BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਵਿਧਾਨ ਸਭਾ ਕਮੇਟੀ ਵੱਲੋਂ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨਾਲ ਮੁਲਾਕਾਤ

June 24, 2021 12:32 PM

- ਕਮੇਟੀ ਵੱਲੋਂ ਚਾਰ ਹਫ਼ਤਿਆਂ ’ਚ ਸੌਂਪੀ ਜਾਵੇਗੀ ਵਿਸਥਾਰਤ ਰਿਪੋਰਟ : ਕੁਲਦੀਪ ਸਿੰਘ ਵੈਦ

ਜਗਤਾਰ ਸਿੰਘ ਜੱਬੋਵਾਲ
ਮੱਲਪੁਰ ਅੜਕਾਂ, 23 ਜੂਨ : ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਛਾਣਬੀਣ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਵੱਲੋਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਪੀੜਤ ਕਿਸਾਨ ਰਣਜੀਤ ਸਿੰਘ ਨਾਲ ਮੁਲਾਕਾਤ ਕਰ ਕੇ ਬਿਆਨ ਦਰਜ ਕੀਤੇ ਗਏ। ਸਥਾਨਕ ਪੰਚਾਇਤ ਸੰਮਤੀ ਗੈਸਟ ਹਾਊਸ ਵਿਖੇ ਕਮੇਟੀ ਦੇ ਚੇਅਰਮੈਨ ਅਤੇ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਕਮੇਟੀ ਮੈਂਬਰ ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਪੀੜਤ ਕਿਸਾਨ ਨਾਲ ਵਿਸਥਾਰ ਵਿਚ ਗੱਲਬਾਤ ਕੀਤੀ ਅਤੇ ਬਿਆਨ ਕਲਮਬੱਧ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ’ਤੇ ਹੋਏ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਵਿਧਾਨ ਸਭਾ ਦੀਆਂ ਸਾਰੀਆਂ ਪਾਰਟੀਆਂ ਦੇ ਪੰਜ ਵਿਧਾਇਕਾਂ ਦੀ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਉਨਾਂ ਤੋਂ ਇਲਾਵਾ ਹਰਿੰਦਰਪਾਲ ਸਿੰਘ ਚੰਦੂਮਾਜਰਾ, ਕੁਲਬੀਰ ਸਿੰਘ ਜੀਰਾ, ਫ਼ਤਿਹਜੰਗ ਸਿੰਘ ਬਾਜਵਾ ਅਤੇ ਸਰਬਜੀਤ ਕੌਰ ਮਾਣੂਕੇ ਮੈਂਬਰ ਹਨ। ਉਨਾਂ ਦੱਸਿਆ ਕਿ ਇਹ ਕਮੇਟੀ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਦਾ ਦੌਰਾ ਕਰ ਕੇ ਤੱਥ ਇਕੱਤਰ ਕਰ ਰਹੀ ਹੈ। ਉਨਾਂ ਦੱਸਿਆ ਕਿ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਪੀੜਤ ਕਿਸਾਨਾਂ ਨੂੰ ਚੰਡੀਗੜ ਬੁਲਾਉਣ ਦੀ ਬਜਾਏ ਆਪ ਹੀ ਜ਼ਿਲਿਆਂ ਵਿਚ ਜਾ ਕੇ ਉਨਾਂ ਕਿਸਾਨਾਂ ਦੇ ਬਿਆਨ ਕਲਮਬੱਧ ਕੀਤੇ ਜਾਣ, ਜਿਨਾਂ ’ਤੇ ਕਿਸਾਨ ਅੰਦੋਲਨ ਦੌਰਾਨ ਪੁਲਿਸ ਨੇ ਕੇਸ ਦਰਜ ਕੀਤੇ ਜਾਂ ਜੇਲਾਂ ਵਿਚ ਬੰਦ ਕੀਤਾ। ਉਨਾਂ ਦੱਸਿਆ ਕਿ ਦਿੱਲੀ ਦੇ ਪੁਲਿਸ ਥਾਣਿਆਂ ਜਾਂ ਤਿਹਾੜ ਜੇਲ ਵਿਚ ਕਿਸਾਨਾਂ ’ਤੇ ਜੋ ਤਸ਼ੱਦਦ ਹੋਇਆ, ਉਸ ਨੂੰ ਇਸ ਰਿਪੋਰਟ ਵਿਚ ਬੇਨਕਾਬ ਕੀਤਾ ਜਾਵੇਗਾ ਅਤੇ ਅਗਲੇ ਚਾਰ ਹਫ਼ਤਿਆਂ ਵਿਚ ਇਹ ਕਮੇਟੀ ਆਪਣੀ ਰਿੋਪਰਟ ਸੌਂਪ ਦੇਵੇਗੀ ਅਤੇ ਢੁਕਵੀਂ ਕਾਰਵਾਈ ਦੀ ਸਿਫ਼ਾਰਿਸ਼ ਵੀ ਕਰੇਗੀ।ਉਨਾਂ ਕਿਹਾ ਕਿ ਹੱਕ ਮੰਗ ਰਹੇ ਕਿਸਾਨਾਂ ’ਤੇ ਦਿੱਲੀ ਪੁਲਿਸ ਵੱਲੋਂ ਕੀਤਾ ਗਿਆ ਤਸ਼ੱਦਦ ਬੇਹੱਦ ਨਿੰਦਣਯੋਗ ਹੈ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਮੁੱਦੇ ਨੂੰ ਬੇਹੱਦ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਉਨਾਂ ਵਿਸ਼ਵਾਸ ਦਿਵਾਇਆ ਕਿ ਪੀੜਤਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ।
ਇਸ ਮੌਕੇ ਕਮੇਟੀ ਮੈਂਬਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੁਲਿਸ ਵੱਲੋਂ ਅੰਦੋਲਨਕਾਰੀ ਕਿਸਾਨਾਂ ’ਤੇ ਕੀਤਾ ਗਿਆ ਅੱਤਿਆਚਾਰ ਅਤੇ ਜੇਲਾਂ ਵਿਚ ਹੋਇਆ ਮਾੜਾ ਵਿਵਹਾਰ ਬੇਹੱਦ ਸ਼ਰਮਨਾਕ ਅਤੇ ਰੌਂਗਟੇ ਖੜੇ ਕਰਨ ਵਾਲਾ ਹੈ, ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਥੋੜੀ ਹੈ। ਉਨਾਂ ਕਿਹਾ ਕਿ ਇਸ ਤਸ਼ੱਦਦ ਅਤੇ ਮਾੜੇ ਵਤੀਰੇ ਬਾਰੇ ਵਿਸਥਾਰਤ ਖੁਲਾਸਾ ਰਿਪੋਰਟ ਵਿਚ ਕੀਤਾ ਜਾਵੇਗਾ। ਇਸ ਮੌਕੇ ਗ੍ਰਹਿ ਮਾਮਲੇ ਵਿਭਾਗ ਪੰਜਾਬ ਦੇ ਵਧੀਕ ਸਕੱਤਰ ਬਲਦੀਪ ਕੌਰ, ਏ. ਆਈ. ਜੀ ਕ੍ਰਾਈਮ ਸੁਰਿੰਦਰਜੀਤ ਕੌਰ, ਵਿਧਾਨ ਸਭਾ ਕੋਆਰਡੀਨੇਟਰ ਅਫ਼ਸਰ ਗੁਰਕੀਰਤ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਡੀ. ਐਸ. ਪੀ ਸਵਿੰਦਰ ਪਾਲ ਸਿੰਘ, ਤਹਿਸੀਲਦਾਰ ਬਲਜਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ