BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਪੰਜਾਬ

ਕਿਸਾਨੀ ਅੰਦੋਲਨ ’ਚ ਕਿਸਾਨਾਂ ਦੀ ਹਰ ਸੰਭਵ ਮੱਦਦ ਕਰਾਂਗੇ : ਢਿੱਲੋਂ

July 08, 2021 01:14 PM

- ਅੰਦੋਲਨ ਨੂੰ ਇਤਿਹਾਸਕ ਤੇ ਸੇਧ ਦੇਣ ਵਾਲਾ ਦੱਸਿਆ

ਚੰਦਰਪਾਲ ਅੱਤਰੀ
ਲਾਲੜੂ, 7 ਜੁਲਾਈ : ਕਾਂਗਰਸ ਹਲਕਾ ਡੇਰਾਬਸੀ ਦੇ ਹਲਕਾ ਇੰਚਾਰਜ ਦੀਪਿੰਦਰ ਸਿੰਘ ਢਿੱਲੋਂ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਲੇ ਕਨੂੰਨਾਂ ਨੂੰ ਕਿਸਾਨਾਂ ਦੇ ਨਾਲ-ਨਾਲ ਦੇਸ਼ ਵਿਰੋਧੀ ਗਰਦਾਨਦਿਆਂ ਕਿਹਾ ਕਿ ਦੇਸ ਦਾ ਕਿਸਾਨ ਅੱਜ ਅਪਣੇ ਬੱਚਿਆਂ ਤੇ ਕਿਸਾਨੀ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ, ਜਿਸ ਵਿੱਚ ਸਾਰੇ ਲੋਕਾਂ ਨੂੰ ਰਾਜਸੀ ਹਿੱਤਾਂ ਤੋਂ ਉੱਪਰ ਉੱਠਕੇ ਕਿਸਾਨੀ ਸੰਘਰਸ ਦਾ ਹਿੱਸਾ ਬਣਨਾ ਚਾਹੀਦਾ ਹੈ ।ਹਲਕੇ ਵਿੱਚ ਸਮਾਜਿਕ ਪ੍ਰੋਗਰਾਮ ਉਪਰੰਤ ਸ੍ਰ: ਢਿੱਲੋਂ ਨੇ ਕਿਹਾ ਕਿ ਟੋਲ ਪਲਾਜਾ ਦੱਪਰ ਉਤੇ ਇਲਾਕੇ ਦੇ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ ਕਿਸਾਨਾਂ ਦੇ ਨਾਲ ਵੱਖ-ਵੱਖ ਪਾਰਟੀਆਂ ਸਮੇਤ ਕਾਂਗਰਸ ਦੇ ਸਾਰੇ ਵਰਕਰ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਭਵਿੱਖ ਵਿੱਚ ਵੀ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਜਿੱਤ ਤੱਕ ਹਰ ਸਹਿਯੋਗ ਕਰਦੇ ਰਹਿਣਗੇ ।ਉਨ੍ਹਾਂ ਨਾਲ ਹੀ ਕਿਹਾ ਕਿ ਇਹ ਲੜਾਈ ਕਿਸਾਨਾਂ ਨੇ ਸ਼ੁਰੂ ਕੀਤੀ ਹੈ ਤੇ ਇਸ ਲਈ ਕਿਸਾਨ ਵਧਾਈ ਦੇ ਹੱਕਦਾਰ ਹਨ। ਸ. ਢਿੱਲੋਂ ਨੇ ਕਿਹਾ ਕਿ ਕਿਸਾਨਾਂ ਨੇ ਦੇਸ਼ਵਾਸੀਆਂ ਨੂੰ ਵਧੀਆ ਸੇਧ ਦਿੱਤੀ ਹੈ ਤੇ ਉਹ ਨਿੱਜੀ ਤੌਰ ਉਤੇ ਵੀ ਇਸ ਅੰਦੋਲਨ ਨੂੰ ਇਤਿਹਾਸਕ ਮੰਨਦੇ ਹਨ। ਉਨ੍ਹਾਂ ਸਥਾਨਕ ਕਿਸਾਨ ਜਥੇਬੰਦੀਆਂ ਨੂੰ ਪਹਿਲ ਦਿੰਦਿਆਂ ਕਿਹਾ ਕਿ ਉਹ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਤਿਆਰ ਹਨ ਤੇ ਕਿਸਾਨ ਸੰਘਰਸ ਦੀ ਹਮਾਇਤ ਕਰਦਿਆਂ ਕਿਸਾਨ ਆਗੂਆਂ ਵੱਲੋਂ ਦਿੱਤੇ ਹਰ ਪ੍ਰੋਗਰਾਮ ਦਾ ਉਹ ਹਮੇਸਾ ਹਿੱਸਾ ਬਣਦੇ ਰਹਿਣਗੇ । ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਕਾਂਗਰਸੀ ਆਗੂ ਜਥੇਦਾਰ ਅਮਰੀਕ ਸਿੰਘ ਮਲਕਪੁਰ ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨੈਲ ਸਿੰਘ ਹਮਾਯੂੰਪੁਰ, ਸਰਪੰਚ ਕੁਲਦੀਪ ਸਿੰਘ , ਜਸਵਿੰਦਰ ਸਿੰਘ ਛਿੰਦਾ ਬਾਛਲ, ਜਿੰਦਰ ਸਿੰਘ ਤੁਰਕਾ , ਬਲਕਾਰ ਸਿੰਘ ਦੱਪਰ ਕੌਂਸਲਰ , ਪਰਮਜੀਤ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ ਆਦਿ ਵੀ ਹਾਜਰ ਸਨ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ