BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਰਸ਼ਪਾਲ ਸਿੰਘ ਭੈਲ ਦਾ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵੱਲੋਂ ਸਨਮਾਨ

July 02, 2021 12:46 PM

ਸਿੰਬਲਪ੍ਰੀਤ ਸਿੰਘ ਸਹੋਤਾ
ਤਰਨ ਤਾਰਨ, 1 ਜੁਲਾਈ : ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਖਿਲਾਫ਼ ਪਿਛਲੇ 7 ਮਹੀਨਿਆਂ ਤੋਂ ਲਗਾਤਾਰ ਸਿੰਘੂ ਬਾਰਡਰ ਤੇ ਡੱਟੇ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਢਾਏ ਵਾਲਾ ਦੇ ਕਿਸਾਨ ਰਸ਼ਪਾਲ ਸਿੰਘ ਭੈਲ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਗੌਰਤਲਬ ਹੈ ਕਿ ਪਿਛਲੇ 7 ਮਹੀਨਿਆਂ ਤੋਂ ਰਸ਼ਪਾਲ ਸਿੰਘ ਪਹਿਲਾਂ ਕੜਾਕੇ ਦੀ ਠੰਢ ਤੇ ਹੁਣ ਅੱਤ ਦੀ ਗਰਮੀ ਦੇ ਬਾਵਜੂਦ ਸਿੰਘੂ ਬਾਰਡਰ ਤੇ ਡੱਟਿਆ ਹੋਇਆ ਹੈ। ਇਸ ਦੌਰਾਨ ਰਸ਼ਪਾਲ ਸਿੰਘ ਇਕ ਵਾਰ ਵੀ ਆਪਣੇ ਪਿੰਡ ਨਹੀਂ ਪਰਤਿਆ। ਇਸ ਮੌਕੇ ਫੋਨ ਤੇ ਗਲਬਾਤ ਕਰਦੇ ਹੋਏ ਰਸ਼ਪਾਲ ਸਿੰਘ ਨੇ ਕਿਹਾ ਕਿ ਜਿੰਨੀ ਦੇਰ ਮੋਦੀ ਸਰਕਾਰ ਕਾਲੇ ਕਾਨੂੰਨ ਵਾਪਸ ਨਹੀਂ ਲੈਂਦੀ ਤਦ ਤਕ ਉਹ ਆਪਣੇ ਘਰ ਨਹੀਂ ਪਰਤੇਗਾ। ਰਸ਼ਪਾਲ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਦੀਆਂ ਮੁਸ਼ਕਲਾਂ ਤੋ ਨਜਰਾਂ ਫੇਰ ਰਹੀ ਹੈ। ਜਿਸ ਦਾ ਖਮਿਆਜਾ ਕਿਸਾਨਾਂ ਤੋਂ ਇਲਾਵਾ ਦੇਸ਼ ਦਾ ਹਰ ਇਕ ਵਰਗ ਭੁਗਤ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਅੰਨਦਾਤੇ ਦੇ ਸੰਘਰਸ਼ ਦੌਰਾਨ ਕਰੀਬ ਪੰਜ ਸੌ ਤੋ ਵੱਧ ਕਿਸਾਨ,ਮਜ਼ਦੂਰ ਅੰਦੋਲਨ ਦੌਰਾਨ ਸ਼ਹੀਦ ਹੋ ਚੁੱਕੇ ਹਨ । ਬਜ਼ੁਰਗ, ਬੱਚੇ, ਔਰਤਾਂ, ਲੜਕੀਆਂ, ਵਿਦਿਆਰਥੀ ਆਦਿ ਹਰ ਕੋਈ ਸੰਘਰਸ਼ ਚ ਆਪਣਾ ਯੋਗਦਾਨ ਪਾ ਰਿਹਾ ਹੈ। ਪਰ ਬਾਵਜੂਦ ਇਸਦੇ ਮੋਦੀ ਸਰਕਾਰ ਨੇ ਤਾਨਾਸ਼ਾਹੀ ਵਾਲਾ ਵਰਤੀਰਾ ਅਪਣਾਇਆ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਨੂੰ ਲਾਭ ਪਹੁੰਚਾਉਣ ਖ਼ਾਤਰ ਬਣਾਏ ਕਿਸਾਨ ਵਿਰੋਧੀ ਕਾਨੂੰਨ ਕਿਸਾਨੀ ਨੂੰ ਤਬਾਹੀ ਵੱਲ ਲੈ ਜਾਣਗੇ। ਇਹ ਕਾਨੂੰਨ ਸਿਰਫ਼ ਕਿਸਾਨ ਵਿਰੋਧੀ ਹੀ ਨਹੀਂ ਸਗੋਂ ਲੋਕ ਵਿਰੋਧੀ, ਪੰਜਾਬ ਵਿਰੋਧੀ ਅਤੇ ਦੇਸ਼ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਹੋਣ ਤਕ ਉਹ ਸਿੰਘੂ ਬਾਰਡਰ ਤੇ ਡੱਟੇ ਰਹਿਣਗੇ ਤੇ ਕੇਂਦਰ ਸਰਕਾਰ ਖਿਲਾਫ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ