BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਪ੍ਰਸਿੱਧ ਸਿੱਖ ਵਿਦਵਾਨ ਡਾ. ਜੋਧ ਸਿੰਘ ਦੇ ਚਲਾਣੇ ’ਤੇ ਬੀਬੀ ਜਗੀਰ ਕੌਰ ਵੱਲੋਂ ਦੁੱਖ ਦਾ ਪ੍ਰਗਟਾਵਾ

June 21, 2021 06:27 PM

ਅੰਮ੍ਰਿਤਸਰ, 21 ਜੂਨ (ਏਜੰਸੀ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਪ੍ਰਸਿੱਧ ਸਿੱਖ ਵਿਦਵਾਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਅਤੇ ਸਿੱਖ ਵਿਸ਼ਵਕੋਸ਼ ਦੇ ਮੁੱਖ ਸੰਪਾਦਕ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਡਾ. ਜੋਧ ਸਿੰਘ ਨੇ ਸਿੱਖ ਦਰਸ਼ਨ ਅਤੇ ਗੁਰਬਾਣੀ ’ਤੇ ਵਿਸਥਾਰਪੂਰਵਕ ਕੰਮ ਕੀਤਾ ਹੈ। ਉਨ੍ਹਾਂ ਭਾਈ ਗੁਰਦਾਸ ਜੀ ਦੀਆਂ ਵਾਰਾਂ ਦਾ ਅੰਗਰੇਜ਼ੀ ਵਿਚ ਅਨੁਵਾਦ ਕਰਨ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਹਿੰਦੀ ਵਿਚ ਅਨੁਵਾਦ ਵੀ ਕੀਤਾ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੇ ਵਿਦਵਾਨ ਦਾ ਸੰਸਾਰ ਤੋਂ ਤੁਰ ਜਾਣਾ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਡਾ. ਜੋਧ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਦੇ ਚਰਣਾਂ ਵਿਚ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਡਾ. ਜੋਧ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਅਫ਼ਸੋਸ ਪ੍ਰਗਟ ਕੀਤਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ