BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਕਿਸਾਨੀ ਅੰਦੋਲਨ ਲਈ ਔਰਤਾਂ ਕਿਸੇ ਵੀ ਕੁਰਬਾਨੀ ਲਈ ਤਿਆਰ : ਬੀਬੀ ਰਵਿੰਦਰ ਕੌਰ

June 28, 2021 01:12 PM

ਜਸਬੀਰ ਸਿੰਘ ਦੁੱਗਲ/ ਹਿਮਸਿਖਾ ਲਾਂਬਾ
ਕੁਰੂਕਸੇਤਰ, 27 ਜੂਨ : ਸ਼੍ਰੋਮਣੀ ਅਕਾਲੀ ਦਲ ਹਰਿਆਣਾ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਬੀਬੀ ਰਵਿੰਦਰ ਕੌਰ ਅਜਰਾਣਾ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨ ਅੰਦੋਲਨ ਲਈ ਔਰਤਾਂ ਕਿਸੇ ਵੀ ਕੁਰਬਾਨੀ ਲਈ ਤਿਆਰ ਹਨ। ਉਹ ਇਸ ਅੰਦੋਲਨ ਵਿਚ ਆਪਣਾ ਅਹਿਮ ਯੋਗਦਾਨ ਪਾਉਣ ਤੋਂ ਗੁਰੇਜ ਨਹੀਂ ਕਰਣਗੀਆਂ। ਅੰਦੋਲਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਹਰ ਫਰੰਟ ’ਤੇ ਸਮਰਥਨ ਕੀਤਾ ਜਾਵੇਗਾ। ਇੰਨਾ ਹੀ ਨਹੀਂ, ਸਰਕਾਰ ਵੱਲੋਂ ਉਨ੍ਹਾਂ ਨਾਲ ਕੀਤੇ ਜਾ ਰਹੇ ਕਿਸੇ ਵੀ ਅੱਤਿਆਚਾਰ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ। ਉਹ ਅੱਜ ਜੀਟੀ ਰੋਡ ਉਮਰੀ ਵਿਖੇ ਹੋਟਲ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਨੂੰ ਉਤਸਾਹਿਤ ਕਰਨ ਲਈ ਇਥੇ ਪਹੁੰਚੀ ਸੀ। ਉਨ੍ਹਾਂ ਦੱਸਿਆ ਕਿ ਸ੍ਰੋਮਣੀ ਅਕਾਲੀ ਦਲ ਹਮੇਸਾਂ ਹੀ ਕਿਸਾਨਾਂ, ਮਜਦੂਰਾਂ ਅਤੇ ਕਮੇਰੇ ਲਈ ਲੜਦਾ ਰਿਹਾ ਹੈ। ਉਨ੍ਹਾਂ ਰਾਮ ਸਿੰਘ ਰਾਣਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਵਿਸਵਾਸ ਦਿਵਾਇਆ ਕਿ ਸ੍ਰੋਮਣੀ ਅਕਾਲੀ ਦਲ ਉਨ੍ਹਾਂ ਦੇ ਪਰਿਵਾਰ ਦੀ ਪੂਰੀ ਰਾਖੀ ਕਰੇਗੀ। ਵਿਸੇਸ ਤੌਰ ’ਤੇ ਦਿੱਲੀ ਤੋਂ ਇਥੇ ਪਹੁੰਚੀ ਸ੍ਰੋਮਣੀ ਅਕਾਲੀ ਦਲ ਦਿੱਲੀ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਸਰਕਾਰਾਂ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੀਆਂ ਹਨ ਅਤੇ ਆਮ ਆਦਮੀ ’ਤੇ ਅੱਤਿਆਚਾਰ ਕਰ ਰਹੀਆਂ ਹਨ। ਇਸ ਦੌਰਾਨ ਸ੍ਰੋਮਣੀ ਅਕਾਲੀ ਦਲ ਪੀਏਸੀ ਮੈਂਬਰ ਅਤੇ ਹਰਿਆਣਾ ਰਾਜ ਦੇ ਬੁਲਾਰੇ ਕਵਲਜੀਤ ਸਿੰਘ ਅਜਰਾਣਾ ਨੇ ਉਨ੍ਹਾਂ ਨੂੰ ਹੋਟਲ ਗੋਲਡਨ ਹੱਟ ਦੇ ਬਾਹਰ ਪ੍ਰਸਾਸਨ ਵੱਲੋਂ ਕੀਤੀ ਬੈਰੀਕੇਡਿੰਗ ਵਿਖਾਈ, ਜਿਸ ਦੀ ਸਾਰਿਆਂ ਵੱਲੋਂ ਸਖਤ ਨਿਖੇਧੀ ਕੀਤੀ ਗਈ। ਇਸ ਮੌਕੇ ਮਨਜੀਤ ਕੌਰ, ਮਨਦੀਪ ਕੌਰ, ਹਰਜਿੰਦਰ ਕੌਰ, ਸੁਰਿੰਦਰ ਕੌਰ, ਪੁਨੀਤ ਕੌਰ, ਸੋਨਾ ਦੇਵੀ, ਅਰਚਨਾ ਢੀਂਗਰਾ, ਕੁਲਵਿੰਦਰ ਕੌਰ, ਹਰਪ੍ਰੀਤ ਕੌਰ, ਜਸਬੀਰ ਕੌਰ, ਦਲਜੀਤ ਕੌਰ, ਹਰਭਜਨ ਕੌਰ, ਅਰਵਿੰਦਰ ਕੌਰ, ਦਵਿੰਦਰ ਕੌਰ, ਪਰਮਜੀਤ ਕੌਰ, ਗੁੱਡੀ, ਰਾਜਨਜੀਤ ਕੌਰ, ਰਵਿੰਦਰ ਕੌਰ ਬੱਤਰਾ, ਪਰਮਜੀਤ ਕੌਰ, ਹਰਦੀਪ ਕੌਰ ਅਤੇ ਮੇਘਾ ਬੱਤਰਾ ਤੋਂ ਇਲਾਵਾ ਸਤਪਾਲ ਸਿੰਘ ਚੈਨ, ਗੁਰਪ੍ਰੀਤ ਸਿੰਘ ਪਿ੍ਰੰਸ, ਬਲਬੀਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ, ਮੁਖਤਿਆਰ ਸਿੰਘ, ਰੋਜੀ ਸਿੰਘ ਰੀਤ, ਗੁਰਨਾਮ ਸਿੰਘ, ਪਿ੍ਰਤਪਾਲ ਸਿੰਘ ਬਿੰਦਰਾ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ, ਪਰਮਜੀਤ ਸਿੰਘ ਮਿੰਟਾ, ਗੁਰਮੀਤ ਸਿੰਘ ਕਲਸੀ, ਸੇਖਰ ਕੁਮਾਰ, ਰਾਹੁਲ ਸਹਿਗਲ ਆਦਿ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ