BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕੋਵਿਡ-19 : ਟੀਕਾ ਲਗਵਾਉਣ ਵਿਚ ਮੋਹਰੀ ਬਣਿਆ ਪਿੰਡ ਝੂੰਦਾਂ

July 02, 2021 12:07 PM

ਸਲੀਮ
ਮਾਲੇਰਕੋਟਲਾ, 1 ਜੁਲਾਈ : ਕੋਵਿਡ-19 ਮਹਾਂਮਾਰੀ ਨੂੰ ਜੜ੍ਹੋਂ ਖਤਮ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਲੇਰਕੋਟਲਾ ਵੱਲੋਂ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਅਮਰਗੜ੍ਹ ਸਬ ਡਵੀਜ਼ਨ ਵਿਚ ਪੈਂਦੇ ਪਿੰਡ ਝੂੰਦਾਂ ਦੇ 45 ਸਾਲ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਕੋਵਿਡ 19 ਵੈਕਸੀਨ ਲਗਾਉਣ ਦਾ ਟੀਚਾ ਪੂਰਾ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਟੀ. ਬੈਨਿਥ, ਆਈ.ਏ.ਐਸ. ਐਸ.ਡੀ.ਐਮ. ਮਾਲੇਰਕੋਟਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ 19 ਮਹਾਂਮਾਰੀ ਨੂੰ ਜੜੋਂ ਖਤਮ ਕਰਨ ਲਈ ਵਾਰਡ/ਪਿੰਡ ਪੱਧਰ ਉਪਰ ਕੋਵਿਡ 19 ਵੈਕਸੀਨ ਲਗਵਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ।
ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਤਹਿਤ ਸਬ ਡਵੀਜ਼ਨ ਮਾਲੇਰਕੋਟਲਾ ਵਿਚ ਰੋਜ਼ਾਨਾ ਜਿਥੇ ਮਾਲੇਰਕੋਟਲਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਟੀਕਾਕਰਣ ਕੈਂਪ ਲਗਾਏ ਜਾ ਰਹੇ ਹਨ ਉਥੇ ਹੀ ਵੱਖ-ਵੱਖ ਪਿੰਡਾਂ ਵਿਚ ਵੀ ਰੋਜ਼ਾਨਾ ਵਿਸ਼ੇਸ਼ ਕੈਂਪ ਲਗਾ ਕੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਕੋਵਿਡ ਵੈਕਸੀਨ ਲਗਾਈ ਜਾ ਰਹੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ: ਸੰਜੇੈ ਗੋਇਲ, ਐਸ.ਐਮ.ਓ. ਸਿਵਲ ਹਸਪਤਾਲ, ਅਮਰਗੜ੍ਹ ਨੇ ਦੱਸਿਆ ਕਿ ਝੂੰਦਾਂ ਪਿੰਡ ਦੀ ਕੁੱਲ ਆਬਾਦੀ 600 ਹੈ ਜਦਕਿ ਇਸ ਪਿੰਡ ਵਿਚ ਹੁਣ ਤੱਕ 352 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲੱਗ ਚੁੱਕੀ ਹੈ ਜਿਸ ਵਿਚੋਂ 45 ਸਾਲ ਤੋਂ ਵੱਧ ਉਮਰ ਦੇ ਸੌੌ ਫੀ ਸਦੀ 229 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਲੱਗ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ 100 ਫੀ ਸਦੀ ਟੀਕਾਕਰਣ ਮੁਹਿੰਮ ਨੂੰ ਸਫਲ ਬਣਾਉਣ ਲਈ ਹੋਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ ਦੇ ਨਤੀਜੇ ਜਲਦੀ ਹੀ ਸਾਹਮਣੇ ਆਉਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ