਵਾਦ ਲਿਆ। ਇਸ ਮੌਕੇ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਐਲਾਨ ਕੀਤਾ ਕਿ ਬਸਪਾ ਅਕਾਲੀ ਦਲ ਨਾਲ ਗਠਜੋੜ ਤਹਿਤ 20 ਸੀਟਾਂ ’ਤੇ ਚੋਣਾਂ ਲੜੇਗੀ ਜਿਸ ਵਿਚੋਂ ਦੁਆਬਾ ਵਿੱਚ 8, ਮਾਲਵਾ ਦੀਆਂ 7 ਤੇ ਮਾਝਾ ਦੀਆਂ 5 ਸੀਟਾਂ ਸ਼ਾਮਲ ਹਨ। ਇਹਨਾਂ ਸੀਟਾਂ ਵਿਚ ਕਰਤਾਰਪੁਰ, ਜਲੰਧਰ ਵੈਸਟ, ਜਲੰਧਰ ਨਾਰਥ, ਫਗਵਾੜਾ, ਹੁਸ਼ਿਆਰਪੁਰ ਸ਼ਹਿਰ, ਟਾਂਡਾ, ਦਸੂਹਾ, ਚਮਕੌਰ ਸਾਹਿਬ, ਬਸੀ ਪਠਾਣਾਂ, ਮਹਿਲ ਕਲਾਂ, ਨਵਾਂਸ਼ਹਿਰ, ਲੁਧਿਆਣਾ ਨਾਰਥ, ਸੁਜਾਨਪੁਰ, ਬੋਹਾ, ਪਠਾਨਕੋਟ, ਆਨੰਦਪੁਰ ਸਾਹਿਬ, ਮੁਹਾਲੀ, ਅੰਮ੍ਰਿਤਸਰ ਨਾਰਥ, ਅੰਮ੍ਰਿਤਸਰ ਸੈਂਟਰਲ ਤੇ ਪਾਇਲ ਸ਼ਾਮਲ ਹਨ। ਉਹਨਾਂ ਕਿਹਾ ਕਿ ਦੋਹਾਂ ਪਾਰਟੀਆਂ ਦੇ ਆਗੂਆਂ ਦੀ ਤਾਲਮੇਲ ਕਮੇਟੀ ਗਠਿਤ ਕੀਤੀ ਜਾਵੇਗੀ ਤਾਂ ਜੋ ਸਾਰੇ ਹਲਕਿਆ ਵਿਚ ਸਾਰੇ ਹਲਕਿਆਂ ਵਿੱਚ ਕੰਮਕਾਜ ਸਹਿਜੇ ਹੀ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ। ਗਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਸੁਖਬੀਰ ਨੇ ਕਿਹਾ ਕਿ ਇਹ ਗਠਜੋੜ ਸਿਰਫ 2022 ਵਿਧਾਨ ਸਭਾ ਚੋਣਾਂ ਲਈ ਨਹੀਂ ਹੈ ਬਲਕਿ ਇਹ ਭਵਿੱਖ ਵਿੱਚ ਵੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਅਕਾਲੀ ਦਲ ਤੇ ਬਸਪਾ ਦੋਹਾਂ ਦੀ ਵਿਚਾਰਧਾਰਾ ਇਕ ਹੈ ਤੇ ਦੋਵੇਂ ਕਿਸਾਨਾਂ, ਦਲਿਤਾਂ, ਗਰੀਬਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੇ ਹਨ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੁੰ ਹਰ ਸਹੂਲਤ ਦਿੱਤੀ ਹੈ ਭਾਵੇਂ ਉਹ ਆਟਾ ਦਾਲ, ਬੁਢਾਪਾ ਪੈਨਸ਼ਨ ਜਾਂ ਸ਼ਗਨ ਸਕੀਮ ਹੋਵੇ। ਉਹਨਾਂ ਕਿਹਾ ਕਿ ਦੂਜੇ ਪਾਸੇ ਕਾਂਗਰਸ ਪਾਰਟੀ ਨੇ ਕਮਜ਼ੋਰ ਵਰਗਾਂ ਲਈ ਇਕ ਵੀ ਸਕੀਮ ਸ਼ੁਰੂ ਨਹੀਂ ਕੀਤੀ ਤੇ ਇਹ ਐਸ ਸੀ ਸਕਾਲਰਸ਼ਿਪ ਸਕੀਮ ਵਰਗੀਆਂ ਸਕੀਮਾਂ ਬੰਦ ਕਰਨ ਲਈ ਜ਼ਿੰਮੇਵਾਰ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਅਕਾਲੀ ਦਲ ਤੇ ਬਸਪਾ ਦੇ ਜ਼ਮੀਨੀ ਪੱਧਰ ਦੇ ਵਰਕਰ ਸਾਂਝਾ ਮੁਹਾਜ਼ ਬਣਾਉਣ ਦੀ ਮੰਗ ਕਰ ਰਹੇ ਸਨ। ਉਹਨਾਂ ਨੇ ਬਸਪਾ ਦੇ ਪ੍ਰਧਾਨ ਮਾਇਆਵਤੀ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਅਕਾਲੀ ਦਲ ਨਾਲ ਰਲ ਕੇ ਕਾਂਗਰਸ ਪਾਰਟੀ ਨੂੰ ਸੂਬੇ ਵਿਚੋਂ ਖਤਮ ਕਰਨ ਦਾ ਸਪਸ਼ਟ ਫੈਸਲਾ ਲਿਆ ਹੈ। ਬਾਦਲ ਨੇ ਕਿਹਾ ਕਿ ਨਵਾਂ ਗਠਜੋੜ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਸ਼ਾਂਤੀ ਤੇ ਫਿਰਕੂ ਸਦਭਾਵਨਾ ਬਣਾਈ ਰੱਖਣ ਦੇ ਮੂਲ ਫਲਸਫੇ ’ਤੇ ਚੱਲੇਗਾ। ਉਹਨਾਂ ਕਿਹਾ ਕਿ ਅਸੀਂ ਸਮਾਜ ਦੇ ਅਣਗੌਲੇ ਵਰਗਾਂ ਤੇ ਕਿਸਾਨਾਂ ਦੀ ਭਲਾਈ ਯਕੀਨੀ ਬਣਾਏਗਾ ਤੇ ਨਾਲ ਹੀ ਵਪਾਰ ਤੇ ਉਦਸੋਗ ਵਿਕਸਤ ਕਰਕੇ ਸੂਬੇ ਦਾ ਅਰਥਚਾਰਾ ਮੁੜ ਲੀਹ ’ਤੇ ਲਿਆਵੇਗਾ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਅਕਾਲੀ ਦਲ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਦਾ ਹੈ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਨੇ ਸਾਰੇ ਧਰਮਾਂ ਦੇ ਪੂਜਾ ਸਥਲ ਵਿਕਸਤ ਕੀਤੇ ਹਨ ਅਤੇ ਅੰਮ੍ਰਿਤਸਰ ਵਿਚ ਭਗਵਾਨ ਵਾਲਮੀਕਿ ਦਾ ਅਸਥਾਨ ਬਣਾਇਆ। ਗੁਰੂ ਰਵੀਦਾਸ ਜੀ ਦੇ ਪਵਿੱਤਰ ਅਸਥਾਨ ਖੁਰਾਲਗੜ੍ਹ ਸਾਹਿਬ ਵਿਖੇ 200 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ ਜਿਸਨੂੰ ਕਾਂਗਰਸ ਸਰਕਾਰ ਨੇ ਰੋਕ ਦਿੱਤਾ। ਇਸ ਮੌਕੇ ਸਤੀਸ਼ ਮਿਸ਼ਰਾ ਨੇ ਕਿਹਾ ਕਿ ਅੱਜ ਪੰਜਾਬ ਦੇ ਇਤਿਹਾਸ ਵਿਚ ਬਹੁਤ ਵੱਡਾ ਦਿਨ ਹੈ ਜਦੋਂ ਬਸਪਾ ਨੇ ਪੰਜਾਬ ਦੀ ਸਭ ਤੋਂ ਮਜ਼ਬੂਤ ਪਾਰਟੀ ਨਾਲ ਗਠਜੋੜ ਕੀਤਾ ਹੈ। ਉਹਨਾਂ ਕਿਹਾ ਕਿ ਦੋਵੇਂ ਪਾਰਟੀਆਂ 25 ਸਾਲ ਬਾਅਦ ਮੁੜ ਇਕੱਠੀਆਂ ਹੋਈਆਂ ਹਨ ਅਤੇ ਪਿਛਲੀ ਵਾਰ ਜਦੋਂ ਦੋਵਾਂ ਪਾਰਟੀਆਂ ਨੇ ਰਲ ਕੇ 1996 ਦੀਆਂ ਚੋਣਾਂ ਲੜੀਆਂ ਸਨ ਤਾਂ ਲੋਕ ਸਭਾ ਦੀਆਂ 13 ਵਿਚੋਂ 11 ਸੀਟਾਂ ’ਤੇ ਜਿੱਤ ਹਾਸਲ ਕੀਤੀ ਸੀ। ਉਹਨਾਂ ਕਿਹਾ ਕਿ ਬਸਪਾ ਪ੍ਰਧਾਨ ਮਾਇਆਵਤੀ ਜੀ ਆਪ ਆ ਕੇ ਗਠਜੋੜ ਦਾ ਐਲਾਨ ਕਰਨਾ ਚਾਹੁੰਦੇ ਸਨ ਪਰ ਕੋਰੋਨਾ ਬੰਦਸ਼ਾਂ ਕਰ ਕੇ ਅਜਿਹਾ ਹੋ ਨਹੀਂ ਸਕਿਆ। ਮਿਸ਼ਰਾ ਨੇ ਦੱਸਿਆ ਕਿ ਕਾਂਗਰਸ ਪਾਰਟੀ ਕਿਵੇਂ ਦਲਿਤਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਤੇ ਐਸ ਸੀ ਵਿਦਿਆਰਥੀਆਂ ਲਈ ਰਾਖਵੇਂ ਫੰਡ ਜਾਰੀ ਨਹੀਂ ਕਰ ਰਹੀ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨਾਂ ਦੇ ਲੱਖਾਂ ਲਾਭਪਾਤਰੀਆਂ ਦੇ ਨਾਂ ਕੱਟ ਦਿੱਤੇ ਹਨ, ਐਸ ਸੀ ਤੇ ਓ ਬੀ ਸੀ ਆਸਾਮੀਆਂ ਭਰੀਆਂ ਨਹੀਂ ਜਾ ਰਹੀਆਂ ਤੇ ਬੇਘਰਿਆਂ ਨੂੰ ਘਰ ਦੇਣ ਦੀ ਸਕੀਮ ਤਹਿਤ ਘਰ ਨਹੀਂ ਦਿੱਤੇ ਜਾ ਰਹੇ। ਉਹਨਾਂ ਦੱਸਿਆ ਕਿ ਕਿਵੇਂ ਬਸਪਾ ਅਕਾਲੀ ਦਲ ਨਾਲ ਰਲ ਕੇ ਸੰਘਰਸ਼ ਕਰੇਗੀ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਤਿੰਨ ਕਿਸਾਨ ਵਿਰੋਧੀ ਖੇਤੀਕਾਨੂੰਨ ਲਾਗੂ ਨਾ ਹੋਣ ਅਤੇ ਉਹਨਾਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਕਿਸਾਨਾਂ ਦੀ ਹਮਾਇਤ ਵਿਚ ਕੈਬਨਿਟ ਤੋਂ ਅਸਤੀਫਾ ਦੇਣ ਦੀ ਸ਼ਲਾਘਾ ਕੀਤੀ। ਮਿਸ਼ਰਾ ਨੇ ਤਿੰਨ ਨਫਰਤ ਭਰੇ ਕਾਨੁੰਨਾਂ ਦੀ ਸ਼ਲਾਘਾ ਕਰਨ ’ਤੇ ਆਪ ਦੀ ਨਿਖੇਧੀਕੀਤੀ ਤੇ ਕਿਹਾ ਕਿ ਉਹ ਕਿਸਾਨਾਂ ਦੇ ਦਬਾਅ ਹੇਠ ਹੁਣ ਆਪਣਾ ਸਟੈਂਡ ਬਦਲ ਗਈ ਹੈ। ਇਸ ਮੌਕੇ ਹੋਰਨਾਂ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੁੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਨਰੇਸ਼ ਗੁਜਰਾਲ, ਹਰਸਿਮਰਤ ਕੌਰ ਬਾਦਲ, ਨਿਰਮਲ ਸਿੰਘ ਕਾਹਲੋਂ, ਬੀਬੀ ਜਗੀਰ ਕੌਰ, ਜਨਮੇਜਾ ਸਿੰਘ ਸੇਖੋਂ, ਬੀਬੀ ਉਪਿੰਦਰਜੀਤ ਕੌਰ, ਡਾ. ਚਰਨਜੀਤ ਸਿੰਘ ਅਟਵਾਲ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਸਿਕੰਦਰ ਸਿੰਘ ਮਲੂਕਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹੀਰਾ ਸਿੰਘ ਗਾਬੜੀਆ, ਜਗਮੀਤ ਸਿੰਘ ਬਰਾੜ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘਸ ਮਾਨ ਤੇ ਪਰਮਬੰਸ ਸਿੰਘ ਰੋਮਾਣਾ ਵੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ