BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਲੋਕ ਚੇਤਨਾ ਮੰਚ ਲਹਿਰਾਗਾਗਾ ਨੇ ਕਿਸਾਨੀ ਸੰਘਰਸ਼ ਦੇ ਹੱਕ ’ਚ ਕੀਤਾ ਪੰਜਵਾਂ ਹਫ਼ਤਾਵਾਰੀ ਪ੍ਰਦਰਸ਼ਨ

June 28, 2021 02:09 PM

ਲਕਸਮੀਕਾਂਤ ਖੋਖਰ
ਲਹਿਰਾਗਾਗਾ 27 ਜੂਨ : ‘ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਸ਼ਨੀਵਾਰ ਦੀ ਸ਼ਾਮ ਨੂੂੰ ਪੰਜਵਾਂ ਹਫਤਾਵਾਰੀ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸਨ ਮੌਕੇ ਮੰਚ ਦੇ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ ਅਤੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਤਖ਼ਤੀਆਂ, ਬੈਨਰ ਤੇ ਮਾਟੋ ਹੱਥਾਂ ਵਿੱਚ ਫੜੇ ਹੋਏ ਸਨ ।
ਇਸ ਨਿਵੇਕਲੇ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦੇ ਹੋਏ ਮੰਚ ਦੇ ਸਕੱਤਰ ਹਰਭਗਵਾਨ ਗੁਰਨੇ ਨੇ ਦੱਸਿਆ ਕਿ ਮੰਚ ਵੱਲੋਂ ਪੰਜਵਾਂ ਪ੍ਰਦਰਸ਼ਨ 26 ਜੂਨ ਨੂੂੰ ਕਰਕੇ ਸੰਯੁਕਤ ਕਿਸਾਨ ਮੋਰਚੇ ਦੇ “ਖੇਤੀ ਬਚਾਓ - ਜਮਹੂਰੀਅਤ ਬਚਾਓ“ ਦੇ ਹੱਕ ਵਿੱਚ ਆਪਣੀ ਹਾਜਰੀ ਲਵਾਈ।
ਇਸ ਸਮੇਂ ਮੰਚ ਦੇ ਆਗੂ ਪੂਰਨ ਸਿੰਘ ਖਾਈ, ਮਹਿੰਦਰ ਸਿੰਘ, ਗੁਰਚਰਨ ਕੈਸ਼ੀਅਰ, ਨਾਮਦੇਵ ਭੁਟਾਲ ਨੇ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਵਿੱਚ ਅਣ-ਐਲਾਨੀ ਐਮਰਜੈਂਸੀ ਲਾਗੂ ਕਰ ਰੱਖੀ ਹੈ ਅਤੇ ਉਹ ਤਾਨਾਸ਼ਾਹ ਸਰਕਾਰ ਵਾਂਗੂ ਕੰਮ ਕਰ ਰਹੀ ਹੈ। ਇਸੇ ਕਰਕੇ ਉਹਨੇ ਹਰ ਇੱਕ ਵਰਗ ਪ੍ਰਤੀ ਬਦਲਾ-ਲਉ ਨੀਤੀ ਅਖਤਿਆਰ ਕਰ ਰੱਖੀ ਹੈ। ਜਿਸ ਤਹਿਤ ਸੈਂਕੜੇ ਬੁੱਧੀਜੀਵੀਆਂ ਨੂੰ ਬਿਨਾਂ ਮਤਲਬ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ ਅਤੇ ਉਹ ਸੱਤ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ‘ਤੇ ਬੈਠੇ ਅੰਨਦਾਤਿਆਂ ਦੀ ਗੱਲ ਅਣਸੁਣੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੇ ਨਾ ਐਮਰਜੈਂਸੀ ਨੂੰ ਬਰਦਾਸਤ ਕੀਤਾ ਸੀ ਅਤੇ ਨਾ ਮੋਦੀ ਸਰਕਾਰ ਦੀ ਇਸ ਅਣ ਐਲਾਨੀ ਐਮਰਜੈਂਸੀ ਨੂੰ ਬਰਦਾਸ਼ਤ ਕਰਨਗੇ। ਇਸ ਪ੍ਰਦਰਸ਼ਨ ਵਿੱਚ ਰਣਜੀਤ ਲਹਿਰਾ, ਸੁਖਦੇਵ ਚੰਗਾਲੀਵਾਲਾ, ਤਰਸੇਮ ਭੋਲੂ, ਰਾਮਚੰਦਰ ਸਿੰਘ ਖਾਈ, ਭੀਮ ਸਿੰਘ, ਬਰਿੰਦਰ ਭੁਟਾਲ, ਮਾਸਟਰ ਕੁਲਦੀਪ ਸਿੰਘ, ਮਾਸਟਰ ਜੱਜ ਰਾਮ, ਬਲਦੇਵ ਸਿੰਘ, ਸਾਹਿਲ ਅਤੇ ਹਰਮਨ ਮੰਚ ਦੀ ਹੋਰ ਮੈਂਬਰ ਸ਼ਾਮਲ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ