BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੇਸ਼

ਬਾਰਾਮੂਲਾ ਮੁਕਾਬਲਾ : ਲਸ਼ਕਰ ਦੇ ਚੋਟੀ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਢੇਰ

June 21, 2021 02:42 PM

ਬਾਰਾਮੂਲਾ, 21 ਜੂਨ (ਏਜੰਸੀ) : ਐਤਵਾਰ ਦੇਰ ਰਾਤ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਖੇਤਰ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦਰਮਿਆਨ ਹੋਈ ਮੁਠਭੇੜ ਵਿੱਚ ਸੁਰੱਖਿਆ ਬਲਾਂ ਨੇ ਤਿੰਨ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਮੁਦਾਸਿਰ ਪੰਡਿਤ ਸਣੇ ਤਿੰਨ ਅੱਤਵਾਦੀ ਮਾਰ ਮੁਕਾਏ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀਆਂ ਲਾਸ਼ਾਂ ਦੇ ਨਾਲ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਨੂੰ ਐਤਵਾਰ ਦੇਰ ਰਾਤ ਸੋਪੋਰ ਦੇ ਗੁੰਡ ਬ੍ਰਾਥ ਖੇਤਰ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪੁਖਤਾ ਜਾਣਕਾਰੀ ਮਿਲੀ ਸੀ। ਇਸ 'ਤੇ, ਆਰਮੀ, ਐਸਓਜੀ ਅਤੇ ਸੀਆਰਪੀਐਫ ਦੀ ਸਾਂਝੀ ਟੀਮ ਨੇ ਪੂਰੇ ਖੇਤਰ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਦੀ ਸ਼ੁਰੂਆਤ ਕੀਤੀ। ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਨੇ ਉਸ ਘਰ ਨੂੰ ਘੇਰ ਲਿਆ ਜਿੱਥੇ ਅੱਤਵਾਦੀ ਲੁਕੇ ਹੋਏ ਸਨ। ਇਸ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਨੂੰ ਨੇੜੇ ਆਉਂਦੇ ਵੇਖ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਕਈ ਵਾਰ ਆਤਮ ਸਮਰਪਣ ਕਰਨ ਦੀ ਅਪੀਲ ਕੀਤੀ ਪਰ ਅੱਤਵਾਦੀਆਂ ਨੇ ਇਸ ਨੂੰ ਨਜ਼ਰਅੰਦਾਜ਼ ਕਰ ਦਿੱਤਾ ਅਤੇ ਗੋਲੀਬਾਰੀ ਨੂੰ ਤੇਜ਼ ਕਰ ਦਿੱਤਾ। ਬਹੁਤ ਕੋਸ਼ਿਸ਼ਾਂ ਤੋਂ ਬਾਅਦ, ਜਦੋਂ ਅੱਤਵਾਦੀਆਂ ਨੇ ਆਤਮ ਸਮਰਪਣ ਕਰਨ ਤੋਂ ਇਨਕਾਰ ਕਰ ਦਿੱਤਾ, ਤਾਂ ਸੁਰੱਖਿਆ ਬਲਾਂ ਨੇ ਸਾਰੇ ਤਿੰਨੋਂ ਅੱਤਵਾਦੀਆਂ ਨੂੰ ਇੱਕ ਇੱਕ ਕਰਕੇ ਮਾਰ ਮੁਕਾਇਆ। ਮਾਰੇ ਗਏ ਅੱਤਵਾਦੀਆਂ ਵਿੱਚ ਲਸ਼ਕਰ-ਏ-ਤੋਇਬਾ ਦਾ ਸਭ ਤੋਂ ਲੋੜੀਂਦਾ ਅੱਤਵਾਦੀ ਮੁਦਾਸਿਰ ਪੰਡਿਤ ਵੀ ਸ਼ਾਮਲ ਹੈ। ਮਾਰੇ ਗਏ ਇਕ ਹੋਰ ਅੱਤਵਾਦੀ ਦੀ ਪਛਾਣ ਪਾਕਿਸਤਾਨ ਦੇ ਵਸਨੀਕ ਅਸਾਰਾਰ ਵਜੋਂ ਹੋਈ ਹੈ, ਜਦਕਿ ਤੀਜੇ ਅੱਤਵਾਦੀ ਦੀ ਪਛਾਣ ਅਜੇ ਪਤਾ ਨਹੀਂ ਲੱਗ ਸਕੀ ਹੈ। ਉਹ ਸਥਾਨਕ ਦੱਸਿਆ ਜਾਂਦਾ ਹੈ। ਸੁਰੱਖਿਆ ਬਲਾਂ ਨੇ ਮੁੱਠਭੇੜ ਵਾਲੀ ਥਾਂ ਤੋਂ ਵੱਡੀ ਗਿਣਤੀ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਵੀ ਬਰਾਮਦ ਕੀਤਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਆਈਟੀ ਕਾਨੂੰਨ ਦੀ ਰੱਦ ਧਾਰਾ 66ਏ ਤਹਿਤ ਕੇਸ ਦਰਜ ਕਰਨ ’ਤੇ ਰਾਜਾਂ ਤੇ ਹਾਈ ਕੋਰਟਾਂ ਨੂੰ ਨੋਟਿਸ

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ