BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਦੇਸ਼ ਵਿਆਪੀ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਬੀਬੀਆਂ ਦਾ ਜਥਾ ਦਿੱਲੀ ਨੂੰ ਰਵਾਨਾ : ਕਾ : ਅਜਨਾਲਾ

June 26, 2021 11:22 AM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/25 ਜੂਨ : ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਦੇ ਅੰਨਦਾਤੇ ਕਿਸਾਨਾਂ ਤੇ ਪਿਛਲੇ ਸਾਲ ਜਬਰੀ ਠੋਸੇ ਗਏ ਤਿੰਨ ਕਿਸਾਨ ਮਾਰੂ ਕਨੂੰਨਾ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦੇਸ਼ ਦੀ ਰਾਜਧਾਨੀ ਦਿੱਲੀ ਦੀਆਂ ਬਰੂਹਾ ਉਪਰ ਵਿਢੇ ਗਏ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਕੁੱਲ ਹਿੰਦ ਕਿਸਾਨ ਸਭਾ ਦੇ ਪ੍ਰਮੁੱਖ ਆਗੂ ਸਾਥੀ ਬਚਨ ਸਿੰਘ ਓਠੀਆ ਅਤੇ ਐਡਵਾ ਦੀ ਜਿਲ੍ਹਾ ਸਕਤਰ ਭੈਣ ਕੰਵਲਜੀਤ ਕੌਰ ਦੀ ਪ੍ਰੇਰਨਾ ਨਾਲ ਬੀਬੀ ਰਣਜੀਤ ਕੌਰ ਦੀ ਅਗਵਾਈ ਹੇਠ 50 ਭੈਣਾਂ ਦਾ ਜਥਾ ਰੇਲ ਰਾਹੀਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਇਆ ।
ਜਥੇ ਨੂੰ ਮਾਝੇ ਦੇ ਪ੍ਰਮੁੱਖ ਕਿਸਾਨ ਆਗੂ ਕਾਮਰੇਡ ਸੁੱਚਾ ਸਿੰਘ ਅਜਨਾਲਾ ਨੇ ਰਵਾਨਾ ਕਰਨ ਸਮੇਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਆਪੀ ਕਿਸਾਨ ਅੰਦੋਲਨ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰਖ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਦੀ ਖੁਸ਼ਾਮਦ ਕਰਨ ਹਿੱਤ ਦੇਸ਼ ਦੇ ਕਿਸਾਨਾਂ ਉਪਰ ਕਿਸਾਨ ਮਾਰੂ ਕਾਲੇ ਕਨੂੰਨ ਜਬਰੀ ਠੋਸ ਕੇ ਵਿਸ਼ਵ ਭਰ ਵਿੱਚ ਆਪਣੀ ਕਿਰਕਰੀ ਕਰਵਾ ਲਈ ਹੈ । ਉਨ੍ਹਾਂ ਕਿਹਾ ਕਿ ਅੱਜ ਮੋਦੀ ਸਰਕਾਰ ਦੀ ਹਾਲਤ ਸੱਪ ਦੇ ਮੂੰਹ ਵਿੱਚ ਕੋੜ ਕਿਰਲੀ ਵਾਲੀ ਬਣ ਗਈ ਹੈ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ