BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਕੇਂਦਰ ਤੁਰੰਤ ਗੱਲਬਾਤ ਕਰੇ : ਕਾਮਰੇਡ ਸੇਖੋਂ

June 28, 2021 11:02 AM

ਨਿਰਮਲ ਬਿੱਲਾ
ਲੁਧਿਆਣਾ/27 ਜੂਨ : ਸੀਪੀਆਈ (ਐਮ) ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਤੁਰੰਤ ਗੱਲਬਾਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਤਿੰਨੋਂ ਨਵੇਂ ਖੇਤੀ ਕਾਨੂੰਨਾਂ, ਜੋ ਕਿ ਉਨ੍ਹਾਂ ਵੱਲੋਂ ਕਾਲੇ ਕਾਨੂੰਨਾਂ ਵਜੋਂ ਜਾਣੇ ਜਾਂਦੇ ਹਨ, ਦੇ ਖ਼ਿਲਾਫ਼ ਪਿਛਲੇ 7 ਮਹੀਨਿਆਂ ਤੋਂ ਵਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਇਸ ਦੌਰਾਨ ਕਿਸਾਨਾਂ ਦੀ ਸਰਕਾਰ ਨਾਲ 11 ਦੌਰਾਂ ਦੀ ਗੱਲਬਾਤ ਵੀ ਹੋਈ, ਪਰ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ। ਕਾਮਰੇਡ ਸੇਖੋਂ ਨੇ ਕਿਹਾ ਕਿ ਇਹ ਬਹੁਤ ਹੀ ਅਫਸੋਸ ਵਾਲੀ ਗੱਲ ਹੈ ਕਿ ਸਰਕਾਰ ਨੇ ਜਨਵਰੀ ਤੋਂ ਬਾਅਦ ਕਿਸਾਨਾਂ ਨਾਲ ਕੋਈ ਗੱਲਬਾਤ ਨਹੀਂ ਤੋਰੀ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀ ਹੋਂਦ ਬਚਾਉਣ ਦੀ ਲੜਾਈ ਲੜ ਰਹੇ ਹਨ ਤੇ ਸਰਕਾਰ ਨੂੰ ਇਹ ਭੁਲੇਖਾ ਦੂਰ ਕਰ ਲੈਣਾ ਚਾਹੀਦਾ ਕਿ ਕਿਸਾਨ ਆਪਣੀਆਂ ਮੰਗਾਂ ਮਨਵਾਏ ਬਗੈਰ ਵਾਪਸ ਪਰਤ ਜਾਣਗੇ। ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਦੇਸ਼ ਦੇ ਕਿਸਾਨਾਂ ਨਾਲ ਗੱਲਬਾਤ ਕਰਨਾ ਠੀਕ ਨਹੀਂ ਸਮਝ ਰਹੀ, ਇਸ ਤੋਂ ਪਤਾ ਲੱਗਦਾ ਹੈ ਕਿ ਇਹ ਸਰਕਾਰ ਕਿਸਾਨ ਵਿਰੋਧੀ ਹੈ। ਕਾਮਰੇਡ ਸੇਖੋਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਤਿੰਨੋਂ ਨਵੇਂ ਖੇਤੀ ਕਾਨੂੰਨ ਲਿਆਉਣ ਦਾ ਮਕਸਦ ਸਿਰਫ਼ ਤੇ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਦੇਸ਼ ਦੇ ਹਰ ਵਰਗ ਲਈ ਨੁਕਸਾਨਦਾਇਕ ਹਨ। ਇਸੇ ਕਰਕੇ ਦੇਸ਼ ਦਾ ਹਰੇਕ ਵਰਗ ਕਿਸਾਨ ਸੰਘਰਸ਼ ਵਿੱਚ ਆਪਣਾ ਸਹਿਯੋਗ ਪਾ ਰਿਹਾ ਹੈ।
ਕਾਮਰੇਡ ਸੇਖੋਂ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ’ਚ ਮੋਦੀ ਸਰਕਾਰ ਨਾਕਾਮ ਰਹੀ ਹੈ। ਇਸ ਦੌਰਾਨ ਦਵਾਈਆਂ, ਆਕਸੀਜਨ ਅਤੇ ਹੋਰ ਸਬੰਧਤ ਸਾਜੋ-ਸਮਾਨ ਦੀ ਕਾਲਾਬਾਜ਼ਾਰੀ ਹੋਣਾ ਚਿੰਤਾ ਦਾ ਵਿਸ਼ਾ ਹੈ। ਸਰਕਾਰ ਨੂੰ ਕਾਲਾਬਾਜ਼ਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਇਸ ਤੋਂ ਪਹਿਲਾਂ ਕਾਮਰੇਡ ਸੇਖੋਂ ਨੇ ਸੀਪੀਆਈ (ਐਮ) ਦੀ ਲੁਧਿਆਣਾ ਤਹਿਸੀਲ ਸ਼ਹਿਰੀ ਕਮੇਟੀ ਦੀ ਮੀਟਿੰਗ ’ਚ ਜਥੇਬੰਧਕ ਕੰਮਾਂ ਦਾ ਵੀ ਜਾਇਜ਼ਾ ਲਿਆ ਅਤੇ ਤਹਿਸੀਲ ਕਮੇਟੀ ਦੇ ਸਕੱਤਰ ਸੁਖਮਿੰਦਰ ਸਿੰਘ ਲੋਟੇ ਅਤੇ ਜ਼ਿਲ੍ਹਾ ਸਕੱਤਰ ਬਲਜੀਤ ਸਿੰਘ ਸ਼ਾਹੀ ਨਾਲ ਵੀ ਵਿਚਾਰ-ਵਟਾਂਦਰਾ ਕੀਤਾ । ਇਸ ਮੀਟਿੰਗ ਦੀ ਪ੍ਰਧਾਨਗੀ ਸਾਥੀ ਨਰਿੰਦਰ ਸਿੰਘ ਕਾਲਾ ਨੇ ਕੀਤੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ