BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕੋਵਿਡ-19 ਦੇ ਬਚਾਅ ਲਈ 18 ਸਾਲ 'ਤੋਂ ਉਪਰ ਦੇ ਵਿਅਕਤੀਆਂ ਨੂੰ ਵੈਕਸੀਨ ਜ਼ਰੂਰੀ : ਡਾ. ਗੁਰਪ੍ਰੀਤ ਕੌਰ 

July 03, 2021 06:04 PM

ਫਿਰੋਜ਼ਪੁਰ, 03 ਜੁਲਾਈ (ਜਸਪਾਲ ਸਿੰਘ) : ਕੋਰੋਨਾ ਮਹਾਂਮਾਰੀ ਨਾਲ ਲੜਣ ਲਈ ਸਰਕਾਰ ਵੱਲੋਂ 18 ਤੋ ਉਪਰ ਦੇ ਵਿਅਕਤੀਆਂ ਨੂੰ ਜਿਥੇ ਸਿਵਲ ਹਸਪਤਾਲ, ਰਾਧਾ ਸੁਆਮੀ ਸਤਸੰਗ ਘਰ ਵਿੱਚ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਵੈਕਸੀਨੇਸ਼ਨ ਕੈਂਪ ਲਗਾਕੇ ਵੈਕਸੀਨ ਲਗਾਈ ਜਾ ਰਹੀ ਹੈ। ਉਥੇ ਪਿੰਡ ਝੋਕ ਹਰੀ ਹਰ ਵਿਖੇ ਮਿੰਨੀ ਪੀ.ਐਚ.ਸੀ. ਵਿਖੇ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਅੱਜ 18 ਤੋਂ ਉਪਰ ਦੇ ਵਿਅਕਤੀਆਂ ਨੂੰ 12 ਵਜੇ ਤੱਕ 50 ਤੋਂ ਉਪਰ ਵਿਅਕੀਆਂ ਨੂੰ ਵੈਕਸੀਨ ਲਗਾਈ ਗਈ। ਵੈਕਸੀਨ ਦੇ ਲਗਾਉਣ ਦੇ ਨਾਲ-ਨਾਲ ਕੋਰੋਨਾ ਮਹਾਮਾਰੀ ਨਾਲ ਲੜਣ ਲਈ ਮਾਸਕ ਪਾਉਣਾ, ਸਮਾਜਿਕ ਦੂਰੀ ਬਣਾਕੇ ਰੱਖਣਾ, ਲੋੜ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣਾ, ਆਦਿ ਸੁਝਾ ਦੇ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਬਿਨਾਂ ਕਿਸੇ ਡਰ ਦੇ  ਹਰ ਵਿਅਕਤੀ ਵੈਕਸੀਨ ਲਗਾਏ ਅਤੇ ਝੂਠੀਆਂ ਅਫਵਾਹਾਂ ਤੋ ਬਚੇ। ਇਸ ਮੌਕੇ ਪ੍ਰੇਸ ਕਲੱਬ ਦੇ ਮੈਂਬਰ ਵਿਜੇ ਸ਼ਰਮਾ, ਗੁਰਨਾਮ ਸਿੰਘ ਸਿੱਧੂ, ਅਤੇ ਜਸਪਾਲ ਸਿੰਘ ਵਿਸ਼ੇਸ਼ ਤੌਰ ਤੇ ਆ ਕੇ ਵੈਕਸੀਨ ਲਗਵਾਈ l ਇਸ ਮੌਕੇ ਸਿਵਾਲੀ (ਲੈਬ ਟੈਕਨੀਸ਼ੀਅਨ), ਸਤਨਾਮ ਸਿੰਘ (ਮ.ਪ.ਹ.ਵ ਮੇਲ) ਵੀਰਪਾਲ ਕੌਰ ਆਸ਼ਾ ਵਰਕਰ, ਰਜਿੰਦਰ ਕੌਰ, ਬਿੰਦੀਆਂ ਆਦਿ ਹਾਜ਼ਰ ਸੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ