BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਸਿਹਤ

ਸੂਬੇ ’ਚ ਕੋਰੋਨਾ ਦੇ 119 ਨਵੇਂ ਮਾਮਲੇ, 5 ਹੋਰ ਮੌਤਾਂ

July 13, 2021 10:36 AM

ਦਸਬ
ਚੰਡੀਗੜ੍ਹ/12 ਜੁਲਾਈ : ਸੂਬੇ ’ਚ ਕੋਰੋਨਾ ਮਹਾਮਾਰੀ ਦੇ ਮਾਮਲੇ ਜਿੱਥੇ ਘਟਦੇ ਦਿਖਾਈ ਦੇ ਰਹੇ ਹਨ, ਉਥੇ ਹੀ ਰੋਜ਼ਾਨਾ ਮੌਤਾਂ ਦਾ ਸਿਲਸਿਲਾ ਜਾਰੀ ਹੈ। ਸੋਮਵਾਰ ਨੂੰ ਸੂਬੇ ਦੇ 21 ਜ਼ਿਲ੍ਹਿਆਂ ’ਚੋਂ ਕੋਰੋਨਾ ਦੇ 119 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਪੀੜਤਾਂ ਦੀ ਗਿਣਤੀ ਵਧ ਕੇ 597714 ’ਤੇ ਪੁੱਜ ਗਈ ਹੈ ਅਤੇ 5 ਹੋਰ ਮੌਤਾਂ ਹੋਣ ਨਾਲ ਮ੍ਰਿਤਕਾਂ ਦਾ ਕੁੱਲ ਅੰਕੜਾ 16,193 ਤੱਕ ਪੁੱਜ ਗਿਆ ਹੈ। ਪੰਜਾਬ ਵਿਚ ਹਾਲੇ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 1494 ਹੈ ਅਤੇ ਕੋਰੋਨਾ ਪਾਜ਼ੇਟਿਵ 580027 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। ਸੂਬੇ ਵਿਚ ਹੁਣ ਤੱਕ ਸ਼ੱਕੀ ਮਰੀਜ਼ਾਂ ਗਿਣਤੀ 11403143 ਹੋ ਗਈ ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ। ਸੋਮਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਸੂਬੇ ਦੇ 21 ਜ਼ਿਲ੍ਹਿਆਂ ਵਿੱਚ ਕੋਰੋਨਾ ਮਾਮਲੇ ਇਸ ਤਰ੍ਹਾਂ ਹਨ। ਲੁਧਿਆਣਾ 24, ਜਲੰਧਰ 15, ਬਠਿੰਡਾ 13, ਸ੍ਰੀ ਮੁਕਤਸਰ ਸਾਹਿਬ 12, ਸ੍ਰੀ ਫ਼ਤਹਿਗੜ੍ਹ ਸਾਹਿਬ 9, ਅੰਮ੍ਰਿਤਸਰ 6, ਹੁਸਿਆਰਪੁਰ 5, ਫਰੀਦਕੋਟ 4, ਕਪੂਰਥਲਾ 4, ਪਠਾਨਕੋਟ 4, ਪਟਿਆਲਾ 4, ਤਰਨ ਤਾਰਨ 4, ਐਸਏਐਸ ਨਗਰ 3, ਫਾਜ਼ਿਲਕਾ 2, ਫਿਰੋਜ਼ਪੁਰ 2, ਗੁਰਦਾਸਪੁਰ 2, ਸੰਗਰੂਰ 2, ਬਰਨਾਲਾ 1, ਮਾਨਸਾ 1, ਮੋਗਾ, 1 ਤੇ ਰੋਪੜ ’ਚ 1 ਮਾਮਲਾ ਸਾਹਮਣੇ ਆਇਆ ਹੈ l

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ