BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਹਰਿਆਣਾ

ਗੁਰੂ ਨਾਨਕ ਗਰਲਜ਼ ਕਾਲਜ ਦੇ ਜੀਵ ਵਿਗਿਆਨ ਵਿਭਾਗ ਨੇ ਅੰਤਰ ਰਾਸ਼ਟਰੀ ਵੈਬਿਨਾਰ ਕਰਵਾਇਆ

June 30, 2021 10:02 PM
 
 ਜਗਾਧਰੀ, 30 ਜੂਨ (ਜਗਜੀਤ ਸਿੰਘ) : ਸਥਾਨਕ ਗੁਰੂ ਨਾਨਕ ਗਰਲਜ਼ ਕਾਲਜ ਦੇ ਜੀਵ ਵਿਗਿਆਨ ਵਿਭਾਗ ਦੁਆਰਾ ਇੱਕ ਅੰਤਰ ਰਾਸ਼ਟਰੀ ਵੈਬਿਨਾਰ ਦਾ ਆਯੋਜਨ ਕੀਤਾ ਗਿਆ, ਜਿਸ ਦਾ ਮੁੱਖ ਵਿਸ਼ਾ ਵਾਤਾਵਰਣ ਦੀਆਂ ਚਿੰਤਾਵਾਂ ਪ੍ਰਤੀ ਮਨੁੱਖੀ ਪ੍ਰਤੀਕਰਮ ਨੂੰ ਸੰਵੇਦਨਸ਼ੀਲ ਕਰਨਾ ਸੀ । ਪ੍ਰੋਗਰਾਮ ਦੀ ਕੋਆਰਡੀਨੇਟਰ ਤਰਨਦੀਪ ਕੌਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਅਤੇ ਪ੍ਰਿੰਸੀਪਲ ਅਨੂ ਅਤਰੇਜਾ ਦੀ ਅਗੁਵਾਈ ਹੇਠ ਸਫਲਤਾਪੂਰਵਕ ਮੁਕੰਮਲ ਹੋਇਆ।ਪ੍ਰੋਗਰਾਮ ਵਿੱਚ ਕੁਰੂਕਸ਼ੇਤਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਸੋਮ ਨਾਥ ਸਚਦੇਵਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਡਾ. ਮਰਡਲੀਨ ਤੌਆਨ, ਇੰਸਟੀਚਿਊਟ ਆਫ ਪਲਾਂਟ ਬਰੀਡਿੰਗ, ਕਾਲਜ ਆਫ ਐਗਰੀਕਲਚਰ ਐਂਡ ਫੂਡ ਸਾਇੰਸਜ਼, ਫਿਲੀਪੀਨਜ਼ ਯੂਨੀਵਰਸਿਟੀ ਲਾਸ ਬਾਨੋਸ (ਯੂ ਪੀ ਐਲ ਬੀ),  ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਪ੍ਰੋ.  ਨਿਰਮਲਾ ਚੋਂਗਥਮ ਮੁੱਖ ਬੁਲਾਰੇ ਵਜੋਂ ਮੌਜੂਦ ਸਨ। ਪ੍ਰੋਗਰਾਮ ਦੀ ਸ਼ੁਰੂਆਤ ਕਾਲਜ ਡਾਇਰੈਕਟਰ ਡਾ. ਵਰਿੰਦਰ ਗਾਂਧੀ ਨੇ ਮੁੱਖ ਮਹਿਮਾਨ ਅਤੇ ਮੁੱਖ ਬੁਲਾਰਿਆਂ ਦਾ ਸਵਾਗਤ ਕਰਦਿਆਂ ਕੀਤੀ। ਇਸ ਮੌਕੇ ਮੁੱਖ ਮਹਿਮਾਨ ਪ੍ਰੋ. ਸੋਮਨਾਥ ਸਚਦੇਵਾ ਨੇ ਸਭ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਜਾਗਰੂਕ ਹੋਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਨੇ ਕਾਲਜ ਵੱਲੋਂ ਇਸ ਲਈ ਕੀਤੇ ਜਾ ਰਹੇ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ। ਮੁੱਖ ਬੁਲਾਰੇ ਡਾ ਮਾਰਡਲੀਨ ਤੌਆਇਨ ਨੇ ਵਿਦਿਆਰਥੀਆਂ ਅਤੇ ਸਮੂਹ ਭਾਗੀਦਾਰਾਂ ਨੂੰ ਕਿਹਾ ਕਿ ਸਾਨੂੰ ਸਾਰਿਆਂ ਧਰਤੀ ਨੂੰ ਬਚਾਉਣ ਲਈ ਲਈ ਧਰਤੀ ਤੋਂ ਪ੍ਰਦੂਸ਼ਣ ਨੂੰ ਖਤਮ ਕਰਨ ਖਾਤਰ ਪੂਰੇ ਯਤਨਸ਼ੀਲ ਹੋਣ ਦੀ ਲੋੜ ਹੈ। ਇਸ ਦੌਰਾਨ ਪ੍ਰੋ.ਨਿਰਮਲਾ ਚੋਂਗਥਮ ਨੇ ਵੀ ਆਪਣੇ ਵੀਚਾਰ ਸਾਂਝੇ ਕੀਤੇ। ਪ੍ਰੋਗਰਾਮ ਦੀ ਸਮਾਪਤੀ ਮੌਕੇ ਡਾ.ਗੁਰਿੰਦਰਜੀਤ ਕੌਰ ਨੇ ਸਾਰਿਆਂ ਦਾ ਧੰਨਵਾਦ ਕੀਤਾ। ਪ੍ਰਿੰਸੀਪਲ ਡਾ. ਅਨੂ ਅਤਰੇਜਾ ਨੇ ਜੀਵ ਵਿਗਿਆਨ ਵਿਭਾਗ ਦੇ ਸਾਰੇ ਮੈਂਬਰਾਂ ਨੂੰ ਪ੍ਰੋਗਰਾਮ ਦੇ ਸਫਲ ਆਯੋਜਨ ਲਈ ਵਧਾਈ ਦਿੱਤੀ।
 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ