BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਕਾਰੋਬਾਰ

ਕੋਰੋਨਾ ਕਾਲ 'ਚ ਆਰਥਿਕਤਾ ਨੂੰ ਸਰਕਾਰ ਦੀ ਬੂਸਟਰ ਡੋਜ਼, ਅੱਠ ਸੈਕਟਰਾਂ ਲਈ ਰਾਹਤ ਪੈਕੇਜ ਦਾ ਐਲਾਨ

June 28, 2021 06:24 PM

ਨਵੀਂ ਦਿੱਲੀ, 28 ਜੂਨ (ਏਜੰਸੀ) : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕੋਰੋਨਾ ਪ੍ਰਭਾਵਿਤ ਖੇਤਰ ਲਈ 1.1 ਲੱਖ ਕਰੋੜ ਰੁਪਏ ਅਤੇ ਸਿਹਤ ਖੇਤਰ ਲਈ 50,000 ਕਰੋੜ ਰੁਪਏ ਸਮੇਤ 8 ਸੈਕਟਰਾਂ ਲਈ ਸੋਮਵਾਰ ਨੂੰ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਜਿਸ ਵਿੱਚ ਇਸ ਨਾਲ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਪ੍ਰਭਾਵਿਤ ਅਰਥਚਾਰੇ ਨੂੰ ਹੁਲਾਰਾ ਮਿਲੇਗਾ।

ਵਿੱਤ ਮੰਤਰੀ ਨੇ ਇਥੇ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਕੇਂਦਰ ਸਰਕਾਰ ਨੇ ਕ੍ਰੈਡਿਟ ਗਰੰਟੀ ਯੋਜਨਾ ਲਈ 1.1 ਲੱਖ ਕਰੋੜ ਰੁਪਏ ਦਾ ਫੰਡ ਅਲਾਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕੋਵਿਡ-19 ਤੋਂ ਪ੍ਰਭਾਵਤ ਇਲਾਕਿਆਂ ਨੂੰ ਮਦਦ ਮਿਲੇਗੀ। ਸੀਤਾਰਮਨ ਨੇ ਕਿਹਾ ਕਿ ਸਰਕਾਰ 8 ਮਹਾਨਗਰਾਂ ਨੂੰ ਛੱਡ ਕੇ ਦੂਜੇ ਸ਼ਹਿਰਾਂ ਵਿੱਚ ਮੈਡੀਕਲ ਬੁਨਿਆਦੀ ਢਾਂਚੇ ਲਈ 50 ਹਜ਼ਾਰ ਕਰੋੜ ਰੁਪਏ ਖਰਚ ਕਰੇਗੀ।

ਕੇਂਦਰੀ ਵਿੱਤ ਮੰਤਰੀ ਨੇ ਅੱਠ ਰਾਹਤ ਉਪਾਵਾਂ ਦਾ ਐਲਾਨ ਕੀਤਾ। ਇਨ੍ਹਾਂ ਅੱਠ ਉਪਾਵਾਂ ਵਿਚੋਂ ਚਾਰ ਐਲਾਨ ਨਵੇਂ ਹਨ। ਵਿੱਤ ਮੰਤਰੀ ਨੇ ਪਹਿਲਾਂ ਸਿਹਤ ਖੇਤਰ ਨਾਲ ਜੁੜੇ ਨਵੇਂ ਰਾਹਤ ਪੈਕੇਜ ਦਾ ਐਲਾਨ ਕੀਤਾ।

ਵਿੱਤ ਮੰਤਰੀ ਨੇ ਕੋਵਿਡ-19 ਪ੍ਰਭਾਵਤ ਸੈਕਟਰ ਲਈ 1.1 ਲੱਖ ਕਰੋੜ ਦੀ ਕਰਜ਼ਾ ਗਰੰਟੀ ਯੋਜਨਾ ਦਾ ਐਲਾਨ ਕੀਤਾ ਹੈ। ਕੋਰੋਨਾ ਸੰਕਟ ਨਾਲ ਪੈਦਾ ਹੋਈਆਂ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਕੋਵਿਡ-19 ਤੋਂ ਪ੍ਰਭਾਵਿਤ ਸੈਕਟਰਾਂ ਲਈ 1.1 ਲੱਖ ਕਰੋੜ ਰੁਪਏ ਦਾ ਰਾਹਤ ਪੈਕੇਜ ਐਲਾਨਿਆ ਗਿਆ ਹੈ।

ਇਸ ਰਾਹਤ ਪੈਕੇਜ ਤਹਿਤ ਸਿਹਤ ਸੰਭਾਲ ਖੇਤਰ ਲਈ 50,000 ਕਰੋੜ ਰੁਪਏ ਅਤੇ ਹੋਰ ਸੈਕਟਰਾਂ ਲਈ 60,000 ਕਰੋੜ ਰੁਪਏ ਦਾ ਐਲਾਨ ਕੀਤਾ ਗਿਆ ਹੈ। ਕੋਵਿਡ ਤੋਂ ਪ੍ਰਭਾਵਤ ਸੈਕਟਰਾਂ ਲਈ 1.1 ਲੱਖ ਕਰੋੜ ਰੁਪਏ ਦੀ ਲੋਨ ਗਰੰਟੀ ਸਕੀਮ ਹੈ।

ਖੇਤੀਬਾੜੀ ਖੇਤਰ ਲਈ ਵੱਡੇ ਐਲਾਨ :
ਵਿੱਤ ਮੰਤਰੀ ਸੀਤਾਰਮਨ ਨੇ ਦੱਸਿਆ ਕਿ ਖੇਤੀਬਾੜੀ ਸੈਕਟਰ ਵਿੱਚ ਹਾੜ੍ਹੀ ਸੀਜ਼ਨ 2020-21 ਵਿੱਚ 389.92 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ। ਉਥੇ 2021-22 ਵਿੱਚ 432.48 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ। 85 ਲੱਖ ਕਰੋੜ ਤੋਂ ਵੱਧ ਦੀ ਰਿਕਾਰਡ ਅਦਾਇਗੀ ਕੀਤੀ ਗਈ। ਇਸ ਦੇ ਨਾਲ ਹੀ ਡੀਏਪੀ ਸਮੇਤ ਹਰ ਕਿਸਮ ਦੀਆਂ ਖਾਦਾਂ ਲਈ ਸਬਸਿਡੀ ਵਿੱਚ 14 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਵਿਵਸਥਾ ਕੀਤੀ ਗਈ ਹੈ। ਇਸ ਦਾ ਸਿੱਧਾ ਲਾਭ ਕਿਸਾਨਾਂ ਨੂੰ ਹੋਇਆ।

ਕ੍ਰੈਡਿਟ ਗਰੰਟੀ ਸਕੀਮ :
ਵਿੱਤ ਮੰਤਰੀ ਸੀਤਾਰਮਨ ਨੇ ਦੱਸਿਆ ਕਿ ਛੋਟੇ ਕਾਰੋਬਾਰੀ-ਇੰਡੀਵਿਜ਼ੂਅਲ ਐਨਬੀਐਫਸੀ, ਮਾਈਕਰੋ ਵਿੱਤ ਸੰਸਥਾਵਾਂ ਤੋਂ 1.25 ਲੱਖ ਰੁਪਏ ਤੱਕ ਦੇ ਕਰਜ਼ੇ ਲੈਣ ਦੇ ਯੋਗ ਹੋਣਗੇ। ਇਸ ਉਤੇ ਬੈਂਕ ਦੇ ਐਮਸੀਐਲਆਰ 'ਤੇ ਵੱਧ ਤੋਂ ਵੱਧ 2% ਜੋੜ ਕੇ ਵਿਆਜ ਵਸੂਲਿਆ ਜਾ ਸਕਦਾ ਹੈ। ਇਸ ਕਰਜ਼ੇ ਦਾ ਕਾਰਜਕਾਲ 3 ਸਾਲ ਦਾ ਹੋਵੇਗਾ ਅਤੇ ਸਰਕਾਰ ਇਸ ਦੀ ਗਰੰਟੀ ਦੇਵੇਗੀ। ਇਸ ਦਾ ਮੁੱਖ ਉਦੇਸ਼ ਨਵੇਂ ਕਰਜ਼ਿਆਂ ਨੂੰ ਵੰਡਣਾ ਹੈ
89 ਦਿਨਾਂ ਦੇ ਡਿਫਾਲਟਰਾਂ ਸਮੇਤ ਹਰ ਕਿਸਮ ਦੇ ਉਧਾਰ ਲੈਣ ਵਾਲੇ ਇਸ ਦੇ ਯੋਗ ਹੋਣਗੇ। ਲਗਭਗ 25 ਲੱਖ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਲਗਭਗ 7500 ਕਰੋੜ ਰੁਪਏ ਦੀ ਵਿਵਸਥਾ ਕੀਤੀ ਜਾਏਗੀ। ਇਸ ਦਾ ਲਾਭ 31 ਮਾਰਚ 2022 ਤੱਕ ਮਿਲੇਗਾ।

ਸੈਰ ਸਪਾਟਾ ਖੇਤਰ ਲਈ ਵੱਡਾ ਕਦਮ :
ਉਨ੍ਹਾਂ ਕਿਹਾ ਕਿ ਸਰਕਾਰ ਨੇ ਸੈਰ ਸਪਾਟਾ ਖੇਤਰ ਲਈ ਵੀ ਵੱਡਾ ਕਦਮ ਚੁੱਕਿਆ ਹੈ। ਇਸਦੇ ਤਹਿਤ ਟੂਰਿਸਟ ਗਾਈਡਾਂ ਅਤੇ ਹੋਰ ਅਜਿਹੇ ਲੋਕਾਂ ਲਈ ਸਹਾਇਤਾ ਦਿੱਤੀ ਜਾਏਗੀ, ਜਿਸਦਾ ਲਾਭ 10 ਹਜ਼ਾਰ 700 ਟੂਰਿਸਟ ਗਾਈਡਾਂ ਨੂੰ ਮਿਲੇਗਾ। ਵਿੱਤ ਮੰਤਰੀ ਨੇ ਕਿਹਾ ਕਿ ਇਕ ਲੱਖ ਰੁਪਏ ਤੱਕ ਦੀ ਸਹਾਇਤਾ ਟੂਰਿਸਟ ਗਾਈਡ ਨੂੰ ਦਿੱਤੀ ਜਾਵੇਗੀ, ਜਦੋਂਕਿ ਟੂਰਿਸਟ ਏਜੰਸੀ ਨੂੰ 10 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਏਗੀ। ਧਿਆਨ ਯੋਗ ਹੈ ਕਿ ਪਿਛਲੇ ਸਾਲ ਵਿੱਤ ਮੰਤਰੀ ਨੇ ਵੀ ਅਰਥ ਵਿਵਸਥਾ ਨੂੰ ਮਜ਼ਬੂਤ ਕਰਨ ਲਈ 20 ਲੱਖ ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕੀਤਾ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ