BREAKING NEWS
23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਿਸੇ ਵਿਅਕਤੀ ਦੀ ਪਛਾਣ ਦਰਸਾਉਣ ਲਈ ‘ਦਲਿਤ’ ਸ਼ਬਦ ਦੀ ਵਰਤੋਂ ਤੋਂ ਗੁਰੇਜ਼ ਕੀਤਾ ਜਾਵੇ : ਅਨੁਸੂਚਿਤ ਜਾਤੀਆਂ ਕਮਿਸ਼ਨਹਰਿਆਣਾ ਪੁਲਿਸ 10 ਸਾਲ ਪੁਰਾਣੇ ਡੀਜ਼ਲ ਤੇ 15 ਸਾਲ ਪੁਰਾਣੇ ਪੈਟਰੋਲ ਵਾਹਨਾਂ ਦੇ ਇਸਤੇਮਾਲ ਦੇ ਖ਼ਿਲਾਫ਼ ਜਾਗਰੂਕਤਾ/ਬਦਲਾਅ ਮੁਹਿੰਮ ਸ਼ੁਰੂ ਕਰੇਗੀ17 ਇੰਡੋ ਕੈਨੇਡੀਅਨਾਂ ਨੇ ਕੀਤੀ ਜਿੱਤ ਦਰਜਕੈਨੇਡਾ : ਐਨਡੀਪੀ ਦੀ ਮਦਦ ਨਾਲ ਬਣੇਗੀ ਟਰੂਡੋ ਦੀ ਸਰਕਾਰਦੇਸ਼ ਦੀਆਂ 13 ਹਾਈ ਕੋਰਟਾਂ ਨੂੰ ਜਲਦ ਮਿਲਣਗੇ ਨਵੇਂ ਚੀਫ਼ ਜਸਟਿਸਊਧਮਪੁਰ ਹੈਲੀਕਾਪਟਰ ਹਾਦਸੇ ’ਚ ਜ਼ਖ਼ਮੀ ਹੋਏ ਦੋਵੇਂ ਪਾਇਲਟਾਂ ਦੀ ਮੌਤਗੁਜਰਾਤ : ਹੈਰੋਇਨ ਦੀ ਵੱਡੀ ਖੇਪ ਬਰਾਮਦ, 7 ਗ੍ਰਿਫ਼ਤਾਰ

ਪੰਜਾਬ

ਟਿਕਟ ਦੀਆਂ ਡੀਲਾਂ ਕਰਨ ਵਾਲੇ ਕਿੱਥੋ ਕ੍ਰਾਂਤੀ ਲਿਆਉਣਗੇ : ਅਕਾਲੀ ਆਗੂ

July 13, 2021 12:58 PM

ਜੋਗਿੰਦਰਪਾਲ ਮਾਲੜਾ
ਕੋਟ ਈਸੇ ਖਾਂ/12 ਜੁਲਾਈ: ਹਲਕਾ ਧਰਮਕੋਟ ਦੇ ਵਿੱਚ ਉਸ ਸਮੇਂ ਦਾ ਘਮਾਸਾਨ ਮੱਚਿਆ ਹੋਇਆ ਹੈ, ਜਦੋ ਜਸਵਿੰਦਰ ਸਿੰਘ ਸਿੱਧੂ ਅਤੇ ਸੰਜੀਵ ਕੋਛੜ ਦੀ ਗੱਲਬਾਤ ਦੀ ਇੱਕ ਆਡੀਓ ਵਾਇਰਲ ਹੋਈ। ਜਿਸ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸਰਕਲ ਪ੍ਰਧਾਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਰਣਜੀਤ ਸਿੰਘ ਰਾਣਾ ਸਾਬਕਾ ਡਾਇਰਕੈਟਰ ਮੰਡੀ ਬੋਰਡ ਦੇ ਦਫਤਰ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਹੋਈ। ਜਿਸ ਦੇ ਵਿੱਚ ਦਿਹਾਤੀ ਸਰਕਲ ਪ੍ਰਧਾਨ ਮਨਫੂਲ ਸਿੰਘ ਲਾਡੀ, ਯੂਥ ਵਿੰਗ ਕੋਟ ਈਸੇ ਖਾਂ ਦੇ ਸ਼ਹਿਰੀ ਪ੍ਰਧਾਨ ਅਮਨ ਗਾਬਾ,ਧਰਮਕੋਟ ਦੇ ਯੂਥ ਵਿੰਗ ਦੇ ਸ਼ਹਿਰੀ ਪ੍ਰਧਾਨ ਹਰਪ੍ਰੀਤ ਸਿੰਘ ਰਿੱਕੀ, ਨਿਸ਼ਾਨ ਸਿੰਘ ਮੂਸੇ ਵਾਲਾ, ਹੈਪੀ ਭੁੱਲਰ ਸਰਕਲ ਪ੍ਰਧਾਨ, ਦਿਲਬਾਗ ਸਿੰਘ ਭੁੱਲਰ, ਪਰਮਪਾਲ ਸਿੰਘ ਚੁੱਘਾ, ਹੈਪੀ ਤਾਰੇ ਵਾਲਾ ਦਿਲਬਾਗ ਸਿੰਘ ਢੋਲਣੀਆਂ ਆਦਿ ਸਰਕਲ ਪ੍ਰਧਾਨਾਂ ਦੇ ਸ਼ਿਰਕਤ ਕੀਤੀ। ਉਨ੍ਹਾਂ ਨੇ ਕਿਹਾ ਕਿ ਕੱਲ ਦੀ ਇੱਕ ਆਡੀਓ ਵਾਇਰਲ ਹੋਈ ਹੈ, ਜਿਸ ਦੇ ਵਿੱਚ ਜਸਵਿੰਦਰ ਸਿੰਘ ਸਿੱਧੂ ਅਤੇ ਸੰਜੀਵ ਕੋਛੜ ਆਪਸ ਦੇ ਵਿੱਚ ਟਿਕਟ ਦੀ ਡੀਲ ਕਰ ਰਹੇ ਹਨ, ਉਨ੍ਹਾਂ ਨੇ ਕਿ ਇਹ ਕ੍ਰਾਂਤੀਕਾਰੀ ਇਨਕਲਾਬ ਲਿਆਉਣ ਲਈ ਵੱਡੇ ਵੱਡੇ ਦਾਅਵੇ ਕਰਦੇ ਸੀ ਕਿ ਨੌਕਰੀਆਂ ਛੱਡ ਕੇ ਆਏ ਹਾਂ ਤੇ ਟਿਕਟ ਦੇ ਲਈ ਵੱਡੀਆਂ ਵੱਡੀਆਂ ਡੀਲਾ ਕਰ ਰਹੇ ਹਨ, 50 ਲੱਖ ਤੋਂ ਘੱਟ ਗੱਲ ਨਹੀ ਕਰਦੇ ਕਿ ਉਹ ਆਮ ਆਦਮੀ ਹੋ ਸਕਦਾ, ਉਨ੍ਹਾਂ ਨੇ ਕਿਹਾ ਜਿਹੜੇ ਵਿਚਾਰੇ ਨੌਜਵਾਨ ਤੇ ਐਨ.ਆਰ.ਆਈ. ਵੀਰ ਆਪਣੀਆਂ ਭਾਵਨਾਵਾ ਨਾਲ ਲੈ ਕੇ ਇੰਨ੍ਹਾਂ ਦੇ ਨਾਲ ਜੁੜੇ ਸਨ ਇੰਨ੍ਹਾਂ ਨੇ ਉਨ੍ਹਾਂ ਨੂੰ ਠੱਗਿਆ ਹੈ, ਉਨ੍ਹਾਂ ਨੇ ਕਿਹਾ ਜਸਵਿੰਦਰ ਸਿੰਘ ਸਿੱਧੂ ਸਤਿਕਾਰ ਯੋਗ ਜਥੇਦਾਰ ਤੋਤਾ ਸਿੰਘ ਜੀ ਦੇ ਬਾਰੇ ਵੀ ਵਾਰ ਵਾਰ ਨਾ ਲੈ ਕੇ ਬੋਲ ਰਿਹਾ ਹੈ, ਉਨ੍ਹਾਂ ਨੇ ਕਿਹਾ ਉਸਨੂੰ ਸ਼ਰਮ ਆਉਣੀ ਚਾਹਿਦੀ ਹੈ, ਕਿਉ ਕਿ ਉਹ ਪਹਿਲਾ ਇੱਕ ਅਧਿਆਪਕ ਸੀ, ਤੇ ਅਧਿਆਪਕ ਕਿਵੇ ਦੀ ਬੋਲੀ ਬੋਲਦਾ ਹੈ ਉਸਨੂੰ ਇਹ ਪਤਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਠੱਗੀਆਂ ਮਾਰਨ ਲਈ ਇੱਥੇ ਆਏ ਹਨ, ਇੰਨ੍ਹਾਂ ਨੇ ਕੋਈ ਕ੍ਰਾਂਤੀਕਾਰੀ ਨਹੀ ਲਿਆਉਣੀ।ਕੀ ਕਹਿਣਾ ਜਸਵਿੰਦਰ ਸਿੰਘ ਸਿੱਧੂ ਅਤੇ ਸੰਜੀਵ ਕੋਛੜ ਦਾ ਇਸ ਸਬੰਧੀ ਜਦੋ ਜਸਵਿੰਦਰ ਸਿੰਘ ਸਿੱਧੂ ਨੇ ਕਿਹਾ ਆਮ ਆਦਮੀ ਪਾਰਟੀ ਦੀ ਹਲਕਾ ਧਰਮਕੋਟ ਵਿੱਚ ਮੇਰੇ ਵੱਲੋਂ ਚਲਾਈ ਮੁਹਿੰਮ ਨੇ ਵਿਰੋਧੀਆਂ ਦੀ ਨੀਂਦ ਹਰਾਮ ਕਰ ਦਿੱਤੀ ਹੈ। ਪਿੰਡਾਂ ਦੇ ਵਿੱਚ ਮੈਂ ਅਤੇ ਸੰਜੀਵ ਕੋਛੜ ਇੱਕ ਜੁੱਟ ਹੋ ਕੇ ਕੰਮ ਰਹੇ ਹਾਂ। ਜਿੰਨ੍ਹਾਂ ਨੇ ਵਿਰੋਧੀਆਂ ਦੀ ਨੀਂਦ ਉਡਾ ਦਿੱਤੀ ਹੈ ਜਿਸ ਕਾਰਨ ਹੁਣ ਵਿਰੋਧੀ ਬੇਤੁਕੀਆ ਆਡੀਓ ਵਾਇਰਲ ਕਰ ਰਹੇ ਹਨ, ਉਨ੍ਹਾਂ ਨੇ ਕਿਹਾ ਕਿ ਮੇਰੇ ਵਿਰੁੱਧ ਕੂੜ ਪ੍ਰਚਾਰ ਕਰਨ ਦੀ ਬਜਾਏ ਆਕਲੀ ਦਲ ਆਪਣੀਆਂ ਦਸ ਸਾਲ ਦੀਆਂ ਪ੍ਰਾਪਤੀਆਂ ਦੱਸਣ। ਸੰਜੀਵ ਕੋਛੜ ਨੇ ਕਿਹਾ ਕਿ ਇਹ ਆਡੀਓ ਕਈ ਸਾਲ ਪੁਰਾਣੀ ਹੈ, ਜਿਸ ਨੂੰ ਹੁਣ ਦੁਬਾਰਾ ਫਿਰ ਵਾਇਰਲ ਕੀਤਾ ਜਾ ਰਿਹਾ ਹੈ, ਜੋ ਕਿ ਪਾਰਟੀ ਦਾ ਅਕਸ ਖਰਾਬ ਲਈ ਕੀਤਾ ਜਾ ਰਿਹਾ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ

23 ਸਤੰਬਰ ਨੂੰ 59 ਥਾਵਾਂ ਤੇ ਲਗਾਏ ਜਾਣਗੇ ਕੋਰੋਨਾ ਵੈਕਸੀਨੇਸ਼ਨ ਮੈਗਾ ਡਰਾਈਵ ਕੈਂਪ

ਸਕੂਲ ਸਿੱਖਿਆ ਵਿਭਾਗ ਵੱਲੋਂ ਇਕਹਿਰੇ ਮਾਂ-ਪਿਓ ਦੇ ਬੱਚਿਆਂ ਦਾ ਸਕੂਲਾਂ ’ਚ ਦਾਖਲਾ ਯਕੀਨੀ ਬਨਾਉਣ ਦੇ ਨਿਰਦੇਸ਼

27 ਸਤੰਬਰ ਦੇ ਭਾਰਤ ਬੰਦ ਸਬੰਧੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਹੋਈ ਮੀਟਿੰਗ

ਪੰਜਾਬ ਸਰਕਾਰ ਨੇ ਪੰਜਗਰਾਈ ਕਲਾਂ ’ਚ 1 ਕਰੋੜ ਰੁਪਏ ਤੋਂ ਵੱਧ ਵਿਕਾਸ ਕਾਰਜਾਂ ’ਤੇ ਖਰਚ ਕੀਤੇ : ਸਰਪੰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਐਸਡੀਐਮ ਬਟਾਲਾ ਨੇ ਸੇਵਾ ਕੇਂਦਰਾਂ ਦੀ ਕੀਤੀ ਚੈਕਿੰਗ

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਹਲਕਾ ਸਾਹਨੇਵਾਲ ਦੇ ਕਾਂਗਰਸੀ ਵਰਕਰਾਂ ’ਚ ਖੁਸ਼ੀ ਦੀ ਲਹਿਰ : ਬੀਬੀ ਬਿੱਟੀ

ਚੰਨੀ ਦੀ ਅਗਵਾਈ ’ਚ ਕਾਂਗਰਸ ਮੁੜ 2022 ’ਚ ਸਰਕਾਰ ਬਣਾਏਗੀ : ਮਿੱਤਲ

ਜ਼ੀਰਕਪੁਰ ’ਚ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ 100 ਤੋਂ ਵੱਧ ਬੈਨਰ ਰਾਤੋ-ਰਾਤ ਗਾਇਬ

‘ਗੁ. ਸ੍ਰੀ ਬੰਗਲਾ ਸਾਹਿਬ ਨੂੰ ਬੰਦ ਕਰਨ ਦਾ ਹੁਕਮ ਕੇਜਰੀਵਾਲ ਸਰਕਾਰ ਦਾ ਨਾਦਰਸ਼ਾਹੀ ਫੈਸਲਾ’

ਜੋਤੀ-ਜੋਤ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਚੱਲੇ ਨਗਰ ਕੀਰਤਨ ਦੇ ਸੰਗਤਾਂ ਨੇ ਕੀਤੇ ਦਰਸ਼ਨ