BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕਿਸਾਨਾਂ ਦਾ ਮੋਰਚਾ 274 ਵੇਂ ਦਿਨ ’ਚ ਦਾਖ਼ਲ

July 03, 2021 11:40 AM

ਰਤਨ ਸਰਮਾ
ਬੁਢਲਾਡਾ/2 ਜੁਲਾਈ : ਸੰਯੁਕਤ ਕਿਸਾਨ ਮੋਰਚਾ ਦਾ ਲਗਾਤਾਰ ਧਰਨਾ ਅੱਜ 274 ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਕਿਸਾਨਾਂ ਦੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲਾ ਪ੍ਰਧਾਨ ਮਹਿੰਦਰ ਸਿੰਘ ਦਿਆਲਪੁਰਾ, ਪੰਜਾਬ ਕਿਸਾਨ ਸਭਾ ਦੇ ਸੂਬਾਈ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਕੁੱਲ ਹਿੰਦ ਕਿਸਾਨ ਸਭਾ ਦੇ ਆਗੂ ਸੁਖਦੇਵ ਸਿੰਘ ਬੋੜਾਵਾਲ ਤੋਂ ਇਲਾਵਾ ਭੂਰਾ ਸਿੰਘ ਅਹਿਮਦਪੁਰ , ਗੁਰਦੇਵ ਦਾਸ ਬੋੜਾਵਾਲ ਅਤੇ ਬਲਦੇਵ ਸਿੰਘ ਗੁਰਨੇ ਕਲਾਂ ਨੇ ਸੰਬੋਧਨ ਕੀਤਾ । ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਕੱਟਾਂ ਕਾਰਨ ਕਿਸਾਨਾਂ ਸਮੇਤ ਸਾਰੇ ਵਰਗਾਂ ਵਿੱਚ ਹਾਹਾਕਾਰ ਮੱਚੀ ਪਈ ਹੈ। ਬਿਜਲੀ ਦੇ ਲੰਬੇ ਲੰਬੇ ਕੱਟਾਂ ਕਾਰਨ ਝੋਨੇ ਦੀ ਫ਼ਸਲ ਪਾਲਣ ਵਿੱਚ ਕਾਫ਼ੀ ਮੁਸ਼ਕਿਲ ਆ ਰਹੀ ਹੈ।
ਪੰਜਾਬ ਸਰਕਾਰ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ਸਬੰਧੀ ਗੰਭੀਰ ਨਹੀਂ ਜਾਪ ਰਹੀ । ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖਿਲਾਫ਼ ਸਾਰਾ ਦੇਸ਼ ਉੱਠਕੇ ਖੜ ਗਿਆ ਹੈ । ਸਾਰੇ ਵਰਗਾਂ ਦੇ ਲੋਕ ਹਰ ਪੱਖ ਤੋਂ ਕਿਸਾਨ ਅੰਦੋਲਨ ਵਿੱਚ ਆਪਣਾ ਪੂਰਾ ਯੋਗਦਾਨ ਪਾ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਅੰਦੋਲਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਦੇਸ਼ ਅਤੇ ਦੁਨੀਆਂ ਵਿੱਚ ਮੁੱਖ ਲੜਾਈ ਲੋਟੂਆਂ ਅਤੇ ਲੁੱਟੇ ਜਾਣ ਵਾਲੇ ਲੋਕਾਂ ਦਰਮਿਆਨ ਹੈ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ