BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਕੋਵਿਡ-19 ਵੈਕਸੀਨੇਸ਼ਨ ਕੈਂਪ ਦਾ ਆਯੋਜਨ

July 08, 2021 12:37 PM

ਵਰਿੰਦਰ ਵਰਮਾ
ਨਾਭਾ/ 7 ਜੁਲਾਈ : ਪ੍ਰੀਤ ਗਰੁੱਪ ਨਾਭਾ ਵੱਲੋਂ ਕੋਰੋਨਾ ਮਹਾਂਮਾਰੀ ਤੋ ਬਚਣ ਲਈ ਕੋਵਿਡ -19 ਵੈਕਸੀਨੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਵਿੱਚ ਪ੍ਰੀਤ ਗਰੁੱਪ ਦੇ ਮੁਲਾਜ਼ਮਾਂ ਵਿਚ ਭਾਰੀ ਉਤਸ਼ਾਹ ਪਾਇਆ ਗਿਆ। ਕੰਪਨੀ ਦੇ ਉਚ ਅਧਿਕਾਰੀਆਂ ਨੇ ਕਿਹਾ ਕਿ ਕਰਮਚਾਰੀਆਂ ਦੀ ਸੁਰੱਖਿਆ ਲਈ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਣਗੇ। ਇਸ ਕੈਂਪ ਵਿਚ ਐਸ ਡੀ ਐਮ ਕਾਲਾ ਰਾਮ ਕਾਂਸਲ, ਐਸਐਮਓ ਡਾ. ਦਲਬੀਰ ਕੌਰ, ਕੰਪਨੀ ਦੇ ਡਾਇਰੈਕਟਰ ਗੁਰਚਰਨ ਸਿੰਘ ਅਤੇ ਜਨਰਲ ਮੈਨੇਜਰ ਰਾਜੀਵ ਕੌਸ਼ਲ ਵਿਸ਼ੇਸ਼ ਤੌਰ ਤੇ ਹਾਜਰ ਸਨ। ਉਨ੍ਹਾਂ ਭਿਆਨਕ ਬਿਮਾਰੀ ਕੋਰੋਨਾ ਬਾਰੇ ਕਿਹਾ ਕਿ ਹੁਣ ਕੋਰੋਨਾ ਮਹਾਂਮਾਰੀ ਦਿਨ ਪ੍ਰਤੀ ਦਿਨ ਘਟ ਰਹੀ ਹੈ। ਉਨ੍ਹਾਂ ਨੇ ਹਲਕਾ ਵਾਸੀਆਂ ਨੂੰ ਕਿਹਾ ਕਿ ਟੀਕਾਕਰਣ ਸਬੰਧੀ ਅਫਵਾਹਾਂ ਦਾ ਸ਼ਿਕਾਰ ਨਾ ਹੋਣ, ਕਿਉਂਕਿ ਇਹ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਸਭ ਨੂੰ ਇਸ ਦੀ ਪਾਲਣਾ ਕਰਨੀ ਚਾਹੀਦੀ ਹੈ। ਸਾਰਿਆਂ ਨੂੰ ਕੋਵਿਡ-19 ਦਾ ਪਹਿਲਾਂ ਟੀਕਾ ਲਗਾਉਣਾ ਚਾਹੀਦਾ ਹੈ। ਉਹਨਾਂ ਨੇ ਸਭ ਨੂੰ ਅਪੀਲ ਕੀਤੀ ਕਿ ਮਾਸਕ, ਸੈਨੀਟਾਈਜ਼ਰ ਤੇ ਦੂਰੀ ਬਣਾ ਕੇ ਰੱਖਣਾ ਆਦਿ ਦਾ ਖਿਆਲ ਰੱਖ ਕੇ ਜਿੰਦਗੀ ਵਿੱਚ ਅੱਗੇ ਵਧਣਾ ਚਾਹੀਦਾ ਹੈ। ਕਿਉਂਕਿ ਕੋਰੋਨਾ ਵਾਇਰਸ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ। ਭਾਵੇਂ ਕਿ ਸਾਰੀ ਦੁਨੀਆ ਇਸ ਬਿਮਾਰੀ ਨੂੰ ਜੜੋ ਖਤਮ ਕਰਨ ਵਿਚ ਲੱਗੀ ਹੋਈ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ