BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕਿਸਾਨਾਂ ਦਾ ਧਰਨਾ 273ਵੇਂ ਦਿਨ ’ਚ ਦਾਖ਼ਲ

July 02, 2021 01:29 PM

- ਮੋਦੀ ਸਰਕਾਰ ਨੇ ਕਾਰਪੋਰੇਟ ਘਰਾਣਿਆਂ ਨੂੰ ਕਰੋੜਾਂ-ਅਰਬਾਂ ਦੀਆਂ ਰਿਆਇਤਾਂ ਦਿੱਤੀਆਂ : ਕਿਸਾਨ ਆਗੂ

ਰਤਨ ਸ਼ਰਮਾ
ਬੁਢਲਾਡਾ, 1 ਜੁਲਾਈ : ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਖੇਤੀ ਦੇ ਕਾਲੇ ਕਾਨੂੰਨਾਂ ਖਿਲਾਫ਼ ਧਰਨਾ ਅੱਜ 273 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ( ਡਕੌਂਦਾ ) ਦੇ ਜਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ , ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ ਗੁਰਨੇ ਕਲਾਂ ਤੋਂ ਇਲਾਵਾ ਭੂਰਾ ਸਿੰਘ ਅਹਿਮਦਪੁਰ , ਸਰੂਪ ਸਿੰਘ ਗੁਰਨੇ ਕਲਾਂ ਅਤੇ ਗੁਰਦਰਸ਼ਨ ਸਿੰਘ ਰੱਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਦੇਸ਼ ਦੇ ਸਾਰੇ ਵਰਗਾਂ ਦੀ ਆਰਥਿਕਤਾ ਪੱਖੋਂ ਖੋਖਲੇ ਕਰਕੇ ਰੱਖ ਦਿੱਤਾ ਹੈ ਇਸਦੇ ਉਲਟ ਲੋਟੂ ਅਤੇ ਵੱਡੇ ਅਮੀਰ ਘਰਾਣਿਆਂ ਨੂੰ ਕਰੋੜਾਂ-ਅਰਬਾਂ ਦੀਆਂ ਰਿਆਇਤਾਂ ਦਿੱਤੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਆਮ ਜਨਤਾ ਨੂੰ ਗੁੰਮਰਾਹ ਕਰਨ ਲਈ ਆਤਮ ਨਿਰਭਰਤਾ ਦਾ ਰਾਗ ਅਲਾਪਿਆ ਜਾ ਰਿਹਾ ਹੈ ਅਤੇ ਅਮਲ ਵਿੱਚ ਆਤਮ ਨਿਰਭਰਤਾ ਦੇ ਉਲਟ ਜਨਤਾ ਨੂੰ ਬਘਿਆੜ ਰੂਪੀ ਕਾਰਪੋਰੇਟ ਘਰਾਣਿਆਂ ਦੇ ਅੱਗੇ ਬੇਵੱਸ ਕੀਤਾ ਜਾ ਰਿਹਾ ਹੈ ਜੀ.ਐਸ.ਟੀ. , ਨੋਟਬੰਦੀ ਅਤੇ ਕਰੌਨਾ ਦੀ ਆੜ ਵਿੱਚ ਲੌਕਡਾਊਨ ਨੇ ਛੋਟੇ ਕਾਰੋਬਾਰਾਂ ਨੂੰ ਤਬਾਹ ਕਰਕੇ ਰੱਖ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਅਨੇਕਾਂ ਕੁਰਬਾਨੀਆਂ ਕਰਕੇ ਹਾਸਲ ਕੀਤੀ ਆਜਾਦੀ ਨੂੰ ਮੁੜ ਸਾਮਰਾਜ ਕੋਲ ਗਹਿਣੇ ਪਾ ਰਹੀ ਹੈ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਉਹ ਭਾਰਤ ਦੇਸ਼ ਵੱਲ ਕਿਸੇ ਅਜਿਹੀ ਤਾਕਤ ਨੂੰ ਝਾਕਣ ਨਹੀਂ ਦੇਣਗੇ ਅਤੇ ਦੇਸ਼ ਦੀ ਏਕਤਾ , ਅਖੰਡਤਾ , ਆਜਾਦੀ ਸਮੇਤ ਅਰਥਚਾਰੇ ਦੀ ਰਾਖੀ ਦੇਸ਼ ਦੇ ਵਾਸੀ ਕਰਨਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ