BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕੋਵਿਡ ਵੈਕਸੀਨ ਦੀ ਘੱਟ ਸਪਲਾਈ ਨੇ ਪੰਜਾਬ ’ਚ ਟੀਕਾਕਰਣ ਮੁਹਿੰਮ ਨੂੰ ਪ੍ਰਭਾਵਿਤ ਕੀਤਾ : ਬਲਬੀਰ ਸਿੱਧੂ

June 25, 2021 01:16 PM

ਦਸਨਸ
ਚੰਡੀਗੜ੍ਹ, 24 ਜੂਨ : ਦੇਸ਼ ਵਿੱਚ ਕੋਰੋਨਾ ਦੀ ਤੀਜੀ ਸੰਭਾਵੀ ਲਹਿਰ ਦੀ ਦਸਤਕ ਤੋਂ ਪਹਿਲਾਂ ਸਾਰਿਆਂ ਵਲੋਂ ਸੂਬੇ ਹਰੇਕ ਨਾਗਰਿਕ ਦੇ ਟੀਕਾਕਰਣ ਨੂੰ ਯਕੀਨੀ ਬਣਾਉਣ ਲਈ ਸੰਭਵ ਯਤਨ ਕੀਤੇ ਜਾ ਰਹੇ ਹਨ ,ਪਰ ਭਾਰਤ ਸਰਕਾਰ ਤੋਂ ਪੰਜਾਬ ਵਿੱਚ ਕੋਵਿਡ -19 ਟੀਕਿਆਂ ਦੀ ਘੱਟ ਸਪਲਾਈ ਕਾਰਨ ਟੀਕਾਕਰਣ ਮੁਹਿੰਮ ਕਾਫੀ ਪ੍ਰਭਾਵਿਤ ਹੋਈ ਹੈ।
ਇਹ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ ਟੀਕੇ ਦੀ ਅਸੰਤੁਲਿਤ ਸਪਲਾਈ ਨੇ ਵੱਡੇ ਪੱਧਰ ‘ਤੇ ਟੀਕਾਕਰਣ ਦੀ ਰਫ਼ਤਾਰ ਨੂੰ ਮੱਠਾ ਕਰ ਦਿੱਤਾ ਹੈ ਜਦਕਿ ਪੰਜਾਬ ਕੋਲ ਪ੍ਰਤੀ ਦਿਨ ਤਿੰਨ ਲੱਖ ਲੋਕਾਂ ਨੂੰ ਟੀਕਾ ਲਗਾਉਣ ਦੀ ਸਮਰੱਥਾ ਵਾਲਾ ਬੁਨਿਆਦੀ ਢਾਂਚਾ ਮੌਜੂਦ ਹੈ।
ਸ. ਸਿੱਧੂ ਨੇ ਕਿਹਾ ਕਿ ਟੀਕਾਕਰਣ ਦੇ ਅੰਕੜਿਆਂ ਤੋਂ ਪਤਾ ਲੱਗਿਆ ਹੈ ਕਿ ਭਾਜਪਾ ਦੀਆਂ ਸਰਕਾਰਾਂ ਵਾਲੇ ਰਾਜਾਂ ਜਿਵੇਂ ਮੱਧ ਪ੍ਰਦੇਸ਼ , ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਟੀਕਾਕਰਣ ਮੁਹਿੰਮ ਦੀ ਰਫ਼ਤਾਰ ਕਈ ਗੁਣਾ ਵੱਧ ਗਈ ਹੈ। ਉਨ੍ਹਾਂ ਦੱਸਿਆ ਕਿ 20 ਜੂਨ ਤੋਂ ਪਹਿਲਾਂ ਮੱਦ ਪ੍ਰਦੇਸ਼ ਵਿੱਚ ਔਸਤਨ ਪ੍ਰਤੀ ਦਿਨ ਟੀਕਾਕਰਣ 1.75 ਲੱਖ ਸੀ ਅਤੇ 21 ਜੂਨ ਨੂੰ ਇਹ ਅੰਕੜਾ ਹੈਰਾਨੀਜਨਕ ਢੰਗ ਨਾਲ ਵਧਕੇ 17 ਲੱਖ ਹੋ ਗਿਆ ਅਤੇ ਜੋ ਕਿ ਕੁੱਲ 9 ਗੁਣਾ ਵਾਧਾ ਬਣਦਾ ਹੈ ਅਤੇ ਕੇਂਦਰ ਵਲੋਂ ਸੂਬਿਆਂ ਨੂੰ ਵੈਕਸੀਨ ਦੀ ਵੰਡ ਵਿੱਚ ਕੀਤੇ ਜਾ ਰਹੇ ਪੱਖਪਾਤ ਨੂੰ ਬੇਨਕਾਬ ਕਰਦਾ ਹੈ।
ਟੀਕਿਆਂ ਦੀ ਸਪਲਾਈ ਵਿੱਚ ਅਸਮਾਨਤਾ ਦੇ ਮੁੱਦੇ ਨੂੰ ਚੁੱਕਦਿਆਂ ਸਿਹਤ ਮੰਤਰੀ ਨੇ ਭਾਰਤ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਨੂੰ ਘੱਟੋ-ਘੱਟ 2 ਲੱਖ ਟੀਕੇ ਪ੍ਰਤੀ ਦਿਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਤਾਂ ਜੋ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਦੀ ਦਸਤਕ ਤੋਂ ਪਹਿਲਾਂ ਮਿੱਥਿਆ ਟੀਚਾ ਪ੍ਰਾਪਤ ਕੀਤਾ ਜਾ ਸਕੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ