BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕਿਸਾਨੀ ਸੰਘਰਸ਼ ਨੂੰ ਸਮਰਪਿਤ ਪਰਿਵਾਰ ਨੇ ਨਵਜਨਮੇ ਬੱਚੇ ਨੂੰ ਪਹਿਨਾਈ ਕਿਸਾਨੀ ਝੰਡੇ ਦੀ ਪੁਸ਼ਾਕ

June 28, 2021 11:38 AM

ਸਤਿਨਾਮ ਬੜੈਚ
ਮੁੱਲਾਂਪੁਰ ਦਾਖਾ/ 27 ਜੂਨ : ਪਿਛਲੇ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਚੱਲ ਰਿਹਾ ਕਿਸਾਨੀ ਸੰਘਰਸ਼ ਕੁੱਝ ਲੋਕਾਂ ਦੀਆਂ ਨਜ਼ਰਾਂ ’ਚ ਠੰਢਾ ਪੈ ਗਿਆ ਹੈ ਪਰ ਦੂਜੇ ਪਾਸੇ ਸੰਘਰਸ਼ਸ਼ੀਲ ਧਿਰਾਂ ਦੇ ਦਿਲਾਂ ਵਿਚ ਇਸ ਕਿਸਾਨੀ ਸੰਘਰਸ਼ ਨੇ ਡੂੰਘੀ ਥਾਂ ਬਣਾ ਲਈ ਹੈ, ਜਿਸ ਕਰਕੇ ਹਰ ਸੰਘਰਸ਼ਸ਼ੀਲ ਵਿਅਕਤੀ ਆਪਣੇ ਢੰਗ ਨਾਲ ਬਣਦਾ ਯੋਗਦਾਨ ਪਾ ਰਿਹਾ ਹੈ ।ਪਰ ਮੁੱਲਾਂਪਰ ਸ਼ਹਿਰ ਦੇ ਰਹਿਣ ਵਾਲੇ ਸਮਾਜਸੇਵੀ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿੱਤ ਸਵਰਗਵਾਸੀ ਦਲੀਪ ਸਿੰਘ ਨੰਬਰਦਾਰ ਦੇ ਪੋਤਰੇ ਅਤੇ ਪਰਮਜੀਤ ਸਿੰਘ ਦੇ ਸਪੁੱਤਰ ਉਪਦੇਸ਼ ਇੰਦਰਪਾਲ ਸਿੰਘ ਦੇ ਗ੍ਰਹਿ ਵਿਖੇ ਨਵਜਨਮੇ ਬੱਚੇ ਨੂੰ ਕਿਸਾਨੀ ਝੰਡੇ ਦੀ ਪੁਸ਼ਾਕ ਪਹਿਨਾ ਕੇ ਉਹਨਾਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਹੈ ਜੋ ਇਹ ਪ੍ਰਚਾਰ ਕਰ ਰਹੀਆਂ ਹਨ ਕਿ ਲੋਕਾਂ ਵੱਲੋਂ ਸਹਿਯੋਗ ਨਾ ਮਿਲਣ ਕਰਕੇ ਕਿਸਾਨੀ ਸੰਘਰਸ਼ ਦਮ ਤੋੜ ਰਿਹਾ ਹੈ।ਇਸ ਸੰਘਰਸ਼ ਵਿਚ ਕਿਸਾਨ ਮਜ਼ਦੂਰ ਸਮੇਤ ਸੰਘਰਸ਼ ਵਿੱਚ ਸ਼ਾਮਲ ਲੋਕ ਜਿੱਥੇ ਤਨ-ਮਨ ਤੇ ਧਨ ਨਾਲ ਆਪਣਾ ਯੋਗਦਾਨ ਪਾ ਰਹੇ ਹਨ, ਉੱਥੇ ਸਮਾਜ ਸੇਵੀ ਦਲੀਪ ਸਿੰਘ ਨੰਬਰਦਾਰ ਦੇ ਪਰਿਵਾਰ ਵਾਂਗ ਕਈ ਹੋਰ ਪਰਿਵਾਰ ਵੀ ਆਪਣੀਆਂ ਆਉਣ ਵਾਲੀਆਂ ਨਸਲਾਂ ਨੂੰ ਸੰਘਰਸ਼ ਦੇ ਪਾਂਧੀ ਬਣਾਉਣ ਦੀ ਸੋਚ ਭਵਿੱਖ ’ਚ ਉੱਠਣ ਵਾਲੇ ਤੂਫਾਨ ਦਾ ਸੰਕੇਤ ਹੈ। ਨਵਜੰਮੇ ਬੱਚੇ ਨੂੰ ਆਪਣਾ ਆਸ਼ੀਰਵਾਦ ਦਿੰਦੇ ਹੋਏ ਸਰਦਾਰ ਜੋਗਿੰਦਰ ਸਿੰਘ ਉਗਰਾਹਾਂ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਸਮੁੱਚੇ ਪਰਿਵਾਰ ਨੂੰ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸੰਘਰਸ਼ਸ਼ੀਲ ਪਰਿਵਾਰਾਂ ਦੇ ਅਜਿਹੇ ਹੁਲਾਰੇ ਕਿਸਾਨੀ ਸੰਘਰਸ਼ ਨੂੰ ਮੱਘਦਾ ਰੱਖ ਰਹੇ ਹਨ। ਸੰਯੁਕਤ ਕਿਸਾਨ ਮੋਰਚੇ ਦੇ ਪ੍ਰਧਾਨ ਉਘੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਵੀ ਪਰਿਵਾਰ ਦੇ ਇਸ ਹੌਂਸਲਾ ਅਫ਼ਜ਼ਾਈ ਭਰੇ ਕਦਮ ਦੀ ਪ੍ਰਸੰਸਾ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ