BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਸਿਹਤ

ਕੁਝ ਲੋਕਾਂ ’ਚ ਟੀਕਾਕਰਨ ਤੋਂ ਬਾਅਦ ਚਮੜੀ ਸਬੰਧੀ ਆਈਆਂ ਸਮੱਸਿਆਵਾਂ : ਚਮੜੀ ਰੋਗ ਮਾਹਰ

June 23, 2021 10:43 AM

ਏਜੰਸੀਆਂ
ਨਵੀਂ ਦਿੱਲੀ/22 ਜੂਨ : ਕੁਝ ਲੋਕਾਂ ਵਿਚ ਕੋਵਿਡ ਟੀਕਾਕਰਨ ਤੋਂ ਬਾਅਦ ਚਮੜੀ ’ਤੇ ਦਾਣਿਆਂ ਅਤੇ ਧੱਫੜ ਤੋਂ ਲੈ ਕੇ ਹੋਰ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ। ਹਾਲਾਂਕਿ ਚਮੜੀ ਰੋਗ ਮਾਹਰਾਂ ਮੁਤਾਬਕ ਇਸ ਤਰ੍ਹਾਂ ਦੇ ਮਾਮਲਿਆਂ ਦੀ ਗਿਣਤੀ ਬਹੁਤ ਘੱਟ ਹੈ। ਡਾਕਟਰਾਂ ਮੁਤਾਬਕ ਕੋਰੋਨਾ ਵਾਇਰਸ ਰੋਕੂ ਟੀਕਾ ਲਗਵਾਉਣ ਤੋਂ ਬਾਅਦ ਬੁਖ਼ਾਰ, ਸਰੀਰ ’ਚ ਦਰਦ ਅਤੇ ਕਮਜ਼ੋਰੀ ਵਰਗੇ ਲੱਛਣ ਆਮ ਹਨ, ਪਰ ਕੁਝ ਲੋਕਾਂ ਨੇ ਚਮੜੀ ਸਬੰਧੀ ਮੁਸ਼ਕਲਾਂ ਦੀ ਵੀ ਸ਼ਿਕਾਇਤ ਕੀਤੀ ਹੈ। ਦਿੱਲੀ ਦੇ ਕੁਝ ਮੁੱਖ ਹਸਪਤਾਲਾਂ ਦੇ ਚਮੜੀ ਰੋਗ ਮਾਹਰਾਂ ਮੁਤਾਬਕ ਟੀਕਾਕਰਨ ਤੋਂ ਬਾਅਦ ਕੁਝ ਰੋਗ ਸ਼ੁਰੂਆਤੀ ਦਿਨਾਂ ਤੋਂ ਲੈ ਕੇ ਅਗਲੇ ਕੁਝ ਹਫ਼ਤਿਆਂ ਤੱਕ ਹਸਪਤਾਲਾਂ ’ਚ ਅਜਿਹੀਆਂ ਵੱਖ-ਵੱਖ ਸਮੱਸਿਆਵਾਂ ਨਾਲ ਆਏ ਹਨ। ਹਾਲਾਂਕਿ ਦਿੱਲੀ ਅਤੇ ਮੁੰਬਈ ਦੇ ਚਮੜੀ ਰੋਗ ਮਾਹਰਾਂ ਦਾ ਕਹਿਣਾ ਹੈ ਕਿ ਅਜੇ ਤੱਕ ਅਜਿਹੇ ਬਹੁਤ ਘੱਟ ਮਾਮਲੇ ਸਾਹਮਣੇ ਆਏ ਹਨ ਅਤੇ ਟੀਕਾਕਰਨ ਤੋਂ ਬਾਅਦ ਲੋਕਾਂ ’ਚ ਕੋਈ ਵੱਡੀ ਸਮੱਸਿਆ ਨਹੀਂ ਵੇਖੀ ਗਈ ਹੈ, ਇਸ ਲਈ ਉਨ੍ਹਾਂ ਨੂੰ ਟੀਕਾ ਲਗਵਾਉਣ ’ਚ ਝਿਜਕਣਾ ਨਹੀਂ ਚਾਹੀਦਾ।
ਦਿੱਲੀ ਦੇ ਵਸੰਤ ਕੁੰਜ ਸਥਿਤ ਫੋਰਟਿਸ ਹਸਪਤਾਲ ਦੀ ਡਾ. ਨਿਧੀ ਰੋਹਤਗੀ ਨੇ ਕਿਹਾ ਕਿ ਕੋਵਿਡ-19 ਹੋਣ ਮਗਰੋਂ ਕਈ ਲੋਕਾਂ ਵਿਚ ਚਮੜੀ ਸਬੰਧੀ ਮੁਸ਼ਕਲਾਂ ਵੇਖਣ ਨੂੰ ਮਿਲੀਆਂ ਹਨ ਪਰ ਟੀਕਾਕਰਨ ਤੋਂ ਬਾਅਦ ਵੀ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦੇ ਮਾਮਲੇ ਮਾਮੂਲੀ ਹਨ।
ਮੁੰਬਈ ਦੀ ਚਮੜੀ ਰੋਗ ਮਾਹਰ ਡਾ. ਸੋਨਾਲੀ ਕੋਹਲੀ ਨੇ ਕਿਹਾ ਕਿ ਮੇਰੇ ਸਾਹਮਣੇ ਚਮੜੀ ਸਬੰਧੀ ਸਮੱਸਿਆਵਾਂ ਅਤੇ ਬਾਲ ਝੜਨ ਦੀਆਂ ਸਮੱਸਿਆਵਾਂ ਦੇ ਕੁਝ ਮਾਮਲੇ ਆਏ ਹਨ ਪਰ ਅਜਿਹਾ ਆਮ ਤੌਰ ’ਤੇ ਟੀਕਾਕਰਨ ਦੇ ਦੋ ਤੋਂ ਤਿੰਨ ਹਫ਼ਤੇ ਬਾਅਦ ਹੁੰਦਾ ਹੈ। ਉਨ੍ਹਾਂ ਨੇ ਹਾਲਾਂਕਿ ਦੱਸਿਆ ਕਿ ਅਜਿਹੇ ਮਾਮਲੇ ਬਹੁਤ ਘੱਟ ਹਨ ਅਤੇ ਇਸ ਤੋਂ ਇਹ ਸਿੱਟਾ ਕੱਢਿਆ ਜਾ ਸਕਦਾ ਹੈ ਕਿ ਟੀਕਾ ਲਗਵਾਉਣ ਅਤੇ ਚਮੜੀ ਸਬੰਧੀ ਸਮੱਸਿਆਵਾਂ ਹੋਣ ਵਿਚ ਕੋਈ ਸਿੱਧਾ ਸਬੰਧ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ