BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਪੰਜਾਬ ਦੇ 8000 ਪਿੰਡ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 273 ਪਿੰਡ ਪਟਵਾਰੀਆਂ ਤੋਂ ਹੋਏ ਸੱਖਣੇ

June 21, 2021 02:25 PM

- ਪਟਵਾਰੀਆਂ ਅਤੇ ਕਾਨੂੰਗੋਆਂ ਨੇ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਵਾਧੂ ਹਲਕਿਆਂ ਦਾ ਚਾਰਜ ਛੱਡਿਆ

ਫ਼ਤਹਿਗੜ੍ਹ ਸਾਹਿਬ, 21 ਜੂਨ (ਰਵਿੰਦਰ ਸਿੰਘ ਢੀਂਡਸਾ) : ਅੱਜ ਤਹਿਸੀਲ ਹੈਡਕੁਆਰਟਰ ਅੱਗੇ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਵਾਧੂ ਹਲਕਿਆਂ ਦਾ ਚਾਰਜ ਛੱਡ ਦਿੱਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਤਹਿਸੀਲ ਪ੍ਰਧਾਨ ਦੀਪਾਂਸ਼ੂ ਵਡੇਰਾ ਨੇ ਦੱਸਿਆ ਕਿ ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਦੀ ਤਾਲਮੇਲ ਕਮੇਟੀ ਵੱਲੋਂ ਦਿੱਤੇ ਗਏ ਆਦੇਸ਼ਾਂ ਮੁਤਾਬਿਕ ਅੱਜ ਤਹਿਸੀਲ ਫ਼ਤਹਿਗੜ੍ਹ ਸਾਹਿਬ ਦੇ 24 ਹਲਕਿਆਂ ਦਾ ਵਾਧੂ ਚਾਰਜ ਛੱਡ ਦਿੱਤਾ ਗਿਆ ਹੈ ਜਿਸ ਨਾਲ ਤਹਿਸੀਲ ਅਧੀਨ ਪੈਂਦੇ 104 ਪਿੰਡ ਪਟਵਾਰੀਆਂ ਤੋਂ ਸੱਖਣੇ ਹੋ ਗਏ ਹਨ।ਗੱਲਬਾਤ ਕਰਦਿਆਂ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪ੍ਰਿੰਸਜੀਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਜ਼ਿਲਾ ਫ਼ਤਹਿਗੜ੍ਹ ਸਾਹਿਬ 'ਚ ਪਟਵਾਰੀਆਂ ਦੀ 118 ਪੋਸਟਾਂ ਉੱਪਰ ਸਿਰਫ 46 ਪਟਵਾਰੀ ਕੰਮ ਕਰ ਰਹੇ ਹਨ ਤੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਵਾਧੂ ਚਾਰਜ ਛੱਡਣ ਨਾਲ ਜ਼ਿਲੇ ਦੇ 273 ਪਿੰਡ ਪਟਵਾਰੀਆਂ ਤੋਂ ਸੱਖਣੇ ਹੋ ਗਏ ਹਨ।ਪਟਵਾਰ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਦਵਿੰਦਰ ਸ਼ਰਮਾ ਅਤੇ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਕਾਨੂੰਨੀ ਸਕੱਤਰ ਮੋਹਨ ਸਿੰਘ ਭੇਡਪੁਰਾ ਨੇ ਦੱਸਿਆ ਕਿ ਅੱਜ ਪੂਰੇ ਪੰਜਾਬ ਵਿੱਚ ਪਟਵਾਰੀਆਂ ਅਤੇ ਕਾਨੂੰਗੋਆਂ ਵੱਲੋਂ ਵਾਧੂ ਹਲਕਿਆਂ ਦਾ ਕੰਮ ਛੱਡ ਦੇਣ ਨਾਲ ਪੰਜਾਬ ਦੇ ਲਗਭਗ 8000 ਪਿੰਡ ਪਟਵਾਰੀਆਂ ਤੋਂ ਸੱਖਣੇ ਹੋ ਗਏ ਹਨ।ਜ਼ਿਕਰਯੋਗ ਹੈ ਕਿ ਪਟਵਾਰੀ ਅਤੇ ਕਾਨੂੰਗੋ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਕਰ ਰਹੇ ਹਨ ਪਰ ਸੂਬਾ ਸਰਕਾਰ ਦੀ ਇਨਾਂ ਮੰਗਾਂ ਪ੍ਰਤੀ ਬੇਰੁਖੀ ਦੇਖਦਿਆਂ ਉਕਤ ਯੂਨੀਅਨਾਂ ਵੱਲੋਂ ਪਹਿਲਾਂ ਦਿੱਤੇ ਗਏ ਅਲਟੀਮੇਟਮ ਮੁਤਾਬਿਕ ਅੱਜ ਵਾਧੂ ਹਲਕਿਆਂ ਦਾ ਕੰਮ ਛੱਡ ਦਿੱਤਾ ਗਿਆ ਜਿਸ ਨਾਲ ਪੰਜਾਬ ਭਰ 'ਚ ਆਮ ਲੋਕਾਂ ਨੂੰ ਆਉਣ ਵਾਲੇ ਦਿਨਾਂ 'ਚ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਫ਼ਤਹਿਗੜ੍ਹ ਸਾਹਿਬ ਤਹਿਸੀਲ ਅੱਗੇ ਰੋਸ ਪ੍ਰਗਟਾਉਣ ਮੌਕੇ ਅੱਜ ਪਟਵਾਰ ਯੂਨੀਅਨ ਦੇ ਤਹਿਸੀਲ ਜਨਰਲ ਸਕੱਤਰ ਹਰਦੀਪ ਸਿੰਘ,ਖਜ਼ਾਨਚੀ ਖੁਸ਼ਲੀਨ ਨੰਦਾ,ਹਰਿੰਦਰਪਾਲ,ਪ੍ਰੀਤਇੰਦਰ ਸਿੰਘ,ਡਿੰਪਲ ਗਰਗ,ਰਵਿੰਦਰ,ਮਨਦੀਪ ਸਿੰਘ,ਅਮਨਦੀਪ,ਕੋਮਲਪ੍ਰੀਤ ਕੌਰ,ਰਾਜਵੀਰ ਕੌਰ,ਨਰਿੰਦਰ ਸਿੰਘ ਸੰਧੂ,ਰਮਨਦੀਪ ਸਿੰਘ,ਗੁਰਿੰਦਰਵੀਰ ਸਿੰਘ,ਮਨਦੀਪ ਕੁਮਾਰ ਅਤੇ ਅਮਨਦੀਪ ਸਿੰਘ ਅਤੇ ਕਾਨੂੰਗੋ ਐਸੋਸੀਏਸ਼ਨ ਦੇ ਸਰਬਜੀਤ ਸਿੰਘ ਵਾਲੀਆ,ਤੇਜਿੰਦਰਪਾਲ,ਨਿਰਮਲ ਸਿੰਘ,ਅਵਤਾਰ ਸਿੰਘ,ਗੁਰਸੇਵਕ ਸਿੰਘ ਅਤੇ ਅਮਿਤਾਭ ਤਿਵਾੜੀ ਆਦਿ ਵੀ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ