BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

12ਵੀਂ ਪ੍ਰੀਖਿਆ : ਸੁਪਰੀਮ ਕੋਰਟ ਵੱਲੋਂ 31 ਜੁਲਾਈ ਤੱਕ ਨਤੀਜੇ ਐਲਾਨਣ ਦੇ ਨਿਰਦੇਸ਼

June 25, 2021 11:05 AM

- ਕਿਹਾ, ਮੁਲਾਂਕਣ ਯੋਜਨਾ 10 ਦਿਨਾਂ ਅੰਦਰ ਨੋਟੀਫਾਈ ਕੀਤੀ ਜਾਵੇ

ਏਜੰਸੀਆਂ
ਨਵੀਂ ਦਿੱਲੀ/24 ਜੂਨ : ਸੁਪਰੀਮ ਕੋਰਟ ਨੇ ਰੱਦ ਕੀਤੀ ਗਈ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ਲਈ ਮੁਲਾਂਕਣ ਯੋਜਨਾ 10 ਦਿਨਾਂ ਅੰਦਰ ਨੋਟੀਫਾਈ ਕਰਨ ਦਾ ਸਾਰੇ ਰਾਜਾਂ ਦੇ ਬੋਰਡਾਂ ਨੂੰ ਵੀਰਵਾਰ ਨੂੰ ਨਿਰਦੇਸ਼ ਦਿੱਤਾ ਹੈ।
ਜਸਟਿਸ ਏ.ਐਨ. ਖਾਨਵਿਲਕਰ ਅਤੇ ਜਸਟਿਸ ਦਿਨੇਸ਼ ਮਾਹੇਸ਼ਵਰੀ ਦੇ ਬੈਂਚ ਨੇ ਸਾਰੇ ਰਾਜਾਂ ਦੇ ਬੋਰਡਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਅੰਦਰੂਨੀ ਮੁਲਾਂਕਣ ਦੇ ਆਧਾਰ ’ਤੇ 31 ਜੁਲਾਈ ਤੱਕ ਨਤੀਜੇ ਐਲਾਨ ਕਰਨ।
ਬੈਂਚ ਨੇ ਕਿਹਾ ਕਿ ਉਹ ਸਾਰੇ ਰਾਜਾਂ ਦੇ ਬੋਰਡਾਂ ਲਈ ਆਮ ਆਦੇਸ਼ ਜਾਰੀ ਕਰ ਰਹੀ ਹੈ। ਅਦਾਲਤ ਨੇ ਕਿਹਾ ਕਿ ਸਾਰੇ ਰਾਜਾਂ ਦੇ ਬੋਰਡ ਅੱਜ ਤੋਂ 10 ਦਿਨਾਂ ਅੰਦਰ ਆਪਣੀ ਯੋਜਨਾ ਨੋਟੀਫਾਈ ਕਰਨ। ਇਹ ਬੋਰਡ ਸੀਬੀਐਸਈ ਤੇ ਆਈਸੀਐਸਈ ਨੂੰ ਦਿੱਤੀ ਗਈ ਮਿਆਦ ਅਨੁਸਾਰ ਹੀ 31 ਜੁਲਾਈ ਤੱਕ ਅੰਦਰੂਨੀ ਮੁਲਾਂਕਣ ਰਾਹੀਂ ਪ੍ਰੀਖਿਆ ਨਤੀਜੇ ਜਾਰੀ ਕਰਨਗੇ।
ਅਦਾਲਤ ਨੇ ਕਿਹਾ ਕਿ ਉਹ ਕੋਈ ਇਕ ਰੂਪ ਯੋਜਨਾ ਲਈ ਦਿਸ਼ਾ-ਨਿਰਦੇਸ਼ ਜਾਰੀ ਨਹੀਂ ਕਰ ਰਿਹਾ ਹੈ, ਕਿਉਂਕਿ ਸਾਰੇ ਸੂਬਿਆਂ ਦੇ ਬੋਰਡ ਲਈ ਇਕ ਸਮਾਨ ਮੁਲਾਂਕਣ ਯੋਜਨਾ ਸੰਭਵ ਨਹੀਂ ਹੈ। ਅਦਾਲਤ ਨੇ ਆਂਧਰਾ ਪ੍ਰਦੇਸ਼ ਸਰਕਾਰ ਵੱਲੋਂ ਪ੍ਰੀਖਿਆ ਆਯੋਜਨ ਕਰਨ ਦੇ ਫੈਸਲੇ ’ਤੇ ਡੂੰਘੀ ਨਾਰਾਜਗੀ ਜਤਾਈ।
ਸੁਪਰੀਮ ਕੋਰਟ ’ਚ ਐਡਵੋਕੇਟ ਅਨੁਭਾ ਸਹਾਏ ਸ੍ਰੀਵਾਸਤਵ ਨੇ ਅਰਜ਼ੀ ਦਾਖਲ ਕਰਕੇ ਮੰਗ ਕੀਤੀ ਸੀ ਕਿ ਰਾਜਾਂਦੇ ਬੋਰਡਾਂ ਦੀ 12ਵੀਂ ਦੀ ਪ੍ਰੀਖਿਆ ’ਤੇ ਰੋਕ ਲਗਾਈ ਜਾਵੇ। ਇਹ ਅਰਜ਼ੀ ਲੰਬੇ ਸਮੇਂ ਤੋਂ ਪੈਂਡਿੰਗ ਸੀ। ਇਸ ਦੌਰਾਨ ਕਈ ਰਾਜਾਂ ਨੇ ਪ੍ਰੀਖਿਆਵਾਂ ਰੱਦ ਕਰਨ ਦਾ ਫੈਸਲਾ ਲਿਆ। 6 ਰਾਜਾਂ ਵਿੱਚ 12ਵੀਂ ਦੀ ਪ੍ਰੀਖਿਆ ਪਹਿਲਾਂ ਹੀ ਹੋ ਚੁੱਕੀ ਹੈ। ਸਿਰਫ਼ ਆਂਧਰਾ ਪ੍ਰਦੇਸ਼ ਵਿੱਚ ਜੁਲਾਈ ਵਿੱਚ ਪ੍ਰੀਖਿਆ ਕਰਵਾਉਣ ਦੀਤਿਆਰੀ ਕੀਤੀ ਜਾ ਰਹੀ ਹੈ, ਅਜਿਹੇ ਵਿੱਚ ਅਦਾਲਤ ਤੋਂ ਮੰਗ ਕੀਤੀ ਗਈ ਕਿ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰਕੇ ਅਸਸਿਮੈਂਟ ਦੀ ਇੱਕੋ ਜਿਹੀ ਸਕੀਮ ਬਣਾਉਣ ਦੇ ਸਬੰਧ ਵਿੱਚ ਨਿਰਦੇਸ਼ ਜਾਰੀ ਕੀਤਾ ਜਾਵੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ