BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਹਰਿਆਣਾ

ਮੁੱਖ ਮੰਤਰੀ ਖੱਟਰ ਨੇ ਮੋਰਨੀ ਵਿੱਚ ਐਡਵੈਂਚਰ ਖੇਡਾਂ ਦਾ ਉਦਘਾਟਨ ਕੀਤਾ

June 21, 2021 12:53 PM

ਪੀ. ਪੀ. ਵਰਮਾ
ਪੰਚਕੂਲਾ/20 ਜੂਨ : ਹਰਿਆਣਾ ਦੇ ਮੁੱਖ ਮੰਤਰੀ ਨੇ ਅੱਜ ਮੋਰਨੀ ਵਿੱਚ ਐਡਵੈਂਚਰ ਖੇਡਾਂ ਦਾ ਉਦਘਾਟਨ ਕੀਤਾ। ਇਸ ਮੌਕੇ ਤੇ ਖੇਡ ਮੰਤਰੀ ਸੰਦੀਪ ਸਿੰਘ, ਜੰਗਲਾਤ ਵਿਭਾਗ ਦੇ ਮੰਤਰੀ ਕੰਵਰਪਾਲ, ਪੰਚਕੂਲਾ ਦੇ ਵਿਧਾਇਕ ਅਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਵੀ ਮੌਜੂਦ ਸਨ। ਮੁੱਖ ਮੰਤਰੀ ਦੇ ਆਪਣੇ ਭਾਸ਼ਨ ਵਿੱਚ ਕਿਹਾ ਕਿ ਅੱਜ ਪੈਰਾ ਗਲਾਈਡਿੰਗ ਸ਼ੁਰੂ ਹੋ ਰਹੀ ਹੈ। ਇਸ ਦੇ ਨਾਲ ਹੀ ਬੋਟਿੰਗ ਅਤੇ ਹਾਰਟਬੈਲੂਨ ਐਡਵੈਂਚਰ ਵੀ ਸ਼ੁਰੂ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪਿੰਜ਼ੌਰ ਦੇ ਐਵੀਏਸ਼ਨ ਕਲੱਬ ਦੇ ਰਨਵੇ ਤੋਂ ਜਲਦੀ ਹੀ ਛੋਟੀ ਏਅਰ ਟੈਕਸੀ ਚਲਾਈ ਜਾਵੇਗੀ ਜਿਹੜੀ ਪਿੰਜ਼ੌਰ, ਇਸਦੇ ਨਾਲ ਲਗਦੇ ਹਿਮਾਚਲ ਦੇ ਇਲਾਕਿਆਂ ਤੋਂ ਹੁੰਦੀ ਹੋਈ ਹਰਿਆਣਾ ਦੇ ਮੋਰਨੀ ਇਲਾਕੇ ਦੀ ਸੈਰ ਕਰਵਾਏਗੀ। ਉਹਨਾਂ ਕਿਹਾ ਕਿ ਪਹਿਲਾ ਪੈਰਾਗਲੈਨਿੰਗ ਹਿਮਾਚਲ ਦੇ ਬਿਲਾਸਪੁਰ, ਮਨਾਲੀ ਅਤੇ ਉੱਤਰਾਖੰਡ ਵਿੱਚ ਕਈ ਥਾਵਾਂ ਤੇ ਹੁੰਦੀ ਹੈ ਤੇ ਹੁਣ ਇਹ ਐਡਵੈਂਚਰ ਸੇਵਾ ਮੋਰਨੀ ਵਿੱਚ ਸ਼ੁਰੂ ਕੀਤੀ ਜਾਵੇਗੀ।
ਉਹਨਾਂ ਕਿਹਾ ਕਿ ਪਿੰਜ਼ੌਰ ਦੇ ਗਾਰਡਨ ਨੂੰ ਹੋਰ ਖ਼ੂਬਸ਼ੂਰਤ ਬਣਾਇਆ ਜਾਵੇਗਾ ਅਤੇ ਮੋਰਨੀ ਨੂੰ ਉੱਤਮ ਸੈਰਗਾਹ ਬਣਾਇਆ ਜਾਵੇਗਾ। ਉਹਨਾਂ ਕਿਹਾ ਕਿ ਅੱਜ ਉਹ ਐਡਵੈਂਚਰ ਪ੍ਰਦਰਸ਼ਨ ਸਮਾਰੋਹ ਵਿੱਚ ਆਏ ਹਨ ਅਤੇ ਇਸੇ ਤਰ੍ਹਾਂ ਜਦੋਂ ਹੋਰ ਗਤੀਵਿਧੀਆਂ ਸ਼ੁਰੂ ਹੋਈਆਂ ਤਾਂ ਉਹ ਉਹਨਾਂ ਵਿੱਚ ਵੀ ਸ਼ਾਮਿਲ ਹੋਣਗੇ। ਮੁੱਖ ਮੰਤਰੀ ਨੇ ਕਿਹਾ ਕਿ ਮੋਰਨੀ ਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਦੁਰ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪਿੰਡ ਥਾਪਲੀ ਵਿੱਚ ਪੰਚਕਰਮਾ ਕੇਂਦਰ ਬਣਾਇਆ ਗਿਆ ਹੈ ਅਤੇ ਮੋਰਨੀ ਨੂੰ ਰੇਲ ਅਤੇ ਹਵਾਈ ਕਨੈਕਟੀਵਿਟੀ ਨਾਲ ਜੋੜਿਆ ਜਾਵੇਗਾ ਤੇ ਲੋਕਲ ਏਅਰਪੋਰਟ ਨਾਲ ਜੋੜਿਆ ਜਾਵੇਗਾ।
ਉਹਨਾਂ ਕਿਹਾ ਕਿ ਪੰਚਕੂਲਾ ਵਿੱਚ ਟੂਰਿਜ਼ਮ ਕੇਂਦਰ ਬਣਾਇਆ ਜਾਵੇਗਾ। ਜਿਸ ਵਿੱਚ ਟ੍ਰੈਕਿੰਗ ਅਤੇ ਹੋਰ ਐਡਵੈਂਚਰ ਖੇਡਾਂ ਵਿੱਚ ਸ਼ਾਮਿਲ ਹੋਣ ਵਾਲੇ ਸੈਲਾਨੀ ਜਿੱਥੇ ਰਹਿ ਸਕਣਗੇ। ਇਸ ਟੂਰਿਜ਼ਮ ਕੇਂਦਰ ਵਿੱਚ 60 ਕਮਰੇ ਬਣਾਏ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਤੋਂ 48 ਸਾਲ ਪਹਿਲਾਂ ਪੰਚਕੂਲਾ ਦੀ ਸਥਾਪਨਾ ਹੋਈ ਸੀ ਅਤੇ 1983 ਵਿੱਚ ਪੰਚਕੂਲਾ ਲਈ ਪਹਿਲੀ ਵਿਕਾਸ ਯੋਜਨਾ ਸ਼ੁਰੂ ਹੋਈ ਸੀ। ਉਹਨਾਂ ਕਿਹਾ ਕਿ ਮੋਰਨੀ ਵਿੱਚ ਸੜਕਾਂ ਦਾ ਜਾਲ ਬਿਸਾ ਦਿੱਤਾ ਜਾਵੇਗਾ ਤਾਂ ਜੋ ਵੱਧ ਤੋਂ ਵੱਧ ਸੈਲਾਨੀ ਮੋਰਨੀ ਆ ਸਕਣ। ਇਸ ਮੌਕੇ ਤੇ ਵਿਧਾਨ ਸਭਾ ਸਪੀਕਰ ਗਿਆਨ ਚੰਦ ਗੁਪਤਾ ਤੇ ਜੰਗਲਾਤ ਵਿਭਾਗ ਦੇ ਮੰਤਰੀ ਕੰਵਰਪਾਲ ਨੇ ਵੀ ਸੰਬੋਦਨ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦਾ ਪ੍ਰਕਾਸ਼ ਪੁਰਬ ਮਨਾਇਆ

ਮੁੱਖ ਮੰਤਰੀ ਦੇ ਅਸਤੀਫੇ ਦੀ ਮੰਗ ਲੈ ਕੇ ਕਾਂਗਰਸ ਆਗੂ ਪਹੁੰਚੇ ਮਿੰਨੀ ਸਕੱਤਰੇਤ, ਦਿੱਤਾ ਮੰਗ ਪੱਤਰ

ਵਿਗਿਆਨਕ ਚੇਤਨਾ ਦੇ ਫੈਲਾਓ ਨਾਲ ਹੋਵੇਗਾ ਦੇਸ਼ ਦਾ ਵਿਕਾਸ : ਸ਼ਮਸ਼ੇਰ ਚੋਰਮਾਰ

ਹਰਿਆਣਾ ਵਿਧਾਨ ਸਭਾ ਦੇ ਸਪੀਕਰ ਨੇ ਸੇਵਾ ਹੀ ਸੇਵਾ ਹਸਪਤਾਲ ਦਾ ਉਦਘਾਟਨ ਕੀਤਾ

ਖੇਡ ਮੰਤਰੀ ਸੰਦੀਪ ਸਿੰਘ ਨੇ ਨਗਰਪਾਲਿਕਾ ’ਚ ਮਾਰਿਆ ਛਾਪਾ

ਹਰਿਆਣਾ ’ਚ 2000 ਪ੍ਰਚੂਨ ਦੀਆਂ ਦੁਕਾਨਾਂ ਖੋਲ੍ਹੀਆਂ ਜਾਣਗੀਆਂ : ਖੱਟਰ

15 ਅਗਸਤ ਨੂੰ ਭਾਰੀ ਗਿਣਤੀ ’ਚ ਕਿਸਾਨ ਦਿੱਲੀ ਕੂਚ ਕਰਨਗੇ : ਪ੍ਰਿੰਸ ਵੜੈਚ

ਨਿਰਦੋਸ਼ ਕਿਸਾਨਾਂ ’ਤੇ ਦਰਜ ਝੂਠੇ ਮੁਕਦਮੇ ਤੁਰੰਤ ਰੱਦ ਹੋਣ : ਬਾਬਾ ਤਿਲੋਕੇਵਾਲਾ

ਕਿਸਾਨੀਂ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਅਤੇ ਕਿਸਾਨਾਂ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਬੇਨਤੀ ਸਮਾਗਮ 7 ਅਗਸਤ ਨੂੰ

ਮਹਾਨ ਯੋਧਿਆਂ ਦੇ ਜੀਵਨ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਗੋਬਿੰਦ ਸਿੰਘ ਭਾਟੀਆ