BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

18 ਸਾਲ ਤੋਂ ਵੱਧ ਉਮਰ ਵਾਲੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਸ਼ੁਰੂਆਤ

June 23, 2021 11:46 AM

ਯਾਦਵਿੰਦਰ ਸਿੰਘ ਤਪਾ
ਤਪਾ ਮੰਡੀ, 22 ਜੂਨ : ਸਿਹਤ ’ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ਵੈਲਨੈਸ ਸੈਂਟਰਾਂ ਵਿਚ 18 ਸਾਲ ਤੋਂ ਉਪਰ ਉਮਰ ਦੇ ਵਿਅਕਤੀਆਂ ਨੂੰ ਮੁਫ਼ਤ ਕੋਵਿਡ ਵੈਕਸੀਨ ਦੇਣ ਦੀ ਸੁਰੂਆਤ ਹੋ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਪਹਿਲਾਂ 45 ਸਾਲ ਤੋਂ ਉਪਰ ਉਮਰ ਦੇ ਸਾਰੇ ਵਿਅਕਤੀਆਂ ਨੂੰ ਵੈਕਸੀਨ ਜਿਲ੍ਹੇ ਦੇ ਸਾਰੇ ਵਿਅਕਤੀਆਂ ਨੂੰ ਕੁੱਝ ਚੁਨਿੰਦਾ ਥਾਵਾਂ ਉਪਰ ਵੈਕਸੀਨ ਟੀਕਾਕਰਨ ਹੋ ਰਿਹਾ ਸੀ, ਜਦਕਿ ਹੁਣ ਸਾਰੇ ਸਿਹਤ ਕੇਂਦਰਾਂ ਵਿਚ 18 ਸਾਲ ਤੋਂ ਉਪਰ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਵੈਕਸੀਨ ਟੀਕਾਕਰਨ ਹੋਵੇਗਾ। ਵੈਕਸੀਨ ਬਿਲਕੁਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਘਬਰਾਉਣਾ ਜਾਂ ਅਫਵਾਹਾਂ ‘ਤੇ ਅਮਲ ਨਹੀਂ ਕਰਨਾ ਚਾਹੀਦਾ। ਬਲਕਿ ਕੋਵਿਡ- ਦੇ ਹਾਲੇ ਵੀ ਸਾਹਮਣੇ ਆ ਰਹੇ ਮਾਮਲਿਆਂ ਅਤੇ ਕੋਰੋਨਾ ਦੀ ਤੀਸਰੀ ਲਹਿਰ ਦੇ ਮੱਦੇਨਜ਼ਰ ਵੈਕਸੀਨ ਦਾ ਟੀਕਾਕਰਨ ਕਰਵਾਉਣਾ ਬਹੁਤ ਜਰੂਰੀ ਹੈ। ਬਲਾਕ ਐਕਸਟੈਨਸਨ ਐਜੂਕੇਟਰ ਗੌਤਮ ਰਿਸ਼ੀ ਨੇ ਦੱਸਿਆ ਕਿ ਬਲਾਕ ਅਧੀਨ 25 ਹਜਾਰ ਤੋਂ ਵੱਧ ਕੋਰੋਨਾ ਵੈਕਸੀਨੇਸ਼ਨ ਹੋ ਚੁੱਕੀ ਹੈ ਅਤੇ ਵੈਕਸੀਨ ਟੀਕਾਕਰਨ ਕਰਵਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਬ ਡਵੀਜਨਲ ਹਸਪਤਾਲ ਤਪਾ, ਕਮਿਊਨਿਟੀ ਹੈਲਥ ਸੈਂਟਰ ਭਦੌੜ, ਪ੍ਰਾਇਮਰੀ ਹੈਲਥ ਸੈਂਟਰ ਟੱਲੇਵਾਲ, ਸ਼ਹਿਣਾ ‘ਤੇ ਢਿੱਲਵਾਂ ਤੋਂ ਇਲਾਵਾ ਹੁਣ ਬਲਾਕ ਅਧੀਨ ਹੈਲਥ ਐਂਡ ਵੈਲਨੈਸ ਸੈਂਟਰਾਂ ਦਰਾਜ, ਖੁੱਡੀ ਖੁਰਦ, ਘੁੰਨਸ, ਜੈਮਲ ਸਿੰਘ ਵਾਲਾ, ਜੰਗੀਆਣਾ, ਜੋਧਪੁਰ, ਮੌੜ ਨਾਭਾ, ਨੈਣੇਵਾਲ, ਪੱਖੋਕੇ, ਰਾਮਗੜ੍ਹ, ਸ਼ਹਿਣਾ, ਸੁਖਪੁਰਾ, ਤਾਜੋਕੇ, ਤਲਵੰਡੀ, ਉਗੋਕੇ, ਭੋਤਨਾ, ਚੀਮਾ ਤੇ ਬਖ਼ਤਗੜ੍ਹ ਵਿਖੇ 18 ਸਾਲ ਤੋਂ ਵੱਧ ਉਮਰ ਦੇ ਆਮ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕਰੋ : ਕਾਮਰੇਡ ਭਿੱਖੀਵਿੰਡ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਮਿਲੀਭੁਗਤ ਨਾਲ ਚਲਦਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਮੋਗਾ ਪੁਲਿਸ ਨੇ ਸਤਲੁਜ ਦਰਿਆ ’ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਵੱਡੀ ਕਾਰਵਾਈ

ਅੰਮ੍ਰਿਤਸਰ ਸਿਟੀਜ਼ਨ ਫੋਰਮ ਵਲੋਂ ਜਲ੍ਹਿਆਂਵਾਲਾ ਬਾਗ਼ ਦੀ ਦਿੱਖ ਵਿਗਾੜਨ ਖ਼ਿਲਾਫ਼ ਰੋਸ ਰੈਲੀ