BREAKING NEWS
ਐਸਐਫਆਈ ਵੱਲੋਂ ਮੁੱਖ ਮੰਤਰੀ ਨੂੰ ਖ਼ਤ  ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤਟੋਕੀਓ ਓਲੰਪਿਕਸ : ਜੈਵਲਿਨ ਥ੍ਰੋਅ 'ਚ ਅਨੁਰਾਣੀ ਨੇ ਕੀਤਾ ਨਿਰਾਸ਼, ਕੁਆਲੀਫਾਇੰਗ ਰਾਉਂਡ 'ਚ ਰਹੀ ਸਭ ਤੋਂ ਹੇਠਾਂਟੋਕੀਓ ਓਲੰਪਿਕ ਕੁਸ਼ਤੀ : ਸੋਨਮ ਮਹਿਲਾ ਫ੍ਰੀਸਟਾਈਲ ਸ਼੍ਰੇਣੀ ਵਿੱਚ ਆਪਣੇ ਪਹਿਲੇ ਮੈਚ ਵਿੱਚ ਹਾਰੀਨਹੀਂ ਰਹੇ ਫਿਲਮ ਅਲੋਚਕ ਰਾਸ਼ੀਦ ਇਰਾਨੀ, ਬਾਲੀਵੁੱਡ ਨੇ ਪ੍ਰਗਟਾਇਆ ਸੋਗਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇਟੋਕੀਓ ਓਲੰਪਿਕਸ ’ਚ ਭਾਰਤੀ ਮਹਿਲਾ ਹਾਕੀ ਟੀਮ ਨੇ ਵੀ ਰਚਿਆ ਇਤਿਹਾਸਲੋਕ ਸਭਾ ਤੇ ਰਾਜ ਸਭਾ ਦੀ ਕਾਰਵਾਈ ਰਹੀ ਠੱਪਰਣਨੀਤੀ ’ਤੇ ਚਰਚਾ ਲਈ ਰਾਹੁਲ ਨੇ ਵਿਰੋਧੀ ਪਾਰਟੀਆਂ ਨੂੰ ਅੱਜ ਨਾਸ਼ਤੇ ’ਤੇ ਸੱਦਿਆਕੋਵਿਡ ਦੀ ਤੀਜੀ ਲਹਿਰ ਨੂੰ ਰੋਕਣ ਲਈ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਂਦੀ ਜਾਵੇ : ਸੀਪੀਆਈ (ਐਮ)

ਪੰਜਾਬ

ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਸਕੂਲਾਂ ਨੇ ਆਨਲਾਈਨ ਤਰੀਕੇ ਨਾਲ ਮਨਾਇਆ ‘ਕੌਮਾਂਤਰੀ ਯੋਗ ਦਿਵਸ‘

June 21, 2021 06:30 PM

ਪਠਾਨਕੋਟ, 21 ਜੂਨ (ਏਜੰਸੀ) : ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਉਪਲੱਬਧ ਕਰਵਾਉਣ ਦੇ ਨਾਲ ਨਾਲ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਵੀ ਉਪਰਾਲੇ ਲਗਾਤਾਰ ਜਾਰੀ ਰੱਖੇ ਜਾ ਰਹੇ ਹਨ। ਵਿਦਿਆਰਥੀਆਂ ਨੂੰ ਜਿੱਥੇ ਖੇਡਾਂ ਅਤੇ ਰੋਜ਼ਾਨਾ ਕਸਰਤ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾਂਦਾ ਹੈ, ਉੱਥੇ ਹੀ ਕੌਮਾਂਤਰੀ ਯੋਗ ਦਿਵਸ ਮੌਕੇ ਵੀ ਆਨਲਾਈਨ ਸਮਾਗਮ ਕੀਤੇ ਗਏ।
ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਜਸਵੰਤ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਬਲਦੇਵ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵੱਲੋਂ ਕੋਰੋਨਾ ਤੋਂ ਬਚਾਅ ਸੰਬੰਧੀ ਜਾਰੀ ਹਦਾਇਤਾਂ ਦਾ ਪਾਲਣ ਕਰਦਿਆਂ ਆਨਲਾਈਨ ਤਰੀਕੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ। ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਆਪੋ ਆਪਣੇ ਘਰਾਂ ਵਿੱਚ ਹੀ ਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ।ਉਹਨਾਂ ਦੱਸਿਆ ਕਿ ਜਿੱਥੇ ਵਿਦਿਆਰਥੀਆਂ ਵੱਲੋਂ ਘਰਾਂ ਵਿੱਚ ਕੀਤੇ ਯੋਗ ਦੀਆਂ ਤਸਵੀਰਾਂ ਅਤੇ ਵੀਡੀਓ ਅਧਿਆਪਕਾਂ ਨਾਲ ਸਾਂਝੀਆਂ ਕੀਤੀਆਂ ਗਈਆਂ, ਉੱਥੇ ਹੀ ਬਹੁਤ ਸਾਰੇ ਸਕੂਲਾਂ ਵੱਲੋਂ ਆਨਲਾਈਨ ਤਰੀਕੇ ਇਕੱਤਰ ਹੋ ਕੇ ਵੀ ਯੋਗ ਕੀਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਨਲਾਈਨ ਯੋਗ ਸਮਾਗਮਾਂ ਦੌਰਾਨ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਯੋਗ ਦੇ ਸਰੀਰਕ ਅਤੇ ਮਾਨਸਿਕ ਅਰੋਗਤਾ ਪੱਖੋਂ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਿੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਸ ਦਿਵਸ ਨੂੰ ਸਮਰਪਿਤ ਦੂਰਦਰਸ਼ਨ ਦੇ ਖੇਤਰੀ ਚੈਨਲ ਡੀ.ਡੀ ਪੰਜਾਬੀ ਤੋਂ ਵੀ ਵਿਦਿਆਰਥੀਆਂ ਲਈ ਵਿਸ਼ੇਸ਼ ਪ੍ਰੋਗਰਾਮ ਪ੍ਰਸਾਰਿਤ ਕੀਤਾ ਗਿਆ।
ਵਿਦਿਆਰਥੀਆਂ ਵੱਲੋਂ ਵੱਡੀ ਪੱਧਰ ‘ਤੇ ਇਸ ਪ੍ਰੋਗਰਾਮ ਨਾਲ ਜੁੜ ਕੇ ਵੀ ਯੋਗ ਕੀਤਾ ਗਿਆ। ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਨੇ ਦੱਸਿਆ ਕਿ ਕੌਮਾਂਤਰੀ ਯੋਗ ਦਿਵਸ ਮੌਕੇ ਆਯੋਜਿਤ ਆਨਲਾਈਨ ਯੋਗ ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਉਤਸ਼ਾਹ ਨਾਲ ਸ਼ਿਰਕਤ ਕਰਦਿਆਂ ਯੋਗ ਕੀਤਾ ਗਿਆ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਮਾਤਾ ਗੁਜਰੀ ਕਾਲਜ ਵਿਖੇ ਟੋਕੀਓ ੳਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੀਤਾ ਉਤਸ਼ਾਹਿਤ

ਅੰਮ੍ਰਿਤ ਵੇਲੇ ਹੀ ਖੁੱਲ੍ਹ ਜਾਂਦੇ ਹਨ ਫਿਰੋਜ਼ਪੁਰ ਵਿਖੇ ਸ਼ਰਾਬ ਦੇ ਠੇਕੇ

ਡੀਸੀ ਨੂੰ ‘ਆਪ’ ਆਗੂਆਂ ਨੇ ਫਸਲਾਂ ਦੇ ਮੁਆਵਜ਼ੇ ਸਬੰਧੀ ਦਿੱਤਾ ਮੰਗ ਪੱਤਰ

ਆਸ਼ਾ ਵਰਕਰ ਯੂਨੀਅਨ (ਸੀਟੂ) ਦੀ ਗੜ੍ਹਸ਼ੰਕਰ ਵਿਖੇ ਮੀਟਿੰਗ ਹੋਈ

‘ਗੈਸ ਕੀਮਤਾਂ ਵਿੱਚ ਕੀਤਾ ਵਾਧਾ ਵਾਪਸ ਲਿਆ ਜਾਵੇ’

ਔਲਖ ਦੀ ਅਗਵਾਈ ’ਚ ਸੈਂਕੜੇ ਪਰਿਵਾਰਾਂ ਨੇ ‘ਆਪ’ ਦਾ ਪੱਲਾ ਫੜਿਆ

ਪੀਣ ਵਾਲੇ ਪਾਣੀ ਨੂੰ ਤਰਸ ਰਹੇ ਨੇ ਪਿੰਡ ਜੱਬੋਵਾਲ ਵਾਸੀ

ਵਿਧਾਇਕ ਕਮਾਲੂ ਨੇ ਫਾਇਰ ਬ੍ਰਿਗੇਡ ਦੀ ਗੱਡੀ ਮੌੜ ਵਾਸੀਆਂ ਦੇ ਕੀਤੀ ਸਪੁਰਦ

ਸੂਬਾ ਪੱਧਰੀ ਸੱਦੇ ’ਤੇ ਜ਼ਿਲ੍ਹੇ ਭਰ ਦੀਆ ਲੈਬੋਰੇਟਰੀਆਂ ਰਹੀਆਂ ਬੰਦ

ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਜ਼ਿਲ੍ਹਾ ਬਰਨਾਲਾ ਦੀਆਂ ਕੋਆਪਰੇਟਿਵ ਸੁਸਾਇਟੀਆਂ ਦੇ ਮੁਲਾਜਮਾਂ ਨੂੰ ਖਾਦ ਲਈ ਖੱਜਲ ਹੋਣਾ ਪੈ ਰਿਹੈ : ਚਮਕੌਰ ਸਿੰਘ ਵੀਰ