BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਦੁਨੀਆ

ਕੋਰੋਨਾ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੈ ਚੁੱਕੇ ਲੋਕ ਕਰ ਸਕਣਗੇ ਸਵਿਟਜ਼ਰਲੈਂਡ ਦੀ ਯਾਤਰਾ

June 30, 2021 04:57 PM

ਸਵਿਟਜ਼ਰਲੈਂਡ, 30 ਜੂਨ (ਏਜੰਸੀ) : ਟੀਕੇ ਦੀ ਦੋਵੇਂ ਖੁਰਾਕਾਂ ਲੈਣ ਵਾਲੇ ਜਾਂ ਫੇਰ ਜੋ ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇ ਚੁੱਕੇ ਹਨ ਉਹ ਹੁਣ ਬਗੈਰ ਰੋਕ-ਟੋਕ ਦੇ ਸਵਿਟਜ਼ਰਲੈਂਡ ਦੀ ਯਾਤਰਾ ਕਰ ਸਕਣਗੇ। ਇੱਥੇ ਦੇ ਫੈਡਰਲ ਕੌਂਸਲ ਆਫ ਪਬਲਿਕ ਹੈਲਥ ਨੇ ਦੱਸਿਆ ਕਿ ਡੈਲਟਾ ਜਿਹੇ ਵੈਰੀਅੰਟ ਆਫ਼ ਕੰਸਰਨ ਵਾਲੇ ਮੁਲਕਾਂ ਤੋਂ ਆਉਣ ਵਾਲੇ ਟੀਕੇ ਦਾ ਪੂਰਾ ਕੋਰਸ ਕਰਨ ਵਾਲੇ ਅਤੇ ਕੋਰੋਨਾ ਰਿਕਵਰ ਲੋਕਾਂ ਨੂੰ ਸਵਿਟਜ਼ਰਲੈਂਡ ਵਿੱਚ ਐਂਟਰ ਹੋਣ ਦੀ ਆਗਿਆ ਦਿੱਤੀ ਜਾਵੇਗੀ। ਇਸ ਦੇ ਲਈ ਉਨ੍ਹਾਂ ਕੋਵਿਡ ਨੈਗਟਿਵ ਰਿਪੋਰਟ ਜਾਂ ਫੇਰ ਕੁਆਰੰਟੀਨ ਦੀ ਜ਼ਰੂਰਤ ਨਹੀਂ ਹੋਵੇਗੀ। ਹਾਲਾਂਕਿ ਵੈਰੀਅੰਟ ਆਫ਼ ਕੰਸਰਨ ਵਾਲੇ ਮੁਲਕਾਂ ਤੋਂ ਆਉਣ ਵਾਲੇ ਲੋਕਾਂ ਨੂੰ ਤਾਂ ਹੀ ਦੇਸ਼ ਵਿਚ ਐਂਟਰ ਹੋਣ ਦੀ ਆਗਿਆ ਦਿੱਤੀ ਜਾਵੇਗੀ ਜਦ ਇਹ ਪੂਰੀ ਤਰ੍ਹਾਂ ਸਪਸ਼ਟ ਹੋਵੇਗਾ ਕਿ ਵੈਕਸੀਨੇਸਨ ਪੂਰੀ ਸੁਰੱਖਿਆ ਪ੍ਰਦਾਨ ਕਰਦੀ ਹੈ।

ਫੈਡਰਲ ਕੌਂਸਲ ਨੇ ਕਿਹਾ ਕਿ ਜਿਹੜੇ ਲੋਕਾਂ ਨੂੰ ਟੀਕਾ ਨਹੀ ਲੱਗਾ ਹੈ ਅਤੇ ਉਹ ਕੋਰੋਨਾ ਤੋਂ ਰਿਕਵਰ ਨਹੀਂ ਹਨ ਅਜਿਹੇ ਲੋਕਾਂ ਨੂੰ ਕੋਵਿਡ ਨੈਗਟਿਵ ਰਿਪੋਰਟ ਦਿਖਾਉਣੀ ਹੋਵੇਗੀ ਅਤੇ ਕੁਆਰੰਟੀਨ ਵਿੱਚ ਜਾਣਾ ਹੋਵੇਗਾ। ਕੌਂਸਲ ਨੇ ਕਿਹਾ ਕਿ ਸਵਿਟਜ਼ਰਲੈਂਡ ਵਿੱਚ ਇਸਤੇਮਾਲ ਹੋਣ ਵਾਲੀ ਵੈਕਸੀਨ ਡੈਲਟਾ ਵੈਰੀਅੰਟ ਦੇ ਖ਼ਿਲਾਫ਼ ਘੱਟ ਪ੍ਰਭਾਵੀ ਹੈ। ਸਵਿਸ ਸਰਕਾਰ ਨੇ ਇਹ ਵੀ ਐਲਾਨ ਕੀਤਾ ਕਿ ਦੇਸ਼ ਵਿਚ ਕੌਮਾਂਤਰੀ ਯਾਤਰਾ ਅਤੇ ਆਵੇਦਨ ਦੇ ਖੇਤਰਾਂ ਦੇ ਮਾਮਲੇ ਵਿੱਚ ਸਹਾਇਕ ਦਸਤਾਵੇਜ਼ਾਂ ਦੇ ਰੂਪ ਵਿੱਚ ਕੋਵਿਡ ਸਰਟੀਫਿਕੇਟ ਦੀ ਜ਼ਰੂਰਤ ਹੋਵੇਗੀ। ਕੌਮਾਂਤਰੀ ਯਾਤਰਾ ਵਿੱਚ ਅਤੇ ਕੰਟੈਕਟ ਕੁਆਰੰਟੀਨ ਦੇ ਮੁੱਦੇ ’ਤੇ ਕੋਵਿਡ ਸਰਟੀਫਿਕੇਟ ਤੋਂ ਇਲਾਵਾ ਹੋਰ ਸਹਾਇਕ ਦਸਤਾਵੇਜ਼ ਵੀ ਵਿਕਲਪ ਹਨ। ਇਸ ਤੋਂ ਇਲਾਵਾ ਬੱਚਿਆਂ ਨੂੰ ਕੋਰੋਨਾ ਟੈਸਟ ਜਾਂ ਵਾਇਰਸ ਤੋਂ ਰਿਕਵਰ ਹੋਣ ਦਾ ਇੱਕ ਕੋਵਿਡ ਸਰਟੀਫਿਕੇਟ ਵੀ ਜਾਰੀ ਕੀਤਾ ਜਾ ਸਕਦਾ ਹੈ। ਕੌਂਸਲ ਦੇ ਅਨੁਸਾਰ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਸਰਟੀਫਿਕੇਟ ਐਪ ਵਿੱਚ ਜਮ੍ਹਾ ਕੀਤੇ ਜਾ ਸਕਦੇ ਹਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੁਨੀਆ ਖ਼ਬਰਾਂ