BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਦੇਸ਼

ਸੰਯੁਕਤ ਕਿਸਾਨ ਮੋਰਚੇ ਵੱਲੋਂ ਸੰਸਦ ਭਵਨ ਮੂਹਰੇ ਪ੍ਰਦਰਸ਼ਨ ਕਰਨ ਦਾ ਐਲਾਨ

July 05, 2021 11:20 AM

- 8 ਜੁਲਾਈ ਨੂੰ ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਹਾਈਵੇਅ ’ਤੇ ਪ੍ਰਗਟਾਇਆ ਜਾਵੇਗਾ ਰੋਸ

ਏਜੰਸੀਆਂ
ਨਵੀਂ ਦਿੱਲੀ/4 ਜੁਲਾਈ : ਸੰਯੁਕਤ ਕਿਸਾਨ ਮੋਰਚੇ ਦੀ ਐਤਵਾਰ ਨੂੰ ਹਰਿਆਣਾ ਬਾਰਡਰ ’ਤੇ ਇੱਕ ਮੀਟਿੰਗ ਹੋਈ। ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ ਸੰਸਦ ਦੇ ਮਾਨਸੂਨ ਇਜਲਾਸ ਦੌਰਾਨ ਕਿਸਾਨ ਸੰਸਦ ਭਵਨ ਮੂਹਰੇ ਪ੍ਰਦਰਸ਼ਨ ਕਰਨਗੇ। ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ 19 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਇਜਲਾਸ ਤੋਂ ਪਹਿਲਾਂ 17 ਜੁਲਾਈ ਨੂੰ ਸਾਰੀਆਂ ਵਿਰੋਧੀ ਪਾਰਟੀਆਂ ਦੇ ਸਾਂਸਦਾਂ ਨੂੰ ਚਿਤਾਵਨੀ ਪੱਤਰ ਦੇ ਕੇ ਸੰਸਦ ’ਚ ਚੁੱਪ ਤੋੜਨ ਜਾਂ ਕੁਰਸੀ ਛੱਡਣ ਦੀ ਮੰਗ ਕੀਤੀ ਜਾਵੇਗੀ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਅਤੇ ਐਮਐਸਪੀ ’ਤੇ ਕਾਨੂੰਨ ਬਣਾਉਣ ਦੀ ਗੱਲ ਨਹੀਂ ਹੁੰਦੀ, ਉਦੋਂ ਤੱਕ ਵਿਰੋਧੀ ਸੰਸਦ ਮੈਂਬਰ ਸੰਸਦ ਨਾ ਚੱਲਣ ਦੇਣ। 22 ਜੁਲਾਈ ਤੋਂ ਲਗਾਤਾਰ ਬਾਰਡਰ ਤੋਂ ਕਿਸਾਨ ਸੰਸਦ ਮਾਰਗ ’ਤੇ ਜਾ ਕੇ ਪ੍ਰਦਰਸ਼ਨ ਕਰਨਗੇ।
ਕਿਸਾਨ ਆਗੂਆਂ ਮੁਤਾਬਕ ਹਰ ਰੋਜ਼ ਪੰਜ ਕਿਸਾਨਾਂ ਦਾ ਜਥਾ ਲੋਕ ਸਭਾ ਦੇ ਬਾਹਰ ਪ੍ਰਦਰਸ਼ਨ ਕਰਨ ਜਾਇਆ ਕਰੇਗਾ। ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਇਸੇ ਤਰ੍ਹਾਂ 8 ਜੁਲਾਈ ਨੂੰ ਦੇਸ਼ ਭਰ ’ਚ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਹਾਈਵੇਅ ਕਿਨਾਰੇ 10 ਤੋਂ 12 ਵਜੇ ਤੱਕ ਵਾਹਨਾਂ ਤੇ ਗੈਸ ਸਿਲੰਡਰ ਦੇ ਨਾਲ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੌਰਾਨ ਰੋਡ ਜਾਮ ਨਹੀਂ ਕੀਤਾ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਨੇ ਦੇਸ਼ ਵਾਸੀਆਂ ਨੂੰ ਅਪੀਲ ਕੀਤੀ ਕਿ ਸੜਕਾਂ ਦੇ ਕਿਨਾਰੇ ਅਜਿਹਾ ਪ੍ਰਦਰਸ਼ਨ ਕੀਤਾ ਜਾਵੇ, ਪਰ ਕਿਸੇ ਤਰ੍ਹਾਂ ਦੀ ਟੈ੍ਰਫ਼ਿਕ ਜਾਮ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 12 ਵਜੇ ਸਾਰੇ ਵਾਹਨਾਂ ਦੇ 8 ਮਿੰਟ ਤੱਕ ਹਾਰਨ ਵਜਾ ਕੇ ਸਰਕਾਰ ਨੂੰ ਜਗਾਉਣ ਦਾ ਕੰਮ ਕੀਤਾ ਜਾਵੇਗਾ।
ਕਿਸਾਨ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਫਰੀਦਾਬਾਦ ਦੇ ਖੋਰੀ ਪਿੰਡ ਨੂੰ ਉਜਾੜਨ ਦੇ ਵਿਰੋਧ ’ਚ 6 ਜੁਲਾਈ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ ਵੀ ਸਰਕਾਰ ਨੂੰ ਚਾਹੀਦਾ ਹੈ ਕਿ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਦੇ ਮੁੜ-ਵਸੇਬੇ ਦਾ ਇੰਤਜ਼ਾਮ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ 7 ਮਹੀਨਿਆਂ ਤੋਂ ਵਧ ਸਮੇਂ ਤੋਂ ਦਿੱਲੀ-ਹਰਿਆਣਾ ਦੀਆਂ ਸਰਹੱਦਾਂ ’ਤੇ ਸੰਘਰਸ਼ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਅਗਵਾਈ ’ਚ ਅੰਦੋਲਨਕਾਰੀ ਯੂਪੀ ਗੇਟ ’ਤੇ ਵੀ ਧਰਨਾ ਦੇ ਰਹੇ ਹਨ।
ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਕਾਰ ਕਈ ਗੇੜ ਦੀ ਗੱਲਬਾਤ ਹੋਈ, ਪਰ ਗੱਲ ਨਹੀਂ ਬਣੀ। ਕਿਸਾਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ, ਜਦੋਂਕਿ ਕੇਂਦਰ ਸਰਕਾਰ ਇਨ੍ਹਾਂ ’ਚ ਸੋਧ ਕਰਨਾ ਚਾਹੁੰਦੀ ਹੈ। ਇਸ ਨੂੰ ਰੱਦ ਕਰਨ ਤੋਂ ਮਨ੍ਹਾ ਕਰ ਰਹੀ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਦੇਸ਼ ਖ਼ਬਰਾਂ

ਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇ

ਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟ

ਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰ

ਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲ

ਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾ

ਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਹਨੂੰਮਾਨਗੜ੍ਹ : ਸੜਕ ਹਾਦਸੇ ’ਚ 4 ਨੌਜਵਾਨ ਹਲਾਕ

ਮੰਡੀ : ਕਾਰ ਬਿਆਸ ਦਰਿਆ ’ਚ ਡਿੱਗੀ, ਸਾਰੇ ਸਵਾਰ ਲਾਪਤਾ

ਛੱਤੀਸਗੜ੍ਹ : ਆਟੋ ਤੇ ਸਕਾਰਪੀਓ ਦੀ ਟੱਕਰ ’ਚ 8 ਮੌਤਾਂ, 9 ਤੋਂ ਵਧ ਜ਼ਖ਼ਮੀ

ਸ਼ਿਮਲਾ ਦੌਰਾ : ਖਰਾਬ ਮੌਸਮ ਕਾਰਨ ਤਿੰਨ ਘੰਟੇ ਦੀ ਦੇਰੀ ਨਾਲ ਰਾਸ਼ਟਰਪਤੀ ਦਿੱਲੀ ਪਰਤੇ