BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਹਰਿਆਣਾ

ਨੌਜਵਾਨ ਕਿਸਾਨ ਸੰਘਰਸ਼ ਵਿਚ ਹੋਰ ਤੇਜ਼ੀ ਲਿਆਉਣ : ਜਗਵਿੰਦਰ ਮਾਖਾ

June 24, 2021 11:37 AM

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ/23 ਜੂਨ : ਦਿੱਲੀ ਵਿਚ ਚੱਲ ਰਹੇ ਕਿਸਾਨ ਅੰਦੋਲਨ ਦੇ ਚਲਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਵਲੋ ਕਾਲਾਂਵਾਲੀ ਖੇਤਰ ਦੇ ਪਿੰਡ ਮਾਖਾ ਦੇ ਨੌਜਵਾਨ ਜਗਵਿੰਦਰ ਸਿੰਘ ਮਾਖਾ ਨੂੰ ਭਾਰਤੀ ਕਿਸਾਨ ਯੂਨੀਅਨ ਚੜੂਨੀ ਗਰੁਪ ਦਾ ਯੁਵਾ ਕਾਰਜਕਾਰਣੀ ਦਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਨੌਜਵਾਨ ਕਿਸਾਨ ਨੇਤਾ ਜਗਵਿੰਦਰ ਸਿੰਘ ਮਾਖਾ ਨੇ ਆਪਣੀ ਇਸ ਜੁਮੇਵਾਰੀ ਤੇ ਫੁੱਲ ਚੜਾਉਦਿਆ ਹੋਇਆ ਕਿਹਾ ਕਿ ਹਰਿਆਣਾ ਵਿੱਚ ਹਰ ਤੀਸਰਾ ਵਿਅਕਤੀ ਬੇਰੁਜ਼ਗਾਰ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਲੋਕਾਂ ਦੀ ਬੇਰੁਜ਼ਗਾਰੀ ਲਈ ਜਜਪਾ ਭਾਜਪਾ ਸਰਕਾਰ ਪੂਰੀ ਤਰ੍ਹਾਂ ਦੋਸ਼ੀ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਬੇਰੁਜਗਾਰੀ ਦੇ ਮੁਦੇ ਉੱਤੇ ਆਪਣੇ ਬਿਆਨ ਵਾਰ ਵਾਰ ਬਦਲ ਕੇ ਵੱਡਾ ਝੂਠ ਬੋਲ ਰਹੇ ਹਨ। ਉਨ੍ਹਾਂ ਖੱਟਰ ਸਰਕਾਰ ਦੀ ਜੁਮਲੇਬਾਜ਼ੀ ਉੱਤੇ ਸੁਆਲ ਉਠਾਉਂਦੇ ਹੋਏ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਰਿਆਣਾ ਦੇ ਜਾਗਰੂਕ ਲੋਕ ਜਜਪਾ ਭਾਜਪਾ ਸਰਕਾਰ ਨੂੰ ਕਰਾਰਾ ਸਬਕ ਸਿਖਾਉਣ ਲਈ ਤੱਤਪਰ ਹੋਏ ਬੈਠੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਟਿੱਕਰੀ ਸਮੇਤ ਸਾਰੇ ਬਾਰਡਰਾਂ ਤੇ ਕਿਸਾਨਾਂ ਦੀ ਗਿਣਤੀ ਵਧਾਉਣ ਲਈ ਹਰਿਆਣਾ ਦੇ ਪਿੰਡ ਪਿੰਡ ਵਿਚ ਅਭਿਆਨ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੇ ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਨੂੰ ਸਰਕਾਰੀ ਤੰਤਰ ਵਲੋ ਤਰਾ ਤਰਾਂ ਦੇ ਹੱਥਕੰਡੇ ਅਪਣਾਕੇ ਦਿਤੀਆਂ ਜਾ ਰਹੀਆਂ ਧਮਕੀਆਂ ਦਾ ਜ਼ੋਰਦਾਰ ਵਿਰੋਧ ਕਰਦੇ ਹਨ। ਉਨ੍ਹਾ ਕਿਹਾ ਕਿ ਕਾਲੇ ਕਾਨੂੰਨਾਂ ਦੀ ਵਾਪਸੀ ਤੱਕ ਸਾਡਾ ਅੰਦੋਲਨ ਜਾਰੀ ਰਹੇਗਾ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ