BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਹਰਿਆਣਾ

ਕਿਸਾਨੀ ਪੈਂਤੜੇ ਤੋਂ ਹੀ ਫ਼ਤਹਿ ਹੋਵੇਗਾ ਕਿਸਾਨ ਅੰਦੋਲਨ : ਕਿਸਾਨ ਆਗੂ

June 29, 2021 01:17 PM

- ਸਰਕਾਰੀ ਸਾਜਿਸ਼ਾਂ ਤੋਂ ਸੁਚੇਤ ਹੋ ਕਿਸਾਨੀ ਲਈ ਯਤਨ ਕਰਨ ਵਾਲੇ ਸਭ ਹਨ ਆਪਣੇ

ਸੁਰਿੰਦਰ ਪਾਲ ਸਿੰਘ
ਕਾਲਾਂਵਾਲੀ, 28 ਜੂਨ : ਕੇਂਦਰ ਸਰਕਾਰ ਵੱਲੋਂ ਕਿਸਾਨਾਂ ਤੇ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰਾਂ ਉੱਤੇ 7 ਮਹੀਨਿਆਂ ਤੋ ਇਨਕਲਾਬੀ ਢੰਗ ਨਾਲ ਡਟੇ ਹੋਏ ਹਨ। ਦੇਸ਼ ਦੇ ਹਰ ਵਰਗ ਵਲੋ ਨੂੰ ਕਿਸਾਨਾਂ ਨੂੰ ਜ਼ੋਰਦਾਰ ਸਮਰਥਨ ਮਿਲ ਰਿਹਾ ਹੈ। ਇਸ ਸਮਰਥਨ ਵਿਚ ਰਾਜਸੀ ਅਤੇ ਧਾਰਮਿਕ ਅਤੇ ਦੇਸ਼ ਦੇ ਬੋਧਿਕ ਆਗੂ ਵੀ ਸ਼ਾਮਲ ਹਨ।
ਪਿਛਲੇ ਦਿਨੀਂ ਜਦੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਕਿਸਾਨ ਅੰਦੋਲਨ ਨੂੰ ਲੈ ਕੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਮਿਲੇ ਤਾਂ ਇਕ ਨਵਾਂ ਵਿਵਾਦ ਖੜਾ ਹੋ ਗਿਆ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਇਸ ਮੁਲਾਕਾਤ ਤੇ ਸਖ਼ਤ ਇਤਰਾਜ਼ ਜ਼ਾਹਰ ਕਰਦਿਆਂ ਕਿਹਾ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਕਿਸਾਨ ਅੰਦੋਲਨ ਵਿੱਚ ਕੋਈ ਵਿਸ਼ੇਸ਼ ਭੂਮਿਕਾ ਨਹੀਂ ਹੈ। ਉਹ ਕੇਵਲ ਧਾਰਮਿਕ ਆਗੂ ਦੇ ਤੋਰ ਤੇ ਲੋਕਾਂ ਵਿਚ ਵਿਚਰਦੇ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਦਾਦੂਵਾਲ ਆਪਣੀਆ ਰਾਜਨੀਤਕ ਰੋਟੀਆਂ ਸੇਕਣ ਲਈ ਅਜਿਹਾ ਕਰ ਰਹੇ ਹਨ। ਦੂਸਰੇ ਪਾਸੇ ਜਥੇਦਾਰ ਦਾਦੂਵਾਲ ਦਾ ਤਰਕ ਸੀ ਕਿ ਉਨ੍ਹਾਂ ਕਿਸਾਨ ਅੰਦੋਲਨ ਦੌਰਾਨ ਪ੍ਰਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਉਹ ਹਰ ਦੁੱਖ ਸੁੱਖ ਵਿੱਚ ਕਿਸਾਨਾਂ ਦੇ ਨਾਲ ਖੜ੍ਹੇ ਹਨ ਅਤੇ ਖੜੇ ਰਹਿਣਗੇ।
ਉਨ੍ਹਾਂ ਕਿਹਾ ਕਿ ਹਰਿਆਣਾ ਦਾ ਕੋਈ ਵੀ ਰਾਜਨੀਤਕ ਜਾਂ ਧਾਰਮਿਕ ਵਿਅਕਤੀ ਮੁੱਖ ਮੰਤਰੀ ਨੂੰ ਮਿਲਣ ਦਾ ਹੱਕ ਰੱਖਦਾ ਹੈ। ਜਥੇਦਾਰ ਦਾਦੂਵਾਲ ਦਾ ਕਹਿਣਾ ਸੀ ਕਿ ਉਹ ਕਿਸਾਨ ਅੰਦੋਲਨ ਦਾ ਹੱਲ ਲੱਭਣ ਅਤੇ ਸਰਕਾਰ ਅਤੇ ਕਿਸਾਨਾਂ ਵਿਚਕਾਰ ਰੁਕੀ ਹੋਈ ਗੱਲਬਾਤ ਨੂੰ ਮੁੜ ਪਟੜੀ ਤੇ ਲਿਆਉਣ ਲਈ ਮੁੱਖ ਮੰਤਰੀ ਕੋਲ ਗਏ ਸਨ ਨਾਂ ਕਿ ਕਿਸਾਨ ਅੰਦੋਲਨ ਦੇ ਵਿਰੋਧ ਵਿੱਚ।
ਉਨ੍ਹਾਂ ਕਿਹਾ ਕਿ ਰਾਜਸੀ ਪੈਂਤੜੇ ਤੋਂ ਬਾਦਲ ਦਲ ਦੇ ਜਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੂੰ ਕਿਸਾਨਾਂ ਦੇ ਹੱਕ ਵਿਚ ਬਿਆਨ ਜਾਰੀ ਕਰਨ ਦਾ ਪੂਰਾ ਹੱਕ ਹੈ ਪਰ ਉਹ ਮੇਰੇ ਕੰਮ ਵਿਚ ਦਖਲ ਦੇਣ ਤੋ ਗੁਰੇਜ਼ ਕਰਨ। ਦੂਜੇ ਪਾਸੇ ਸਿਰਸਾ ਜਿਲ੍ਹੇ ਦੇ ਰਾਜਸੀ ਅਤੇ ਧਾਰਮਿਕ ਬੋਧ ਰੱਖਣ ਵਾਲੇ ਕਿਸਾਨ ਆਗੂਆਂ ਦਾ ਤਰਕ ਹੈ ਕਿ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਅਤੇ ਲਖਵਿੰਦਰ ਸਿੰਘ ਔਲਖ ਦੀ ਸ਼ਬਦੀ ਜੰਗ ਭਾਜਪਾ ਆਗੂਆਂ ਦੇ ਉਸ ਵਿਚਾਰ ਨੂੰ ਹੀ ਬਲ ਦੇਵੇਗੀ ਜਿਸ ਵਿਚ ਹਰਜੀਤ ਗਰੇਵਾਲ ਵਰਗੇ ਭਾਜਪਾ ਆਗੂ ਇਹ ਕਹਿਣ ਵਿਚ ਰਤਾ ਵੀ ਗੁਰੇਜ ਨਹੀ ਕਰਦੇ ਕਿ ਕਿਸਾਨ ਜਥੇਬੰਦੀਆਂ ਵਿਚ ਏਕਤਾ ਨਾਂ ਹੋਣ ਕਾਰਨ ਸਰਕਾਰ ਨਾਲ ਵਾਰਤਾਲਾਪ ਵਿਚ ਦੇਰੀ ਹੋ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਹਰਿਆਣਾ ਖ਼ਬਰਾਂ

ਨਕਾਬਪੋਸ਼ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਵਿਅਕਤੀ ’ਤੇ ਚਲਾਈ ਗੋਲੀ

ਚੂਲੇ ਦੀ ਹੱਡੀ ਦਾ ਦੋਹਰਾ ਅਪਰੇਸ਼ਨ ਕਰਕੇ 50 ਸਾਲਾ ਵਿਅਕਤੀ ਨੂੰ ਨਵਾਂ ਜੀਵਨ ਦਿੱਤਾ

ਸਿਰਸਾ ’ਚ ਨੌਜਵਾਨ ਨੇ ਖ਼ੁਦ ਨੂੰ ਮਾਰੀ ਗੋਲੀ

ਕਾਲਾਂਵਾਲੀ ਖੇਤਰ ਦੇ ਕਿਸਾਨਾਂ ਨੇ ਖਰਾਬ ਹੋਈਆਂ ਫਸਲਾਂ ਲਈ ਮੰਗੀ ਸਪੈਸ਼ਲ ਗਿਰਦਾਵਰੀ

ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ’ਤੇ ਖੁਸ਼ੀ ਦੀ ਲਹਿਰ

ਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ

ਮੋਰਨੀ ਦੇ ਪਹਾੜ ਦੀ ਸੜਕ ਧਸੀ

ਨਾਜਾਇਜ਼ ਕਲੋਨੀ ਕੱਟਣ ਦੇ ਦੋਸ਼ ਹੇਠ ਦੋ ਜਣਿਆ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਨੈਸ਼ਨਲ ਬੈਂਕ ਤਰਾਵੜੀ ’ਚ ਵਣ ਮਹਾਂਉਤਸਵ ਮਨਾਇਆ

ਵਪਾਰ ਮੰਡਲ ਵੱਲੋਂ ਕਮਲਦੀਪ ਰਾਣਾ ਇੰਸਪੈਕਟਰ ਨੂੰ ਦਿੱਤੀ ਵਿਦਾਈ, ਇੰਸਪੈਕਟਰ ਬਲਜੀਤ ਦਾ ਕੀਤਾ ਸਵਾਗਤ