BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਮਾਨਸਾ ’ਚ ‘ਡੋਰ ਟੂ ਡੋਰ ਟੀਕਾਕਰਨ ਮੁਹਿੰਮ’ ਨੇ ਰਫ਼ਤਾਰ ਫੜੀ

June 29, 2021 11:43 AM

- ਸਵੇਰ ਤੋਂ ਸ਼ਾਮ ਤੱਕ ਵੱਖ-ਵੱਖ ਥਾਈਂ ਲਾਏ ਜਾ ਰਹੇ ਹਨ ਵਿਸ਼ੇਸ਼ ਕੈਂਪ

ਮਿਲਨਦੀਪ ਕੌਰ
ਮਾਨਸਾ, 28 ਜੂਨ : ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਮੁੱਖ ਟੀਚਾ ਹੈ ਕਿ ਹਰ ਯੋਗ ਨਾਗਰਿਕ ਦਾ ਕੋਰੋਨਾ ਤੋਂ ਬਚਾਅ ਵਜੋਂ ਛੇਤੀ ਤੋਂ ਛੇਤੀ ਟੀਕਾਕਰਨ ਜ਼ਰੂਰ ਕਰਵਾਇਆ ਜਾਵੇ ਅਤੇ ਇਸ ਆਸ਼ੇ ਦੀ ਪੂਰਤੀ ਹਿੱਤ ਪਿੰਡਾਂ ਤੇ ਸ਼ਹਿਰਾਂ ਦੇ ਨਿਵਾਸੀਆਂ ਨੂੰ ਉਨ੍ਹਾਂ ਦੀ ਸੁਵਿਧਾ ਲਈ ‘ਡੋਰ ਟੂ ਡੋਰ ਮੁਹਿੰਮ’ ਚਲਾਉਂਦੇ ਹੋਏ ਘਰਾਂ ਵਿੱਚ ਹੀ ਟੀਕਾਕਰਨ ਕਰਵਾਏ ਜਾਣ ਦੀ ਸੁਵਿਧਾ ਵੀ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਪ ਮੰਡਲ ਮੈਜਿਸਟਰੇਟਾਂ ਦੇ ਨਿਗਰਾਨੀ ਹੇਠ ਪਿੰਡਾਂ ਤੇ ਸ਼ਹਿਰਾਂ ਵਿੱਚ ਇਨ੍ਹੀਂ ਦਿਨੀਂ ਵੱਡੇ ਪੱਧਰ ’ਤੇ ਟੀਕਾਕਰਨ ਤੇ ਸੈਂਪਲਿੰਗ ਕੈਂਪ ਲਗਾਏ ਜਾ ਰਹੇ ਹਨ ਅਤੇ ਇਸ ਤੋਂ ਇਲਾਵਾ ਹੁਣ ਵਿਭਾਗੀ ਟੀਮਾਂ ਲੋਕਾਂ ਦੇ ਘਰਾਂ ਵਿੱਚ ਜਾ ਕੇ ਹੀ ਟੀਕਾਕਰਨ ਦੀ ਸੁਵਿਧਾ ਪ੍ਰਦਾਨ ਕਰ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਪ ਮੰਡਲ ਮੈਜਿਸਟਰੇਟ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਅਮਲਾ ਵੀ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇ ਰਿਹਾ ਹੈ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਇਨ੍ਹੀਂ ਦਿਨੀ ਪੈ ਰਹੀ ਤੇਜ਼ ਗਰਮੀ ਕਾਰਨ ‘ਡੋਰ ਟੂ ਡੋਰ ਟੀਕਾਕਰਨ ਮੁਹਿੰਮ’ ਅੰਗਹੀਣ ਨਾਗਰਿਕਾਂ, ਬਜ਼ੁਰਗਾਂ ਤੇ ਮਹਿਲਾਵਾਂ ਲਈ ਫਾਇਦੇਮੰਦ ਸਾਬਤ ਹੋ ਰਹੀ ਹੈ ਕਿਉਂ ਜੋ ਪ੍ਰਸ਼ਾਸਨ ਵੱਲੋਂ ਹਰੇਕ ਵਰਗ ਦੀਆਂ ਸੁਵਿਧਾਵਾਂ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਯੋਜਨਾਬੱਧ ਢੰਗ ਨਾਲ ਟੀਕਾਕਰਨ ਤੇ ਸੈਂਪਲੰਗ ਦੀ ਪ੍ਰਕਿਰਿਆ ਨੂੰ ਨੇਪਰੇ ਚੜ੍ਹਾਇਆ ਜਾ ਰਿਹਾ ਹੈ।
ਡੀਸੀ ਨੇ ਦੱਸਿਆ ਕਿ ਪ੍ਰਸ਼ਾਸਨ ਦੀ ਤਰਫੋਂ ਪਿੰਡ ਬੁਰਜ ਹਰੀ ਦੇ 18 ਸਾਲ ਤੋਂ ਵੱਧ ਉਮਰ ਦੇ ਸੌ ਫੀਸਦੀ ਨਾਗਰਿਕਾਂ ਦਾ ਟੀਕਾਕਰਨ ਕਰਵਾਏ ਜਾਣ ਲਈ ਘਰ ਘਰ ਜਾ ਕੇ ਲੋਕਾਂ ਨੂੰ ਪ੍ਰੇਰਿਤ ਕਰਨ ਦੇ ਯਤਨ ਜਾਰੀ ਹਨ ਅਤੇ ਇਸੇ ਦੌਰਾਨ ਅੱਜ ਪਿੰਡ ਭਾਈ ਦੇਸਾ ਵਿਖੇ ਵੀ ਐਸ.ਡੀ.ਐਮ ਸ਼ਿਖਾ ਭਗਤ ਦੀ ਨਿਗਰਾਨੀ ਹੇਠ ਬੀ.ਡੀ.ਪੀ.ਓ ਸੁਖਵਿੰਦਰ ਸਿੰਘ ਨੇ ਨੌਜਵਾਨ ਏਕਤਾ ਕਲੱਬ ਦੇ ਸਹਿਯੋਗ ਨਾਲ ਪਿੰਡ ਵਿੱਚ ਚੇਤਨਾ ਰੈਲੀ ਕੀਤੀ ਤਾਂ ਜੋ ਵੱਧ ਤੋਂ ਵੱਧ ਪਿੰਡ 100 ਫੀਸਦੀ ਵੈਕਸੀਨੇਸ਼ਨ ਕਰਵਾਉਣ ਦੇ ਰਾਹ ’ਤੇ ਦਿ੍ਰੜ ਹੋ ਸਕਣ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ