BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਕਾਰੋਬਾਰ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮੁੜ ਹੋਇਆ ਵਾਧਾ

June 26, 2021 02:48 PM

- ਪੰਜਾਬ ਵਿੱਚ ਵੀ 100 ਤੋਂ ਪਾਰ ਪਹੁੰਚੀ ਪੈਟਰੋਲ ਦੀ ਕੀਮਤ

ਨਵੀਂ ਦਿੱਲੀ, 26 ਜੂਨ (ਏਜੰਸੀ) : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਜਾਰੀ ਹੈ। ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਭਾਰੀ ਵਾਧਾ ਹੋਇਆ ਹੈ। ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੋਵਾਂ ਵਿੱਚ 35 ਤੋਂ 35 ਪੈਸੇ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਹੈ। ਇਸ ਵਾਧੇ ਤੋਂ ਬਾਅਦ ਸ਼ਨੀਵਾਰ ਨੂੰ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 98.11 ਰੁਪਏ ਪ੍ਰਤੀ ਲੀਟਰ ਹੋ ਗਈ, ਜਦਕਿ ਡੀਜ਼ਲ ਵੀ 88.65 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਇਧਰ, ਇਸ ਵਾਧੇ ਤੋਂ ਬਾਅਦ ਪੰਜਾਬ ਵਿੱਚ ਪੈਟਰੋਲ 100 ਦੇ ਅੰਕੜੇ ਨੂੰ ਪਾਰ ਕਰ ਗਿਆ ਹੈ। ਅੱਜ ਪਠਾਨਕੋਟ ਵਿੱਚ ਪੈਟਰੋਲ ਦੀ ਕੀਮਤ 100.20 ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 91 ਰੁਪਏ ਨੂੰ ਪਾਰ ਕਰ ਗਈ ਹੈ। ਹੋਰ ਵੀ ਕਈ ਸ਼ਹਿਰ ਵਿੱਚ ਪੈਟਰੋਲ 100 ਰੁਪਏ ਦੇ ਨੇੜੇ ਪਹੁੰਚ ਗਿਆ ਹੈ।

ਮੁੰਬਈ ਵਿੱਚ 29 ਮਈ ਨੂੰ ਸ਼ਨੀਵਾਰ ਪਹਿਲੀ ਵਾਰ ਪੈਟਰੋਲ ਦੀਆਂ ਕੀਮਤਾਂ 100 ਰੁਪਏ ਨੂੰ ਪਾਰ ਕਰ ਗਈਆਂ ਸੀ, ਉੱਥੇ ਹੁਣ ਪੈਟਰੋਲ 104.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.16 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਹ ਕੀਮਤ ਮਹਾਂਨਗਰਾਂ ਵਿੱਚ ਸਭ ਤੋਂ ਵੱਧ ਹਨ।

ਚੇਨਈ ਵਿੱਚ ਪੈਟਰੋਲ ਹੁਣ 99.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 93.22 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਉਪਲਬਧ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ 97.99 ਰੁਪਏ ਅਤੇ ਡੀਜ਼ਲ 91.49 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਲਖਨਊ ਵਿੱਚ ਪੈਟਰੋਲ 95.29 ਰੁਪਏ ਅਤੇ ਡੀਜ਼ਲ 89.06 ਰੁਪਏ ਪ੍ਰਤੀ ਲੀਟਰ, ਚੰਡੀਗੜ੍ਹ ਵਿੱਚ ਪੈਟਰੋਲ ਦੀ ਕੀਮਤ 94.35 ਰੁਪਏ ਅਤੇ ਡੀਜ਼ਲ 88.29 ਰੁਪਏ ਪ੍ਰਤੀ ਲੀਟਰ, ਰਾਂਚੀ ਵਿੱਚ ਪੈਟਰੋਲ 93.82 ਰੁਪਏ ਅਤੇ ਡੀਜ਼ਲ 93.57 ਰੁਪਏ ਪ੍ਰਤੀ ਲੀਟਰ, ਭੋਪਾਲ ਵਿੱਚ ਪੈਟਰੋਲ 106.35 ਰੁਪਏ ਅਤੇ ਡੀਜ਼ਲ 97.37 ਰੁਪਏ ਪ੍ਰਤੀ ਲੀਟਰ, ਪਟਨਾ ਵਿੱਚ ਪੈਟਰੋਲ 100.13 ਰੁਪਏ ਅਤੇ ਡੀਜ਼ਲ 94.00 ਰੁਪਏ ਪ੍ਰਤੀ ਲੀਟਰ, ਬੰਗਲੁਰੂ ਵਿੱਚ ਪੈਟਰੋਲ 101.39 ਰੁਪਏ ਅਤੇ ਡੀਜ਼ਲ 93.98 ਰੁਪਏ ਪ੍ਰਤੀ ਲੀਟਰ, ਨੋਇਡਾ ਵਿੱਚ ਪੈਟਰੋਲ 95.40 ਰੁਪਏ ਅਤੇ ਡੀਜ਼ਲ 89.14 ਰੁਪਏ ਪ੍ਰਤੀ ਲੀਟਰ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ