BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ 7 ਕਿਸਾਨਾਂ ਦੇ ਬਿਆਨ ਦਰਜ ਕੀਤੇ

July 02, 2021 01:03 PM

ਫ਼ਤਹਿ ਪ੍ਰਭਾਕਰ
ਸੰਗਰੂਰ, 1 ਜੁਲਾਈ : ਕਿਸਾਨ ਅੰਦੋਲਨ ਦੌਰਾਨ ਦਿੱਲੀ ਵਿਖੇ ਕਿਸਾਨਾਂ ’ਤੇ ਹੋਏ ਅਤਿਆਚਾਰਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਕੀਤੀ ਕਮੇਟੀ ਨੇ ਅੱਜ ਪੀ.ਡਬਿਲਊ.ਡੀ ਰੈਸਟ ਹਾਊਸ ਸੰਗਰੂਰ ਵਿਖੇ ਪੀੜਤ ਕਿਸਾਨਾਂ ਨਾਲ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ।
ਹਲਕਾ ਗਿੱਲ ਤੋਂ ਕਾਂਗਰਸ ਵਿਧਾਇਕ ਸ. ਕੁਲਦੀਪ ਸਿੰਘ ਵੈਦ ਦੀ ਅਗਵਾਈ ਵਾਲੀ ਕਮੇਟੀ, ਜਿਸ ਵਿੱਚ ਸ. ਫਤਿਹ ਜੰਗ ਸਿੰਘ ਬਾਜਵਾ, ਸ. ਕੁਲਬੀਰ ਸਿੰਘ ਜ਼ੀਰਾ (ਦੋਵੇਂ ਅੱਜ ਦੀ ਮੀਟਿੰਗ ਵਿੱਚ ਹਾਜ਼ਰ ਨਹੀਂ ਸਨ), ਆਮ ਆਦਮੀ ਪਾਰਟੀ ਦੀ ਵਿਧਾਇਕਾ ਸ੍ਰੀਮਤੀ ਸਰਵਜੀਤ ਕੌਰ ਮਾਣੂੰਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਜਖ਼ਮੀ ਕਿਸਾਨਾਂ ਜਾਂ ਕਥਿਤ ਤੌਰ ’ਤੇ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੁਲਿਸ ਦੀ ਤਸ਼ੱਦਦ ਦਾ ਸ਼ਿਕਾਰ ਹੋਏ ਹੋਰਾਂ ਦੇ ਬਿਆਨ ਦਰਜ ਕੀਤੇ।
ਕਮੇਟੀ ਦੇ ਚੇਅਰਮੈਨ ਸ. ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਵੱਖ ਵੱਖ ਜ਼ਿਲ੍ਹਿਆਂ ’ਚ ਹੁਣ ਤੱਕ ਕੇਂਦਰ ਸਰਕਾਰ ਦੀ ਤਸੱਦਦ ਦਾ ਸ਼ਿਕਾਰ ਹੋਏ ਕਰੀਬ 70 ਕਿਸਾਨਾਂ ਦੀ ਪਹਿਚਾਣ ਕੀਤੀ ਗਈ ਹੈ ਜਿਨ੍ਹਾਂ ਵਿੱਚੋਂ 44 ਕਿਸਾਨਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਬਾਕੀ ਦੇ ਕਿਸਾਨਾਂ ਨਾਲ ਮਿਲ ਕੇ ਉਨਾਂ ਦੇ ਬਿਆਨ ਦਰਜ਼ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਸੰਗਰੂਰ ਵਿਖੇ 7 ਕਿਸਾਨਾਂ ਦੇ ਨਾਲ ਗੱਲਬਾਤ ਕਰਕੇ ਬਿਆਨ ਦਰਜ ਕੀਤੇ ਗਏ ਹਨ, ਤਾਂ ਜੋ ਕਮੇਟੀ ਵੱਲੋ ਸਾਂਝੇ ਤੌਰ ਤੇ ਰਿਪੋਰਟ ਤਿਆਰ ਕਰਕੇ ਸਰਕਾਰ ਨੂੰ ਸੌਂਪੀ ਜਾ ਸਕੇ।
ਕਮੇਟੀ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਸ੍ਰੀ ਰਾਣਾ ਕੇ.ਪੀ. ਸਿੰਘ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ, ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਸ਼ਾਮਲ ਕਰਕੇ ਇਹ ਕਮੇਟੀ ਬਣਾਈ ਹੈ। ਇਸ ਦੌਰਾਨ ਪੀੜਤਾਂ ਨੇ ਕਮੇਟੀ ਮੈਂਬਰਾਂ ਵੱਲੋਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਸ਼ਲਾਘਾ ਵੀ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ