BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਕਾਰੋਬਾਰ

ਪੈਟਰੋਲ ਫਿਰ ਹੋਇਆ ਮਹਿੰਗਾ, ਡੀਜ਼ਲ ਦੀ ਕੀਮਤ 'ਚ ਮਾਮੂਲੀ ਕਟੌਤੀ

July 12, 2021 04:44 PM

ਨਵੀਂ ਦਿੱਲੀ, 12 ਜੁਲਾਈ (ਏਜੰਸੀ) : ਪੈਟਰੋਲ ਦੀਆਂ ਕੀਮਤਾਂ 'ਚ ਸੋਮਵਾਰ ਨੂੰ ਫਿਰ ਵਾਧਾ ਕੀਤਾ ਗਿਆ ਹੈ, ਜਦਕਿ ਡੀਜ਼ਲ ਦੀ ਕੀਮਤ 'ਚ ਮਾਮੂਲੀ ਜਿਹੀ ਕਮੀ ਆਈ ਹੈ। ਅੱਜ ਜਦੋਂ ਡੀਜ਼ਲ ਦੀ ਕੀਮਤ ਵਿੱਚ 16 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ, ਉਥੇ ਹੀ ਪੈਟਰੋਲ ਦੀ ਕੀਮਤ ਵਿੱਚ 28 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ।
ਲੰਬੇ ਸਮੇਂ ਬਾਅਦ, ਡੀਜ਼ਲ ਦੀ ਕੀਮਤ ਵਿੱਚ ਥੋੜ੍ਹੀ ਜਿਹੀ ਕਟੌਤੀ ਕੀਤੀ ਗਈ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ, ਅੱਜ ਦੇ ਵਾਧੇ ਤੋਂ ਬਾਅਦ, ਦਿੱਲੀ ਵਿੱਚ ਪੈਟਰੋਲ 101.19 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਿਆ। ਜਦਕਿ ਡੀਜ਼ਲ 89.72 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ।
ਮਹਾਂਨਗਰਾਂ ਦੀ ਗੱਲ ਕਰੀਏ ਤਾਂ ਮੁੰਬਈ 'ਚ ਪੈਟਰੋਲ 107.20 ਰੁਪਏ 'ਤੇ ਵਿਕ ਰਿਹਾ ਹੈ, ਜਦਕਿ ਡੀਜ਼ਲ ਦੀ ਕੀਮਤ 97.29 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ ਹੈ। ਕੋਲਕਾਤਾ ਵਿੱਚ ਪੈਟਰੋਲ 101.35 ਰੁਪਏ ਅਤੇ ਡੀਜ਼ਲ 92.81 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਚੇਨਈ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਵਾਧਾ ਕਰਨ ਤੋਂ ਬਾਅਦ ਇਹ ਕ੍ਰਮਵਾਰ 101.92 ਰੁਪਏ ਅਤੇ 94.24 ਰੁਪਏ ਪ੍ਰਤੀ ਲੀਟਰ ਹੈ। ਇਸ ਤੋਂ ਇਲਾਵਾ ਨੋਇਡਾ ਵਿੱਚ ਪੈਟਰੋਲ 98.39 ਰੁਪਏ ਅਤੇ ਡੀਜ਼ਲ 90.19 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪਟਨਾ ਵਿੱਚ ਪੈਟਰੋਲ 103.52 ਰੁਪਏ ਅਤੇ ਡੀਜ਼ਲ 95.30 ਰੁਪਏ ਪ੍ਰਤੀ ਲੀਟਰ ਹੈ। ਲਖਨਊ ਵਿੱਚ ਪੈਟਰੋਲ 98.29 ਰੁਪਏ ਅਤੇ ਡੀਜ਼ਲ 90.11 ਰੁਪਏ ਪ੍ਰਤੀ ਲੀਟਰ ਹੈ। ਰਾਂਚੀ ਵਿੱਚ ਪੈਟਰੋਲ 96.18 ਰੁਪਏ ਅਤੇ ਡੀਜ਼ਲ 94.68 ਰੁਪਏ ਪ੍ਰਤੀ ਲੀਟਰ ਹੈ। ਚੰਡੀਗੜ੍ਹ ਵਿੱਚ ਪੈਟਰੋਲ 97.37 ਰੁਪਏ ਅਤੇ ਡੀਜ਼ਲ 89.35 ਰੁਪਏ ਪ੍ਰਤੀ ਲੀਟਰ ਹੈ। ਭੋਪਾਲ ਵਿੱਚ ਪੈਟਰੋਲ 109.53 ਰੁਪਏ, ਡੀਜ਼ਲ 98.50 ਰੁਪਏ ਪ੍ਰਤੀ ਲੀਟਰ ਹੈ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ