BREAKING NEWS
ਜ਼ਿਲ੍ਹਾ ਪੁਲਿਸ ਮੁਖੀ ਨੇ ਵਿਦਿਅੱਕ ਸੰਸਥਾਵਾਂ ਦੇ ਪ੍ਰੰਬਧਕਾਂ ਨਾਲ ਕੀਤੀ ਮੀਟਿੰਗਪੰਜਾਬ ਕੈਬਨਿਟ ਦੇ ਫ਼ੈਸਲੇ : ਨਵੇਂ ਸਰਕਾਰੀ ਕਾਲਜਾਂ ’ਚ 160 ਸਹਾਇਕ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਪ੍ਰਵਾਨਗੀਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼ਐੱਸ. ਜੈਸ਼ੰਕਰ ਨੇ ਚੀਨ ਤੇ ਕਿਰਗਿਸਤਾਨ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤਨਵੇਂ ਖੇਤੀ ਕਾਨੂੰਨ ਤੁਰੰਤ ਰੱਦ ਕੀਤੇ ਜਾਣ: ਕੈਪਟਨਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚਬੀਐਸਐਫ ਜਵਾਨਾਂ ਨੇ ਸਰਹੱਦ ’ਤੇ ਉੱਡਦੇ ਪਾਕਿਸਤਾਨੀ ਡਰੋਨ ’ਤੇ ਕੀਤੀ ਫਾਇਰਿੰਗਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਦੇਸ਼

ਸਕੂਲਾਂ ਨੂੰ ਮੁੜ ਤੋਂ ਖੋਲ੍ਹਣਾ ਹੈ ਤਾਂ ਟੀਕਾਕਰਨ ਹੀ ਇੱਕੋ-ਇੱਕ ਰਾਹ : ਡਾ. ਗੁਲੇਰੀਆ

June 28, 2021 11:05 AM

ਏਜੰਸੀਆਂ
ਨਵੀਂ ਦਿੱਲੀ/27 ਜੂਨ : ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) ਦੇ ਮੁਖੀ ਡਾ. ਰਣਦੀਪ ਗੁਲੇਰੀਆ ਨੇ ਕਿਹਾ ਕਿ ਬੱਚਿਆਂ ਲਈ ਕੋਵਿਡ-19 ਟੀਕਿਆਂ ਦੀ ਉਪਲੱਬਧਤਾ ਇੱਕ ਮਹੱਤਵਪੂਰਨ ਪ੍ਰਾਪਤੀ ਹੋਵੇਗੀ। ਇਸ ਨਾਲ ਸਕੂਲ ਖੋਲ੍ਹਣ ਅਤੇ ਉਨ੍ਹਾਂ ਲਈ ਬਾਹਰੀ ਗਤੀਵਿਧੀਆਂ ਲਈ ਰਾਹ ਖੁੱਲ੍ਹ ਸਕੇਗਾ। ਉਨ੍ਹਾਂ ਕਿਹਾ ਕਿ ਭਾਰਤ ਬਾਇਓਟੈਕ ਦੇ ਟੀਕੇ ‘ਕੋਵੈਕਸੀਨ’ ਦੇ 2 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ’ਤੇ ਕੀਤੇ ਗਏ ਦੂਜੇ ਅਤੇ ਤੀਜੇ ਪੜਾਅ ਦੇ ਪ੍ਰੀਖਣ ਦੇ ਅੰਕੜੇ ਸਤੰਬਰ ਤੱਕ ਆਉਣ ਦੀ ਉਮੀਦ ਹੈ। ਡਰੱਗ ਕੰਟਰੋਲਰ ਦੀ ਮਨਜ਼ੂਰੀ ਤੋਂ ਬਾਅਦ ਭਾਰਤ ਵਿਚ ਬੱਚਿਆਂ ਲਈ ਟੀਕੇ ਉਪਲੱਬਧ ਹੋ ਸਕਦੇ ਹਨ।
ਡਾ. ਗੁਲੇਰੀਆ ਨੇ ਦੱਸਿਆ ਕਿ ਉਸ ਤੋਂ ਪਹਿਲਾਂ ਜੇਕਰ ‘ਫਾਈਜ਼ਰ’ ਦੇ ਟੀਕੇ ਨੂੰ ਮਨਜ਼ੂਰੀ ਮਿਲ ਗਈ ਤਾਂ ਇਹ ਵੀ ਬੱਚਿਆਂ ਲਈ ਇੱਕ ਬਦਲ ਹੋ ਸਕਦਾ ਹੈ। ਸਰਕਾਰ ਦੇ ਇਕ ਸੀਨੀਅਰ ਅਧਿਕਾਰੀ ਮੁਤਾਬਕ ਦਵਾਈ ਨਿਰਮਾਤਾ ਕੰਪਨੀ ਜਾਇਡਸ ਕੈਡਿਲਾ ਦੇ ਵੀ ਭਾਰਤ ਦੇ ਡਰੱਗ ਕੰਟਰੋਲ ਦੇ ਸਾਹਮਣੇ ਆਪਣੇ ਕੋਵਿਡ-19 ਰੋਕੂ ਟੀਕੇ ‘ਜਾਯਕੋਵ-ਡੀ’ ਦੀ ਐਮਰਜੈਂਸੀ ਵਰਤੋਂ ਦੀ ਮਨਜ਼ੂਰੀ ਲਈ ਬੇਨਤੀ ਕੀਤੇ ਜਾਣ ਦੀ ਉਮੀਦ ਹੈ।
ਕੰਪਨੀ ਦਾ ਦਾਅਵਾ ਹੈ ਕਿ ‘ਜਾਯਕੋਵ-ਡੀ’ ਨੂੰ ਬਾਲਗਾਂ ਅਤੇ ਬੱਚਿਆਂ ਦੋਹਾਂ ਨੂੰ ਦਿੱਤਾ ਜਾ ਸਕਦਾ ਹੈ। ਉਧਰ ਡਾ. ਗੁਲੇਰੀਆ ਨੇ ਕਿਹਾ ਕਿ ਇਸ ਲਈ ਜਾਇਡਸ ਕੈਡਿਲਾ ਦੇ ਟੀਕੇ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਇਹ ਇਕ ਹੋਰ ਬਦਲ ਹੋਵੇਗਾ।
ਉਨ੍ਹਾਂ ਕਿਹਾ ਕਿ ਬੱਚਿਆਂ ਵਿਚ ਕੋਵਿਡ-19 ਵਾਇਰਸ ਦੇ ਹਲਕੇ ਲੱਛਣ ਹੁੰਦੇ ਹਨ ਜਾਂ ਕੁਝ ਵੀ ਲੱਛਣ ਵੀ ਨਹੀਂ ਹੁੰਦੇ, ਪਰ ਉਹ ਵਾਇਰਸ ਦਾ ਸ਼ਿਕਾਰ ਬਣ ਸਕਦੇ ਹਨ। ਏਮਜ਼ ਮੁਖੀ ਨੇ ਕਿਹਾ ਕਿ ਸਕੂਲਾਂ ਨੂੰ ਮੁੜ ਤੋਂ ਖੋਲ੍ਹਣਾ ਹੋਵੇਗਾ ਅਤੇ ਟੀਕਾਕਰਨ ਇਸ ’ਚ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਨੇ ਸਾਫ਼ ਕੀਤਾ ਕਿ ਮਹਾਮਾਰੀ ਤੋਂ ਉੱਭਰਨ ਦਾ ਰਾਹ ਟੀਕਾਕਰਨ ਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਨਵੀਂ ਦਿੱਲੀ ਸਥਿਤ ਸੀਬੀਆਈ ਦੀ ਇਮਾਰਤ ’ਚ ਅੱਗ ਲੱਗੀ

ਜੀਐਸਟੀ ਕੌਂਸਲ ਦੀ ਮੀਟਿੰਗ : ਪੈਟਰੋਲ-ਡੀਜ਼ਲ ਨੂੰ ਜੀਐਸਟੀ ਅਧੀਨ ਲਿਆਉਣ ਦਾ ਹਾਲੇ ਸਮਾਂ ਨਹੀਂ : ਨਿਰਮਲਾ ਸੀਤਾਰਮਨ

ਸੁਪਰੀਮ ਕੋਰਟ ਕੌਲੇਜੀਅਮ ਵੱਲੋਂ 8 ਹਾਈ ਕੋਰਟਾਂ ’ਚ ਨਵੇਂ ਚੀਫ਼ ਜਸਟਿਸ ਲਾਉਣ ਲਈ ਨਾਵਾਂ ਦੀ ਸਿਫਾਰਸ਼

ਕੋਵਿਡ-19 : 24 ਘੰਟਿਆਂ ’ਚ 34 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ

ਖੇਤੀ ਕਾਨੂੰਨਾਂ ਖ਼ਿਲਾਫ਼ ਅਕਾਲੀ ਦਲ ਵੱਲੋਂ ਦਿੱਲੀ ’ਚ ਰੋਸ ਮਾਰਚ

ਦਹਿਸ਼ਤਵਾਦ ਤੇ ਕੱਟੜਵਾਦ ਦਾ ਮੁਕਾਬਲਾ ਕਰਨ ਲਈ ਸਾਂਝੀ ਰਣਨੀਤੀ ਬਣਾਵੇ ਐੱਸਸੀਓ : ਮੋਦੀ

ਕੁਪਵਾੜਾ : ਇੱਕ ਘਰ ’ਚ ਹੋਇਆ ਧਮਾਕਾ ਨਾਬਾਲਿਗ ਲੜਕੀ ਦੀ ਮੌਤ, 6 ਜ਼ਖ਼ਮੀ

ਵਾਜੇ ਨੇ ਈਡੀ ਨੂੰ ਦੱਸਿਆ: ਤਬਾਦਲੇ ਰੁਕਵਾਉਣ ਲਈ 10 ਡੀਸੀਪੀਜ਼ ਨੇ ਦੇਸ਼ਮੁਖ ਤੇ ਪਰਬ ਨੂੰ 40 ਕਰੋੜ ਰੁਪਏ ਦਿੱਤੇ

ਪ੍ਰਧਾਨ ਮੰਤਰੀ ਦੇ ਜਨਮ ਦਿਨ ’ਤੇ 2 ਕਰੋੜ ਭਾਰਤੀਆਂ ਨੂੰ ਲੱਗਿਆ ਟੀਕਾ

ਕਿਸਾਨ ਅੰਦੋਲਨ ਤੋਂ ਜੀਵਨ ਤੇ ਕਾਰੋਬਾਰ ਪ੍ਰਭਾਵਿਤ ਹੋਣ ਦਾ ਸਵਾਲ