BREAKING NEWS
ਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀਕਾਂਗਰਸ ਲੋਕਾਂ ਨਾਲ ਕੀਤੇ ਵਾਅਦੇ ਤੁਰੰਤ ਪੂਰੇ ਕਰੇ : ਕਾਮਰੇਡ ਸੇਖੋਂ

ਪੰਜਾਬ

ਐਮਐਸਸੀ ਫੈਸ਼ਨ ਡਿਜਾਇਨਿੰਗ ਐੱਡ ਟੈਕਨਾਲੌਜੀ ਦੇ ਨਤੀਜੇ ਰਹੇ ਸ਼ਾਨਦਾਰ

July 09, 2021 11:45 AM

ਹੈਪੀ ਹਰਪ੍ਰੀਤ
ਰਾਮਪੁਰਾ ਫੂਲ­ 8 ਜੁਲਾਈ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਪਿਛਲੇ ਦਿਨੀ ਐਲਾਨੇ ਨਤੀਜਿਆਂ ਵਿੱਚ ਮਾਲਵੇ ਦੀ ਪ੍ਰਸਿੱਧ ਸਿੱਖਿਆ ਸੰਸਥਾ .ਫਤਿਹ ਗਰੁੱਪ ਆਫ ਇੰਸਟੀਚਿਊਸ਼ਨਜ਼­ ਰਾਮਪੁਰਾ ਫੂਲ(ਬਠਿੰਡਾ) ਦੇ ਮਾਸਟਰ ਆਫ ਸਾਇੰਸ ( ਫੈਸ਼ਨ ਡਿਜਾਇਨਿੰਗ ਐੱਂਡ ਟੈਕਨਾਲੌਜੀ) ਸਮੈਸਟਰ ਤੀਜੇ ਦੇ ਨਤੀਜੇ ਸ਼ਾਨਦਾਰ ਰਹੇ। ਵਿਭਾਗ ਮੁਖੀ ਪ੍ਰੋਫੈਸਰ ਰਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਾਰੇ ਵਿਦਿਆਰਥੀ ਫਸਟ ਡਵੀਜਨਾਂ ਲੈ ਕੇ ਪਾਸ ਹੋਏ ਜਿੰਨਾਂ ’ਚੋ ਸੁਖਪ੍ਰੀਤ ਕੌਰ ਪੁੱਤਰੀ ਸੁਖਮੰਦਰ ਸਿੰਘ 80 ਪ੍ਰਤੀਸ਼ਤ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ­ ਰਾਜਪਾਲ ਕੌਰ ਪੁੱਤਰੀ ਹਰਬੰਸ ਸਿੰਘ 78 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਤੇ ਰਮਨਦੀਪ ਕੌਰ ਪੁੱਤਰੀ ਜਗਦੀਸ਼ ਸਿੰਘ­ਵਰਿੰਦਰਪਾਲ ਕੌਰ ਪੁੱਤਰੀ ਗੁਰਲਾਭ ਸਿੰਘ ਨੇ 76 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਸੰਸਥਾ ਦੇ ਚੇਅਰਮੈਨ ਐਸ.ਐਸ ਚੱਠਾ ਨੇ ਚੰਗੇ ਨਤੀਜਿਆਂ ਤੇ ਖੁਸ਼ੀ ਜਾਹਰ ਕਰਦਿਆਂ ਵਿਦਿਆਰਥੀਆਂ­ਮਾਪਿਆਂ ਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਫੈਸ਼ਨ ਡਿਜਾਇਨਿੰਗ ਕੋਰਸਾਂ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਲਈ ਇਹ ਕੋਰਸ ਮਹੱਤਵਪੂਰਨ ਰੋਲ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜੌਕੇ ਫੈਸ਼ਨ ਦੇ ਯੁੱਗ ਦੌਰਾਨ ਇਸ ਤਰ੍ਹਾਂ ਦੇ ਕੋਰਸਾਂ ਦੀ ਮੰਗ ਲਗਾਤਾਰ ਵੱਧ ਰਹੀਂ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਿਸੇ ਵੀ ਵਰਗ ਦੇ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾ ਰਹੀਂ ਹੈ ਤਾਂ ਜੋ ਕੋਈ ਵੀ ਹੋਣਹਾਰ ਵਿਦਿਆਰਥੀ ਸਿੱਖਿਆ ਤੋਂ ਵਾਝਾਂ ਨਾ ਰਹਿ ਸਕੇ। ਐਮਡੀ ਮਨਜੀਤ ਕੌਰ ਚੱਠਾ­ ਡੀਨ ਅਕਾਦਮਿਕ ਜਗਰਾਜ ਸਿੰਘ ਮਾਨ­ ਪਬਲਿਕ ਰਿਲੇਸ਼ਨ ਅਫਸਰ ਹਰਪ੍ਰੀਤ ਸ਼ਰਮਾ­ ਆਈ ਟੀ ਤੇ ਸਕਿੱਲ ਡਿਵੈਲਪਮੈਂਟ ਮੁਖੀ ਰਜਿੰਦਰ ਕੁਮਾਰ ਤਿ੍ਰਪਾਠੀ­ ਸੀਨੀਅਰ ਪ੍ਰੋਫੈਸਰ ਕੁਮਾਰੀ ਸ਼ੈਲਜਾ­ ਆਰਟਸ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਪ੍ਰੀਤ ਕੌਰ­ ਪ੍ਰੋ ਨਵਦੀਪ ਕੌਰ ਸਮੇਤ ਸਮੂਹ ਸਟਾਫ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਰੌਸ਼ਣ ਭਵਿੱਖ ਦੀ ਕਾਮਨਾ ਕੀਤੀ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਪੂਰੀ ਤਨਦੇਹੀ ਨਾਲ ਕਾਮਯਾਬ ਕਰੋ : ਕਾਮਰੇਡ ਭਿੱਖੀਵਿੰਡ

ਸੀਆਈਏ ਸਟਾਫ ਵੱਲੋਂ ਤਿੰਨ ਕਿੱਲੋ ਅਫ਼ੀਮ ਤੇ ਕਾਰ ਸਮੇਤ ਦੋ ਕਾਬੂ

ਮਿਲੀਭੁਗਤ ਨਾਲ ਚਲਦਾ ਹੈ ਨਾਜਾਇਜ਼ ਮਾਈਨਿੰਗ ਦਾ ਧੰਦਾ

ਅੱਜ ਰੱਖਣਾ ਸੀ ਮੁੱਖ ਮੰਤਰੀ ਨੇ ਨੀਂਹ ਪੱਥਰ

ਸੱਪ ਦੇ ਕੱਟਣ ਨਾਲ ਖੇਤ ਮਜ਼ਦੂਰ ਦੀ ਮੌਤ

ਮੌੜ ਖੁਰਦ ’ਚ ਸੀਵਰੇਜ ਸਿਸਟਮ ਠੱਪ, ਗਲੀਆਂ ਨੇ ਧਾਰਿਆ ਛੱਪੜਾਂ ਦਾ ਰੂਪ

ਐਮਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

ਮੋਗਾ ਪੁਲਿਸ ਨੇ ਸਤਲੁਜ ਦਰਿਆ ’ਚੋਂ ਹੋ ਰਹੀ ਨਾਜਾਇਜ਼ ਮਾਈਨਿੰਗ ਵਿਰੁੱਧ ਕੀਤੀ ਵੱਡੀ ਕਾਰਵਾਈ

ਅੰਮ੍ਰਿਤਸਰ ਸਿਟੀਜ਼ਨ ਫੋਰਮ ਵਲੋਂ ਜਲ੍ਹਿਆਂਵਾਲਾ ਬਾਗ਼ ਦੀ ਦਿੱਖ ਵਿਗਾੜਨ ਖ਼ਿਲਾਫ਼ ਰੋਸ ਰੈਲੀ

ਪਿੰਡ ਸੀ ਤੋਲ ਨੌਂ ਅਬਾਦ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ