BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੇਸ਼

ਚਾਰਟਰਡ ਅਕਾਉਂਟੈਂਸੀ ਦੇ ਵਿਦਿਆਰਥੀ ਨੇ ਇਮਤਿਹਾਨ ਵਿੱਚ ਓਪਟ ਆਉਟ ਚੋਣ ਲਈ ਸੀਜੇਆਈ ਨੂੰ ਲਿਖਿਆ ਪੱਤਰ

June 22, 2021 06:19 PM

ਨਵੀਂ ਦਿੱਲੀ, 22 ਜੂਨ (ਏਜੰਸੀ) : ਲਗਭਗ 6,000 ਚਾਰਟਰਡ ਅਕਾਉਂਟੈਂਸੀ ਦੇ ਵਿਦਿਆਰਥੀਆਂ ਨੇ ਚੀਫ਼ ਜਸਟਿਸ ਐਨ ਵੀ ਰਮਨਾ ਨੂੰ ਪੱਤਰ ਲਿਖ ਕੇ 15 ਦਿਨਾਂ ਤੱਕ ਚੱਲਣ ਵਾਲੀ ਆਫਲਾਈਨ ਪ੍ਰੀਖਿਆ ਵਿੱਚ ਓਪਟ ਆਉਟ ਦਾ ਵਿਕਲਪ ਨਾ ਦੇਣ ‘ਤੇ ਚਿੰਤਾ ਜ਼ਾਹਰ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਇਸ ਪ੍ਰੀਖਿਆ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਕੋਈ ਢਿੱਲ ਨਹੀਂ ਦਿੱਤੀ ਗਈ ਹੈ, ਜਿਹੜੇ ਕੋਰੋਨਾ ਕਾਰਨ ਪ੍ਰੀਖਿਆ ਵਿੱਚ ਸ਼ਾਮਲ ਨਹੀਂ ਹੋ ਸਕਦੇ।

ਵਿਦਿਆਰਥੀਆਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਆਪਣੀਆਂ ਚਿੰਤਾਵਾਂ ਇੰਸਟੀਚਿਊਟ ਆਫ ਚਾਰਟਰਡ ਅਕਾਉਂਟੈਂਟਸ ਆਫ਼ ਇੰਡੀਆ (ਆਈਸੀਏਆਈ) ਨੂੰ ਦੱਸੀਆਂ ਸਨ ਪਰੰਤੂ ਉਸਨੇ ਉਨ੍ਹਾਂ ਚਿੰਤਾਵਾਂ ਦਾ ਕੋਈ ਨੋਟਿਸ ਨਹੀਂ ਲਿਆ। ਸੀਏ ਦੀ ਪ੍ਰੀਖਿਆ 5 ਜੁਲਾਈ ਤੋਂ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਤੋਂ ਤਕਰੀਬਨ ਤਿੰਨ ਲੱਖ ਵਿਦਿਆਰਥੀਆਂ ਦੇ ਆਉਣ ਦੀ ਉਮੀਦ ਹੈ। ਇਹ ਇਮਤਿਹਾਨ ਤਕਰੀਬਨ 15 ਦਿਨਾਂ ਲਈ ਚੱਲਣ ਵਾਲਾ ਹੈ।

ਵਿਦਿਆਰਥੀਆਂ ਨੇ ਚੀਫ਼ ਜਸਟਿਸ ਤੋਂ ਮੰਗ ਕੀਤੀ ਹੈ ਕਿ ਉਹ ਇਸ ਪੱਤਰ ਦਾ ਆਪ ਨੋਟਿਸ ਲੈਣ। ਵਿਦਿਆਰਥੀਆਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਇਕ ਜਨਹਿੱਤ ਮੁਕੱਦਮੇ ਵਜੋਂ ਸੁਣਿਆ ਜਾਣਾ ਚਾਹੀਦਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕੋਰਨਾ ਦੇ ਸੰਕਟ ਦੌਰਾਨ ਵਿਦਿਆਰਥੀਆਂ ਨੂੰ ਇਮਤਿਹਾਨ ਵਿੱਚ ਸਰੀਰਕ ਤੌਰ 'ਤੇ ਹਾਜ਼ਰ ਹੋਣ ਲਈ ਕਿਹਾ ਜਾਣਾ ਜੋਖਮ ਭਰਪੂਰ ਹੈ। ਬਹੁਤੇ ਵਿਦਿਆਰਥੀ 18 ਤੋਂ 45 ਸਾਲ ਦੀ ਉਮਰ ਦੇ ਹਨ, ਜਿਨ੍ਹਾਂ ਨੂੰ ਅਜੇ ਪੂਰੀ ਤਰ੍ਹਾਂ ਟੀਕਾਕਰਣ ਨਹੀਂ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਕੋਰੋਨਾ ਦੀ ਲਾਗ ਦਾ ਵਧੇਰੇ ਖ਼ਤਰਾ ਹੁੰਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ