BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ

June 21, 2021 01:58 PM

ਚੌਧਰੀ ਮਨਸੂਰ ਘੋਂਕੇ
ਕਾਦੀਆਂ, 20 ਜੂਨ : ਪਿਛਲੀ ਦਿਨੀਂ ਵਿਧਾਨ ਸਭਾ ਪੰਜਾਬ ਚ ਸਥਾਨਕ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦੇ ਪੁੱਤਰ ਅਰਜੁਨ ਪ੍ਰਤਾਪ ਸਿੰਘ ਬਾਜਵਾ ਨੂੰ ਇੰਸਪੈਕਟਰ ਬਣਾਏ ਜਾਣ ਦੇ ਵਿਰੋਧ ਚ ਸ੍ਰੋਮਣੀ ਅਕਾਲੀ ਦਲ (ਬਾਦਲ) ਦੇ ਪੀ ਏ ਸੀ ਮੈਂਬਰ ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਹੇਠ ਸਥਾਨਕ ਬਸ ਸਟੈਂਡ ਨੇੜੇ ਸੈਂਕੜੇ ਅਕਾਲੀ ਵਰਕਰਾਂ ਦੀ ਮੋਜੂਦਗੀ ਚ ਹਲਕਾ ਵਿਧਾਇਕ ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਿਆ। ਇੱਸ ਮੋਕੇ ਤੇ ਬੋਲਦੀਆਂ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਿਯਮਾਂ ਦੀ ਧੱਜਿਆਂ ਉਡਾਉਂਦੇ ਹੋਏ ਵਿਧਾਇਕ ਬਾਜਵਾ ਅਤੇ ਪਾਂਡੇ ਦੇ ਹੋਣਹਾਰ ਪੁੱਤਰਾਂ ਨੂੰ ਤਰਸ ਦੇ ਆਧਾਰ ਤੇ ਨੋਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਸਤਨਾਮ ਸਿੰਘ ਬਾਜਵਾ ਦਾ 1987 ਚ ਕਤਲ ਹੋਇਆ ਸੀ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਿਕ ਉਨ੍ਹਾਂ ਦੇ ਪੁੱਤਰ ਫ਼ਤਿਹਜੰਗ ਸਿੰਘ ਬਾਜਵਾ ਅਤੇ ਉਨ੍ਹਾਂ ਦੇ ਭਰਾ ਜੋਕਿ ਪਿਤਾ ਤੇ ਨਿਰਭਰ ਹੋਵੇ ਉਹ ਤਰਸ ਦੇ ਆਧਾਰ ਤੇ ਨੋਕਰੀ ਪਾਉਣ ਦਾ ਹੱਕਦਾਰ ਹੁੰਦਾ ਹੈ। ਪਰ ਇਨ੍ਹਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੋਕਰੀ ਦਿੱਤੇ ਜਾਣ ਦੇ ਮਾਮਲੇ ਚ ਪੰਜਾਬ ਸਰਕਾਰ ਨੇ ਅਨੁਚਿਤ ਤਰੀਕੇ ਨਾਲ ਦੂਜੀ ਪੀੜੀ ਦੇ ਅਰਜੁਨਪ੍ਰਤਾਪ ਸਿੰਘ ਬਾਜਵਾ ਨੂੰ ਨੋਕਰੀ ਦੇਕੇ ਸੁਪਰੀਮ ਕੋਰਟ ਦੇ ਨਿਯਮਾਂ ਦੀ ਧੱਜਿਆਂ ਉਡਾਇਆਂ ਹਨ। ਇੱਸ ਮੋਕੇ ਤੇ ਜਿਥੇ ਕੈਪਟਨ ਸਰਕਾਰ ਵਿਰੁੱਧ ਜੰਮਕੇ ਨਾਅਰੇਬਾਜ਼ੀ ਕੀਤੀ ਗਈ ਉਥੇ ਫ਼ਤਿਹਜੰਗ ਸਿੰਘ ਬਾਜਵਾ ਦਾ ਪੁਤਲਾ ਫ਼ੂਕਕੇ ਨੋਜਵਾਨਾਂ ਨੇ ਵਿਧਾਇਕ ਦੇ ਪ੍ਰਤਿ ਆਪਣ ਰੋਸ਼ ਪ੍ਰਕਟ ਕੀਤਾ। ਉਨ੍ਹਾਂ ਕਿਹਾ ਕਿ ਜਿਥੇ ਬੇਰੋਜ਼ਗਾਰ ਨੋਜਵਾਨ ਮੁੱਖ ਮੰਤਰੀ ਦੀ ਕੋਠੀ ਬਾਹਰ ਬੈਠੇ ਹੋਏ ਨ ਉਨ੍ਹਾਂ ਤੇ ਲਾਠਿਆਂ ਬਰਸਾਈ ਜਾ ਰਹੀਆਂ ਹਨ ਉਥੇ ਵਿਧਾਇਕਾਂ ਦੇ ਪੁੱਤਰਾਂ ਨੂੰ ਕੋਠਿਆਂ ਬੈਠੇ ਬਿਠਾਏ ਨੋਕਰੀਆਂ ਪਰੋਸੀ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ 2022 ਚ ਪੰਜਾਬ ਚ ਅਕਾਲੀ ਦਲ (ਬਾਦਲ) ਦੀ ਸਰਕਾਰ ਆਉਣ ਤੇ ਇਨ੍ਹਾਂ ਦੋਂਵੇ ਵਿਧਾਇਕਾਂ ਦੇ ਪੁੱਤਰਾਂ ਦੀ ਨੋਕਰੀਆਂ ਰੱਦ ਕਰ ਦਿੱਤੀ ਜਾਣਗੀਆਂ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ