BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਰਿਆਣਾ

ਕੋਰੋਨਾ ਵੈਕਸੀਨ ਲਵਾਉਣ ਵਾਲਿਆਂ ਨੂੰ ਮਿਲੇਗੀ ਮਿਠਿਆਈਆਂ ਤੇ ਪੰਜ ਪ੍ਰਤੀਸ਼ਤ ਛੋਟ : ਹਲਵਾਈ ਐਸੋਸੀਏਸ਼ਨ ਸਿਰਸਾ

July 01, 2021 11:49 AM

ਸੁਰਿੰਦਰ ਪਾਲ ਸਿੰਘ
ਸਿਰਸਾ/30 ਜੂਨ : ਸਿਰਸਾ ਦੀ ਹਲਵਾਈ ਐਸੋਸੀਏਸ਼ਨ ਨੇ ਡਿਪਟੀ ਕਮਿਸਨਰ ਨਾਲ ਕੀਤੀ ਮੀਟਿੰਗ ਵਿਚ ਫੈਸਲਾ ਲਿਆ ਹੈ ਕਿ ਕੋਰੋਨਾ ਵੈਕਸੀਨ ਲੁਗਾਉਣ ਵਾਲੇ ਲੋਕਾਂ ਨੂੰ ਮਿਠਿਆਈਆਂ ਖਰੀਦਣ ‘ਤੇ ਗਾਹਕਾਂ ਨੂੰ ਪੰਜ ਫੀਸਦੀ ਛੋਟ ਦਿੱਤੀ ਜਾਵੇਗੀ। ਉਨਾਂ ਐਲਾਨ ਕੀਤਾ ਕਿ ਇਹ ਫੈਸਲਾ ਹਲਵਾਈ ਐਸੋਸੀਏਸ਼ਨ ਨੇ ਕਮਿਸ਼ਨਰ ਕਮਿਸਨਰ ਨਾਲ ਕੀਤੀ ਮੀਟਿੰਗ ਵਿਚ ਲਿਆ ਹੈ। ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ ਤੋਂ ਇਲਾਵਾ ਹਲਵਾਈ ਐਸੋਸੀਏਸ਼ਨ ਦੇ ਜਨਰਲ ਸਕੱਤਰ ਲਲਿਤ ਮੋਹਨ ਸਰਮਾ, ਵਿਕਾਸ ਜਿੰਦਲ, ਜਤਿੰਦਰ ਬਜਾਜ, ਰੋਹਿਤ ਜਿੰਦਲ ਤੇ ਰਾਜ ਕੁਮਾਰ ਲਵਲੀ ਆਦਿ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਲੋਕਾਂ ਨੂੰ ਕੋਰੋਨਾ ਬਚਾਅ ਲਈ ਵੈਕਸੀਨੇਸਨ ਲੁਗਾਉਣ ਲਈ ਹਰ ਤਰ੍ਹਾਂ ਨਾਲ ਹੱਲਾਸੇਰੀ ਦਿੱਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਖੁਦ ਵੈਕਸੀਨ ਲਗਵਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ੳਨ੍ਹਾ ਕਿਹਾ ਕਿ ਹਾਲੇ ਕੁਝ ਲੋਕਾਂ ਵਿਚ ਵੈਕਸੀਨ ਨੂੰ ਲੈ ਕੇ ਭਰਮ ਤੇ ਭੁਲੇਖੇ ਹਨ, ਜਿਨ੍ਹਾਂ ਨੂੰ ਪ੍ਰਚਾਰ ਰਾਹੀਂ ਦੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਹਲਵਾਈ ਐਸੋਸੀਏਸ਼ਨ ਵਲੋਂ ਹੁਣ ਇਹ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਲੋਕ ਆਪਣੇ ਮੋਬਾਈਲ ‘ਤੇ ਵੈਕਸੀਨ ਲੱਗੀ ਹੋਣ ਦਾ ਸਰਟੀਫਿਕੇਟ ਦਿਖਾਉਣਗੇ, ਉਨ੍ਹਾਂ ਨੂੰ ਮਿਠਿਆਈ ਖਰੀਦਣ ‘ਤੇ ਪੰਜ ਪ੍ਰਤੀਸਤ ਛੋਟ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਹੈ ਕਿ ਹੁਣ ਤੱਕ ਜਿਲ੍ਹੇ ਵਿਚ ਸਾਢੇ ਤਿੰਨ ਲੱਖ ਤੋਂ ਜਿਆਦਾ ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ