BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਭਟੋਇਆ ਨਹਿਰ ਵਾਲਾ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ

June 21, 2021 02:02 PM

- ਠੱਪ ਪਏ ਵਿਕਾਸ ਕੰਮ ਤੁਰੰਤ ਸ਼ੁਰੂ ਕਰਨ ਦੇ ਆਦੇਸ਼

ਸਰਬਜੀਤ ਸਾਗਰ
ਦੀਨਾਨਗਰ, 20 ਜੂਨ : ਦੀਨਾਨਗਰ ਹਲਕੇ ਦੇ ਪਿੰਡ ਭਟੋਇਆ (ਨਹਿਰ ਵਾਲਾ) ਦੇ ਲੋਕ ਪਿਛਲੇ ਲੰਮੇ ਸਮੇਂ ਤੋਂ ਗੰਦੇ ਪਾਣੀ ਦੀ ਨਿਕਾਸੀ, ਗਲੀਆਂ ਦੀ ਮੁਰੰਮਤ ਅਤੇ ਫਿਰਨੀ ਦਾ ਰਸਤਾ ਕੱਚਾ ਹੋਣ ਵਰਗੀਆਂ ਸਮੱਸਿਆਂ ਨਾਲ ਜੂਝਦੇ ਆ ਰਹੇ ਹਨ, ਜਿਸਦੇ ਹੱਲ ਲਈ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਆਦੇਸ਼ਾਂ ’ਤੇ ਅੱਜ ਸੀਨੀਅਰ ਕਾਂਗਰਸ ਨੇਤਾ ਅਸ਼ੋਕ ਚੌਧਰੀ ਵੱਲੋਂ ਪਿੰਡ ਦਾ ਦੌਰਾ ਕਰਕੇ ਤਮਾਮ ਮੁਸ਼ਕਿਲਾਂ ਨੂੰ ਨੇੜਿਓਂ ਹੋ ਕੇ ਜਾਣਿਆ ਗਿਆ।
ਅਸ਼ੋਕ ਚੌਧਰੀ ਵੱਲੋਂ ਇਸ ਦੌਰਾਨ ਪਿੰਡ ਦੇ ਲੋਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਫਿਰ ਬਣਨ ਵਾਲੀਆਂ ਤਮਾਮ ਗਲੀਆਂ ਤੇ ਫਿਰਨੀ ਦਾ ਦੌਰਾ ਕੀਤਾ। ਉਨ੍ਹਾਂ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਦਾ ਪਤਾ ਵੀ ਲਗਾਇਆ ਅਤੇ ਭਰੋਸਾ ਦਿੱਤਾ ਕਿ ਸਾਰੇ ਕੰਮ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਅਰੁਣਾ ਚੌਧਰੀ ਦੇ ਆਦੇਸ਼ਾਂ ’ਤੇ ਪਹੁੰਚੇ ਬੀਡੀਪੀਓ ਦੀਨਾਨਗਰ ਅਤੇ ਹੋਰ ਅਧਿਕਾਰੀਆਂ ਨੂੰ ਪਿੰਡ ਦੀਆਂ ਗਲੀਆਂ ਦਾ ਕੰਮ ਇੱਕ ਦੋ ਦਿਨਾਂ ’ਚ ਸ਼ੁਰੂ ਕਰਨ ਦੇ ਹੁਕਮ ਦਿੱਤੇ ਗਏ ਅਤੇ ਪਾਣੀ ਦੇ ਨਿਕਾਸ ਦਾ ਉਚਿੱਤ ਪ੍ਰਬੰਧ ਕਰਨ ਨੂੰ ਵੀ ਕਿਹਾ ਗਿਆ।
ਅਸ਼ੋਕ ਚੌਧਰੀ ਨੇ ਕਿਹਾ ਕਿ ਪਿੰਡ ਦਾ ਰਕਬਾ ਜ਼ਿਆਦਾ ਹੋਣ ਕਾਰਨ ਫਿਰਨੀ ਵਾਲਾ ਰਸਤਾ ਬਹੁਤ ਵੱਡਾ ਹੈ, ਜਿਸਨੂੰ ਬਣਾਉਣ ਬਾਰੇ ਬਾਅਦ ਵਿੱਚ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਅਰੁਣਾ ਚੌਧਰੀ ਵੱਲੋਂ ਇਸ ਪਿੰਡ ’ਚ ਵਿਕਾਸ ਕੰਮਾਂ ਲਈ ਲੱਖਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ ਪਰ ਪੰਚਾਇਤ ਤੇ ਪਿੰਡ ਦੇ ਹੋਰਨਾਂ ਲੋਕਾਂ ਦੀ ਆਪਸੀ ਸਹਿਮਤੀ ਨਾ ਹੋਣ ਕਾਰਨ ਪਿੰਡ ਵਿਕਾਸ ਪੱਖੋਂ ਪੱਛੜਦਾ ਜਾ ਰਿਹਾ ਸੀ, ਪਰ ਸ਼ਨੀਵਾਰ ਨੂੰ ਪਿੰਡ ਦੇ ਲੋਕਾਂ ਨੇ ਵਿਕਾਸ ਨੂੰ ਤਰਜ਼ੀਹ ਦਿੰਦਿਆਂ ਆਪਸੀ ਮਦਭੇਦ ਭੁਲਾਉਣ ਦਾ ਫ਼ੈਸਲਾ ਕੀਤਾ ਅਤੇ ਸਾਰੇ ਇਕੱਠੇ ਹੋ ਕੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੂੰ ਮਿਲੇ ਅਤੇ ਠੱਪ ਪਏ ਵਿਕਾਸ ਕੰਮਾਂ ਨੂੰ ਸ਼ੁਰੂ ਕਰਵਾਉਣ ਦੀ ਮੰਗ ਰੱਖੀ। ਜਿਸ ’ਤੇ ਤੁਰੰਤ ਐਕਸ਼ਨ ਲੈਂਦਿਆਂ ਉਨ੍ਹਾਂ ਵੱਲੋਂ ਸੀਨੀਅਰ ਕਾਂਗਰਸ ਨੇਤਾ ਅਸ਼ੋਕ ਚੌਧਰੀ ਅਤੇ ਬੀਡੀਪੀਓ ਦੀਨਾਨਗਰ ਨੂੰ ਮੌਕੇ ਦਾ ਜਾਇਜ਼ਾ ਲੈਣ ਲਈ ਭੇਜਿਆ। ਇਸ ਮੌਕੇ ਬੀਡੀਪੀਓ ਤਜਿੰਦਰ ਸਿੰਘ, ਕਾਂਗਰਸੀ ਆਗੂ ਕਪਿਲ ਠਾਕੁਰ, ਪੰਚ ਨਵਦੀਪ ਸਿੰਘ ਅਤੇ ਪੰਚ ਦਵਿੰਦਰ ਸਿੰਘ ਵੀ ਹਾਜ਼ਰ ਸਨ।

 

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ