BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਦੇਸ਼

ਬੀਕੇਯੂ ਆਗੂ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ ਅੰਦੋਲਨ ਤੇਜ਼ ਕਰਨ ਦੀ ਕੀਤੀ ਅਪੀਲ

June 21, 2021 02:49 PM

ਨਵੀਂ ਦਿੱਲੀ, 21 ਜੂਨ (ਏਜੰਸੀ) : ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਦੇ ਕੌਮੀ ਬੁਲਾਰੇ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੰਦਿਆ ਕਿਸਾਨਾਂ ਨੂੰ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਅਪੀਲ ਕੀਤੀ ਹੈ।

ਟਿਕੈਤ ਨੇ ਸੋਮਵਾਰ ਨੂੰ ਟਵੀਟ ਕੀਤਾ ਅਤੇ ਲਿਖਿਆ, "ਸਰਕਾਰ ਮੰਣਨ ਵਾਲੀ ਨਹੀੰ। ਇਲਾਜ਼ ਤਾਂ ਕਰਨਾ ਪਵੇਗਾ। ਟਰੈਕਟਰਾਂ ਨਾਲ ਆਪਣੀ ਤਿਆਰੀ ਰੱਖੋ। ਜ਼ਮੀਨ ਬਚਾਉਣ ਲਈ ਅੰਦੋਲਨ ਨੂੰ ਤੇਜ਼ ਕਰਨਾ ਪਏਗਾ।"

ਇੱਕ ਹੋਰ ਟਵੀਟ ਵਿੱਚ, ਹਰਿਆਣਾ ਦੀ ਖੱਟਰ ਸਰਕਾਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਕਿਸਾਨ ਆਗੂ ਨੇ ਲਿਖਿਆ, "ਹਰਿਆਣਾ ਸਰਕਾਰ ਝੂਠੇ ਕੇਸ ਦਰਜ ਕਰਕੇ ਕਿਸਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਇਸ ਨਾਲ ਤੁਸੀਂ ਨਾ ਤਾਂ ਅੰਦੋਲਨ ਨੂੰ ਹਟਾ ਸਕਦੇ ਹੋ ਅਤੇ ਨਾ ਹੀ ਦਬਾ ਸਕਦੇ ਹੋ।" ਉਨ੍ਹਾਂ ਨੇ ਅੱਗੇ ਲਿਖਿਆ, "ਜਾਂ ਤਾਂ ਇਹ ਕਿਸਾਨ ਅਤੇ ਲੋਕ ਰਹੇਗਾ ਜਾਂ ਇਹ ਸਰਕਾਰ ਰਹੇਗੀ। ਅੰਨਦਾਤਾ ਦੀ ਆਵਾਜ਼ ਝੂਠੇ ਕੇਸਾਂ ਨਾਲ ਦਬੱਣ ਵਾਲੀ ਨਹੀਂ ਹੈ।"

ਧਿਆਨ ਯੋਗ ਹੈ ਕਿ ਕਿਸਾਨ ਛੇ ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਇਸ ਮੁੱਦੇ 'ਤੇ ਹੁਣ ਤੱਕ ਕਿਸਾਨਾਂ ਅਤੇ ਸਰਕਾਰ ਦਰਮਿਆਨ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਦੇ ਨਾਲ ਹੀ ਕੇਂਦਰ ਸਰਕਾਰ ਦੀ ਰਾਏ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿਚ ਹਨ।

ਹਾਲ ਹੀ ਵਿੱਚ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਸ਼ ਦੇ ਬਹੁਤੇ ਕਿਸਾਨ ਇਸ ਕਾਨੂੰਨ ਤੋਂ ਖੁਸ਼ ਹਨ। ਫਿਰ ਵੀ, ਕੇਂਦਰ ਸਰਕਾਰ ਉਨ੍ਹਾਂ ਸੰਸਥਾਵਾਂ ਜਾਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਜੋ ਕਾਨੂੰਨ ਵਿੱਚ ਕੋਈ ਕਮੀਆਂ ਲੱਭ ਰਹੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪ

ਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆ

ਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਦਿੱਤਾ ਅਸਤੀਫ਼ਾ

ਆਈਟੀ ਕਾਨੂੰਨ ਦੀ ਰੱਦ ਧਾਰਾ 66ਏ ਤਹਿਤ ਕੇਸ ਦਰਜ ਕਰਨ ’ਤੇ ਰਾਜਾਂ ਤੇ ਹਾਈ ਕੋਰਟਾਂ ਨੂੰ ਨੋਟਿਸ

ਕੋਵਿਡ-19 : ਇੱਕ ਦਿਨ ’ਚ ਆਏ 40 ਹਜ਼ਾਰ ਤੋਂ ਵੱਧ ਨਵੇਂ ਮਾਮਲੇ, 422 ਮੌਤਾਂ

ਛਤਰਸਾਲ ਕਤਲ ਮਾਮਲਾ : ਪਹਿਲਵਾਨ ਸੁਸ਼ੀਲ ਕੁਮਾਰ ਤੇ 19 ਹੋਰਨਾਂ ਖ਼ਿਲਾਫ਼ ਦੋਸ਼ ਪੱਤਰ ਦਾਖਲ

ਕਾਲਾ ਧਨ ਮਾਮਲਾ : ਈਡੀ ਮੂਹਰੇ ਮੁੜ ਪੇਸ਼ ਨਾ ਹੋਏ ਅਨਿਲ ਦੇਸ਼ਮੁੱਖ

ਕੇਂਦਰ ਨੇ ਕਿਹਾ, ਮੌਲਿਕ ਅਧਿਕਾਰਾਂ ਦੀ ਉਲੰਘਣਾ ਨੂੰ ਲੈ ਕੇ 7800 ਤੋਂ ਵੱਧ ਪਟੀਸ਼ਨਾਂ ਦਾਇਰ

ਸੁਪਰੀਮ ਕੋਰਟ ’ਚ ਪੈਗਾਸਸ ਜਾਸੂਸੀ ਮਾਮਲੇ ਦੀ ਸੁਣਵਾਈ 5 ਅਗਸਤ ਨੂੰ