BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਰਾਜਿੰਦਰਾ ਹਸਪਤਾਲ ਵਿੱਚ ਪੇਸਮੇਕਰ ਪਾਉਣ ਦਾ ਪਹਿਲਾ ਪ੍ਰੋਸਿਜਰ ਸਫ਼ਲਤਾਪੂਰਵਕ ਨੇਪਰੇ ਚੜ੍ਹਿਆ

June 21, 2021 06:21 PM

ਚੰਡੀਗੜ੍ਹ, 21 ਜੂਨ (ਏਜੰਸੀ) : ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਿਤ ਗੁਰੂ ਨਾਨਕ ਦੇਵ ਸੁਪਰਸਪੈਸ਼ਲਿਟੀ ਬਲਾਕ ਵਿੱਚ ਦਿਲ ਦੇ ਰੋਗੀ ਮਰੀਜ਼ ਦੇ ਪੇਸਮੇਕਰ ਪਾਉਣ ਦਾ ਕੰਮ ਸਫ਼ਲਤਾਪੂਰਵਕ ਨੇਪਰੇ ਚਾੜਿਆ ਗਿਆ। ਰਾਜਿੰਦਰਾ ਹਸਪਤਾਲ ਦੇ ਸੁਪਰਸਪੈਸ਼ਲਿਟੀ ਵਾਰਡ ਵਿੱਚ ਆਪਣੀ ਕਿਸਮ ਦਾ ਇਹ ਪਹਿਲਾ ਸਫ਼ਲ ਪ੍ਰੋਸਿਜਰ ਹੈ ਜੋ ਕਿ ਪਹਿਲਾਂ ਸਿਰਫ਼ ਵੱਡੇ ਅਤੇ ਨਿੱਜੀ ਹਸਪਤਾਲਾਂ ਵਿੱਚ ਹੀ ਉਪਲਬਧ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਮੈਡੀਕਲ ਪਟਿਆਲਾ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਰਾਜਨ ਕੁਮਾਰ ਸਿੰਗਲਾ ਅਤੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਵਿੱਚ ਇੱਕ ਕੋਰੋਨਾ ਪੀੜਤ ਮਰੀਜ਼ ਦੀ ਦਿਲ ਦੀ ਗਤੀ ਘੱਟ ਕੇ 30 ਮਿੰਟ ਰਹਿ ਗਈ ਸੀ ਜਿਸ ਦਾ ਕੋਵਿਡ ਆਈ.ਸੀ.ਯੂ. ਵਾਰਡ ਵਿੱਚ ਆਪ੍ਰੇਸ਼ਨ ਕਰਕੇ ਆਰਜੀ ਤੌਰ ‘ਤੇ ਪੇਸਮੇਕਰ ਲਗਾਇਆ ਗਿਆ ਸੀ।
ਜਿਸ ਉਪਰੰਤ ਮਰੀਜ਼ ਦੀ ਸਿਹਤ ਵਿੱਚ ਤੇਜ਼ੀ ਨਾਲ ਸੁਧਾਰ ਹੋਣ ਲੱਗਾ। ਉਹਨਾਂ ਦੱਸਿਆ ਕਿ ਇਸ ਮਰੀਜ਼ ਦੇ ਕੋਵਿਡ ਨੈਗੇਟਿਵ ਹੋਣ ਉਪਰੰਤ ਪੱਕੇ ਤੌਰ ‘ਤੇ ਪੱਕੇ ਤੌਰ ‘ਤੇ ਪੇਸਮੇਕਰ ਲੱਗਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਆਪ੍ਰੇਰਸ਼ਨ ਦਿਲ ਦੇ ਮਾਹਰ ਡਾ. ਗੌਤਮ ਸਿੰਗਲ, ਡਾ. ਅਨੁਮੀਤ ਬੱਗਾ, ਐਨਸਥਸਿਸਿਆ ਵਿਭਾਗ ਨਾਲ ਮਿਲ ਕੇ ਮਰੀਜ਼ ਦਾ ਇਲਾਜ ਕੀਤਾ ਗਿਆ ਅਤੇ ਆਯੁਸ਼ਮਾਨ ਭਾਰਤ ਸਕੀਮ ਤਹਿਤ ਮਰੀਜ਼ ਦਾ ਸਾਰਾ ਇਲਾਜ ਮੁਫ਼ਤ ਕੀਤਾ ਗਿਆ। ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਪ੍ਰਮੁੱਖ ਸਕੱਤਰ ਸ੍ਰੀ ਡੀ.ਕੇ. ਤਿਵਾੜੀ ਨੇ ਰਾਜਿੰਦਰਾ ਕਾਲਜ ਦੀ ਇਸ ਪ੍ਰਾਪਤੀ ‘ਤੇ ਸਮੂਹ ਟੀਮ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਪੰਜਾਬ ਦੇ ਸਾਰੇ ਸਰਕਾਰ ਮੈਡੀਕਲ ਕਾਲਜ ਲੋਕਾਂ ਦੀ ਸੇਵਾ ਲਈ ਇਸੇ ਤਰ੍ਹਾਂ ਪੂਰੀ ਤਤਪਰਤਾ ਨਾਲ ਕੰਮ ਕਰਦੇ ਰਹਿਣਗੇ। ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਓ.ਪੀ. ਸੋਨੀ ਨੇ ਰਾਜਿੰਦਰਾ ਕਾਲਜ ਦੀ ਸਮੂਹ ਟੀਮ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦਵਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਸਾਰਥਕ ਯਤਨਾਂ ਦਾ ਨਤੀਜਾ ਹੈ ਕਿ ਹੁਣ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਕਾਰਡਿਕ ਸਾਇੰਸ ਦੀ ਨਵੀਨਤਮ ਸੇਵਾਵਾਂ ਲੋਕਾਂ ਨੂੰ ਮਿਲ ਰਹੀਆਂ ਹਨ। ਉਹਨਾਂ ਕਾਲਜ ਪ੍ਰਸ਼ਾਸਨ ਨੂੰ ਭਰੋਸਾ ਦਵਾਇਆ ਕਿ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦੀਆਂ ਜ਼ਰੂਰਤਾਂ ਨੂੰ ਜਲਦ ਹੀ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਸਸਤੇ ਭਾਅ ‘ਤੇ ਬਿਹਤਰੀਨ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ