BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਕਾਰੋਬਾਰ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਤੋਂ ਪਾਰ

June 28, 2021 10:59 AM

ਦਸਬ
ਚੰਡੀਗੜ੍ਹ/27 ਜੂਨ : ਐਤਵਾਰ ਨੂੰ ਤੇਲ ਦੀਆਂ ਕੀਮਤਾਂ ਵਿਚ ਮੁੜ ਵਾਧਾ ਕਰਨ ਨਾਲ ਪੰਜਾਬ ਤੇ ਬਿਹਾਰ ਵਿਚ ਪੈਟਰੋਲ ਦੀ ਕੀਮਤ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋ ਗਈ ।
ਪੰਜਾਬ ਦੇ ਪਟਿਆਲਾ, ਅੰਮ੍ਰਿਤਸਰ, ਫਰੀਦਕੋਟ, ਫਿਰੋਜ਼ਪੁਰ, ਮੋਹਾਲੀ, ਫਾਜ਼ਲਿਕਾ, ਗੁਰਦਾਸਪੁਰ, ਲੁਧਿਆਣਾ, ਮੋਗਾ, ਪਠਾਨਕੋਟ ਤੇ ਤਰਨ ਤਾਰਨ ਵਿੱਚ ਪੈਟਰੋਲ 100 ਨੂੰ ਪਾਰ ਕਰ ਗਿਆ ਹੈ। ਇਸ ਤੋਂ ਇਲਾਵਾ ਸੂਬੇ ਵਿੱਚ ਡੀਜ਼ਲ 92 ਰੁਪਏ ਦੇ ਕਰੀਬ ਪ੍ਰਤੀ ਲਿਟਰ ਪਹੁੰਚ ਗਿਆ ਹੈ। ਸਰਕਾਰੀ ਮਾਲਕੀਅਤ ਵਾਲੀਆਂ ਤੇਲ ਕੰਪਨੀਆਂ ਨੇ ਪੈਟਰੋਲ 35 ਪੈਸੇ ਅਤੇ ਡੀਜ਼ਲ 25 ਪੈਸੇ ਪ੍ਰਤੀ ਲਿਟਰ ਮਹਿੰਗੇ ਕੀਤੇ। ਰਾਜਸਥਾਨ, ਮੱਧ ਪ੍ਰਦੇਸ, ਮਹਾਰਾਸਟਰ, ਆਂਧਰਾ ਪ੍ਰਦੇਸ, ਤੇਲੰਗਾਨਾ, ਕਰਨਾਟਕ, ਜੰਮੂ-ਕਸਮੀਰ, ਉੜੀਸਾ, ਤਾਮਿਲਨਾਡੂ ਅਤੇ ਲੱਦਾਖ ਵਿਚ ਪੈਟਰੋਲ 100 ਰੁਪਏ ਤੋਂ ਉਪਰ ਪ੍ਰਤੀ ਲਿਟਰ ਪਹਿਲਾਂ ਹੀ ਵਿਕ ਰਿਹਾ ਹੈ।
ਪਟਨਾ ਵਿਚ ਹੁਣ ਪੈਟਰੋਲ 100.47 ਰੁਪਏ ਪ੍ਰਤੀ ਲਿਟਰ ਅਤੇ ਡੀਜਲ ਦੀ ਕੀਮਤ 94.24 ਰੁਪਏ ਪ੍ਰਤੀ ਲਿਟਰ ਹੈ। ਮੈਟਰੋ ਸ਼ਹਿਰਾਂ ਵਿਚੋਂ ਮੁੰਬਈ, ਹੈਦਰਾਬਾਦ ਅਤੇ ਬੰਗਲੌਰ ਵਿਚ ਪੈਟਰੋਲ ਪਹਿਲਾਂ ਹੀ 100 ਰੁਪਏ ਤੋਂ ਉੱਪਰ ਹੈ।
ਚੰਡੀਗੜ੍ਹ ਵਿੱਚ ਪੈਟਰੋਲ 94.69 ਰੁਪਏ ਤੇ ਡੀਜ਼ਲ 88.54 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ