BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਲੋਕ ਚੇਤਨਾ ਮੰਚ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ’ਚ ਹਫ਼ਤਾਵਾਰੀ ਪ੍ਰਦਰਸ਼ਨ

July 05, 2021 12:24 PM

ਲਕਸਮੀਕਾਂਤ ਖੋਖਰ
ਲਹਿਰਾਗਾਗਾ/ 4 ਜੁਲਾਈ : ਲੋਕ ਚੇਤਨਾ ਮੰਚ, ਲਹਿਰਾਗਾਗਾ ਵੱਲੋਂ ਕਿਸਾਨੀ ਸੰਘਰਸ਼ ਦੇ ਹੱਕ ਵਿੱਚ ਹਫਤਾਵਾਰੀ ਪ੍ਰਦਰਸ਼ਨ ਕੀਤਾ ਗਿਆ ਇਸ ਮੌਕੇ ਮੰਚ ਦੇ ਮੈਂਬਰਾਂ ਨੇ ਕਿਸਾਨਾਂ ਦੇ ਹੱਕ ਵਿਚ ਅਤੇ ਮੋਦੀ ਸਰਕਾਰ ਦੇ ਵਿਰੋਧ ਵਿੱਚ ਤਖ਼ਤੀਆਂ, ਬੈਨਰ ਤੇ ਮਾਟੋ ਹੱਥਾਂ ਵਿੱਚ ਫੜੇ ਹੋਏ ਸਨ।
ਪ੍ਰਦਰਸ਼ਨ ਦੌਰਾਨ ਮੰਚ ਦੇ ਪ੍ਰਧਾਨ ਗਿਆਨ ਚੰਦ ਸ਼ਰਮਾ ਅਤੇ ਸਕੱਤਰ ਹਰਭਗਵਾਨ ਗੁਰਨੇ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਮਦੇਵ ਭੁਟਾਲ, ਪੂਰਨ ਸਿੰਘ ਖਾਈ, ਮਹਿੰਦਰ ਸਿੰਘ, ਰਘਬੀਰ ਭੁਟਾਲ, ਸੁਖਦੇਵ ਚੰਗਾਲੀਵਾਲਾ, ਗੁਰਚਰਨ ਸਿੰਘ, ਪਿ੍ਰੰਸੀਪਲ ਪਿਆਰਾ ਲਾਲ, ਰਣਜੀਤ ਲਹਿਰਾ, ਸ਼ਮਿੰਦਰ ਸਿੰਘ, ਰਾਮਚੰਦਰ ਸਿੰਘ ਖਾਈ, ਭੀਮ ਸਿੰਘ, ਮਾਸਟਰ ਸੁਰਜੀਤ ਰਾਹੀ, ਕੁਲਦੀਪ ਸਿੰਘ, ਤਰਸੇਮ ਭੋਲੂ, ਸੁਖਜਿੰਦਰ ਲਾਲੀ, ਬਲਦੇਵ ਚੀਮਾ, ਗੁਰਦਰਸ਼ਨ ਸਿੰਘ, ਬਖਤ ਬਹਾਦਰ, ਹਰਿੰਦਰ ਸਿੰਘ, ਮੱਘਰ ਸਿੰਘ, ਹਰਮਨ ਸਿੰਘ, ਕਸ਼ਮੀਰ ਸਿੰਘ ਆਦਿ ਨੇ ਕਿਹਾ ਕਾਰਪੋਰੇਟ ਪੱਖੀ ਅਤੇ ਲੋਕ ਵਿਰੋਧੀ ਆਰਥਿਕ-ਸਿਆਸੀ ਨੀਤੀਆਂ ਸਦਕਾ ਨਿਰੰਤਰ ਵੱਧ ਰਹੀ ਮਹਿੰਗਾਈ ਅਤੇ ਬੇਰੁਜ਼ਗਾਰੀ ਨੇ ਦੇਸ਼ ਦੇ ਕਰੋੜਾਂ ਲੋਕਾਂ ਨੂੰ ਭੁੱਖਮਰੀ ਦੀ ਕਗਾਰ ’ਤੇ ਲਿਜਾ ਖੜ੍ਹਾ ਕੀਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਇੱਕ ਪਾਸੇ ਕਰੋੜਾਂ-ਕਰੋੜ ਦੇਸ਼ ਵਾਸੀਆਂ ਦੇ ਹਿੱਸੇ ਮੌਤ ਤੇ ਬਿਪਤਾ ਮੂੰਹ ਅੱਡੀਂ ਖੜ੍ਹੀ ਰਹੀ, ਉੱਥੇ ਦੇਸ਼ ਦੇ ਮੁੱਠੀ ਭਰ ਕਾਰਪੋਰੇਟ ਘਰਾਣੇ ਦੁੱਖਾਂ ਦੇ ਅੰਬਰ ‘ਚੋਂ ਲਾਹੇ ਖੱਟ ਕੇ ਮੌਜਾਂ ਮਾਣ ਰਹੇ ਹਨ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ