BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ’ਤੇ 1824 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ : ਡੀਸੀ

June 21, 2021 01:07 PM

ਜਸਮੇਲ ਸਿੰਘ ਚੀਦਾ
ਤਰਨ ਤਾਰਨ/ 20 ਜੂਨ : ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 1824 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਕੁਲਵੰਤ ਸਿੰਘ ਨੇ ਦੱਸਿਆ ਕਿ ਕਰੋਨਾ ਵਾਇਰਸ ‘ਤੇ ਕਾਬੂ ਪਾਉਣ ਲਈ ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 1,70,275 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ । ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ। ਉਹਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 972 ਸੈਂਪਲ ਹੋਰ ਲਏ ਗਏ ਹਨ। ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 263 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,76,978 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,68,983 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 533 ਦੀ ਰਿਪੋਰਟ ਆਉਣੀ ਬਾਕੀ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7866 ਵਿਅਕਤੀ ਕੋਵਿਡ-19 ਤੋਂ ਪੀੜ੍ਹਤ ਪਾਏ ਗਏ ਹਨ। ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 7371 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 143 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 81 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 22 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ। ਇਸ ਤੋਂ ਇਲਾਵਾ 04 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 01 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ