BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

June 30, 2021 11:29 AM

ਜੋਗਿੰਦਰ ਪਾਲ ਸਿੰਘ ਕੁੰਦਰਾ
ਅੰਮ੍ਰਿਤਸਰ/ 29 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਤੋਂ ਪਹਿਲਾਂ ਇਥੇ ਬੀਤੇ ਮਹੀਨੇ ਪਹਿਲੇ ਪੜਾਅ ਤਹਿਤ ਆਯੋਜਿਤ ਕੀਤੇ ਗਏ ਕੈਂਪ ਦੌਰਾਨ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਸੀ। ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾਂ ਹੀ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਅਤੇ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਜਿਥੇ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਲੰਗਰਾਂ ਅਤੇ ਇਲਾਜ਼ ਦੀ ਸਹੂਲਤ ਦਿੱਤੀ ਗਈ ਉਥੇ ਹੀ ਕੋਰੋਨਾ ਤੋਂ ਛੁਟਕਾਰੇ ਲਈ ਵੈਕਸੀਨ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ।
ਕੋਰੋਨਾ ਵੈਕਸੀਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਹਾਂਮਾਰੀ ਸਮੇਂ ਲੋਕਾਂ ਦੀ ਸਹਾਇਤਾ ਲਈ ਪਹਿਲਾ ਕੋਵਿਡ ਕੇਅਰ ਕੇਂਦਰ ਖੋਲਣ ਦੇ ਨਾਲ-ਨਾਲ ਲੋੜਵੰਦਾਂ ਨੂੰ ਵੈਕਸੀਨ ਲਗਾਉਣ ਲਈ ਕੈਂਪਾਂ ਦੀ ਸ਼ੁਰੂਆਤ ਕੀਤੀ ਸੀ, ਜਿਸ ਤਹਿਤ ਪਹਿਲਾਂ ਕੈਂਪ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਇਆ ਗਿਆ। ਇਸ ਦੇ ਵਿਸਥਾਰ ਤਹਿਤ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬ੍ਹੋ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਸਮੇਤ ਦਿੱਲੀ ਅਤੇ ਮੁਬੰਈ ਵਿਖੇ ਵੀ ਕੋਰੋਨਾ ਵੈਕਸੀਨ ਲਗਾਉਣ ਦੇ ਮੁਫ਼ਤ ਕੈਂਪਾਂ ਦਾ ਪ੍ਰਬੰਧ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਹੁਣ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਫਿਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕੁਝ ਦਿਨ ਜਾਰੀ ਰਹੇਗਾ। ਇਸ ਕੈਂਪ ਦੌਰਾਨ ਪਹਿਲੀ ਡੋਜ਼ ਲਗਵਾਉਣ ਵਾਲੇ ਲੋਕ ਦੂਜੀ ਡੋਜ਼ ਵੀ ਲਗਵਾ ਸਕਣਗੇ। ਇਸ ਮੌਕੇ ਜਨਰਲ ਸਕੱਤਰ ਸ. ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਤੇਜਿੰਦਰ ਸਿੰਘ ਪੱਡਾ, ਸ. ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸੁਪਿ੍ਰੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਡਾ. ਹਰਜੋਤ ਸਿੰਘ ਆਦਿ ਮੌਜੂਦ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ