BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਕਾਰੋਬਾਰ

ਦੋ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਲਈ ਕਾਰਵਾਈ ਤੇਜ਼

June 28, 2021 11:09 AM

ਏਜੰਸੀਆਂ
ਨਵੀਂ ਦਿੱਲੀ/27 ਜੂਨ : ਸਰਕਾਰ ਜਨਤਕ ਖੇਤਰ ਦੇ ਦੋ ਬੈਂਕਾਂ ਦੇ ਨਿੱਜੀਕਰਨ ਵੱਲ ਤੇਜ਼ੀ ਨਾਲ ਅੱਗੇ ਵੱਧ ਰਹੀ ਹੈ। ਇਸ ਮੁੱਦੇ ’ਤੇ ਕੈਬਨਿਟ ਸਕੱਤਰ ਦੀ ਪ੍ਰਧਾਨਗੀ ਹੇਠ ਹਾਲ ਹੀ ਵਿੱਚ ਉੱਚ ਪੱਧਰੀ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖਰੇ ਨਿਯਮ ਅਤੇ ਪ੍ਰਬੰਧਕੀ ਮੁੱਦਿਆਂ ’ਤੇ ਵਿਚਾਰ ਵਟਾਂਦਰੇ ਕੀਤੇ ਗਏ।
ਸੂਤਰਾਂ ਨੇ ਦੱਸਿਆ ਕਿ ਇਸ ਦਾ ਐਲਾਨ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ 2021 ਦੇ ਬਜਟ ਭਾਸ਼ਣ ਦੌਰਾਨ ਕੀਤਾ ਸੀ, ਜਿਸ ਤੋਂ ਬਾਅਦ ਨੀਤੀ ਆਯੋਗ ਨੇ ਅਪ੍ਰੈਲ ਵਿੱਚ ਨਿੱਜੀਕਰਨ ਲਈ ਕੁਝ ਬੈਂਕਾਂ ਦੇ ਨਾਮ ਪੇਸ਼ ਕੀਤੇ, ਜੋ ਕੈਬਨਿਟ ਸੱਕਤਰ ਦੀ ਅਗਵਾਈ ਵਿੱਚ ਨਿਵੇਸ਼ ਬਾਰੇ ਸਮੂਹ ਦੇ ਸਕੱਤਰਾਂ ਨੂੰ ਦਿੱਤੇ ਗਏ ਸਨ। ਸੂਤਰਾਂ ਨੇ ਦੱਸਿਆ ਕਿ 24 ਜੂਨ ਨੂੰ ਹੋਈ ਇਸ ਉੱਚ-ਪੱਧਰੀ ਬੈਠਕ ਵਿੱਚ ਨੀਤੀ ਆਯੋਗ ਦੀਆਂ ਸਿਫਾਰਸਾਂ ’ਤੇ ਵਿਚਾਰ ਕੀਤਾ ਗਿਆ। ਸੂਤਰਾਂ ਨੇ ਦੱਸਿਆ ਕਿ ਨਿੱਜੀਕਰਨ ਹੋਣ ਵਾਲੇ ਬੈਂਕਾਂ ਦੇ ਕਰਮਚਾਰੀਆਂ ਦੇ ਹਿੱਤਾਂ ਉੱਤੇ ਵੀ ਵਿਚਾਰ ਵਟਾਂਦਰੇ ਕੀਤੇ। ਇਹ ਮਾਮਲਾ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਕੇਂਦਰੀ ਮੰਤਰੀ ਮੰਡਲ ਨੂੰ ਅੰਤਮ ਮਨਜੂਰੀ ਲਈ ਭੇਜਿਆ ਜਾਵੇਗਾ। ਸੂਤਰਾਂ ਮੁਤਾਬਕ ਸੈਂਟਰਲ ਬੈਂਕ ਆਫ ਇੰਡੀਆ ਅਤੇ ਇੰਡੀਅਨ ਓਵਰਸੀਜ ਬੈਂਕ ਦਾ ਨਿੱਜੀਕਰਨ ਹੋ ਸਕਦਾ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ