BREAKING NEWS
ਪੰਜਾਬ ਦੇ ਵੱਧ ਪ੍ਰਭਾਵਿਤ ਪਿੰਡਾਂ ’ਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ 8500 ਨੋਡਲ ਅਫ਼ਸਰ ਤਾਇਨਾਤਤਾਲਿਬਾਨ ਖ਼ਿਲਾਫ਼ ਦਹਿਸ਼ਤ ਦੀ ਕਾਰਵਾਈਕੈਨੇਡਾ : ਅੱਜ ਹੋਣਗੀਆਂ ਮੱਧਕਾਲੀ ਸੰਸਦੀ ਚੋਣਾਂਭਾਰਤ : 5 ਲੱਖ ਵਿਦੇਸ਼ੀ ਸੈਲਾਨੀਆਂ ਨੂੰ ਮਿਲਣਗੇ ਮੁਫਤ ਵੀਜ਼ੇਭਾਰਤ ’ਚ ਪਿਛਲੇ ਸਾਲ ਸੜਕ ਹਾਦਸਿਆਂ ’ਚ ਗਈਆਂ 1.20 ਲੱਖ ਜਾਨਾਂ : ਰਿਪੋਰਟਸੰਯੁਕਤ ਮੋਰਚੇ ਵੱਲੋਂ ਕੋਰ ਕਮੇਟੀ ਦੀ ਮੀਟਿੰਗ ’ਚ ਜਾਣ ਤੋਂ ਇਨਕਾਰਉਤਰਾਖੰਡ : ਸਰਕਾਰ ਬਣਦਿਆਂ ਹੀ ਇਕ ਲੱਖ ਨੌਕਰੀਆਂ ਤੇ ਹਰ ਮਹੀਨੇ 5 ਹਜ਼ਾਰ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ : ਕੇਜਰੀਵਾਲਅੰਮ੍ਰਿਤਸਰ : ਦਿਹਾਤੀ ਪੁਲਿਸ ਵੱਲੋਂ ਤਿੰਨ ਕਿਲੋ ਤੋਂ ਵਧ ਹੈਰੋਇਨ ਬਰਾਮਦਮਾਮਲਾ ਨੈਸ਼ਨਲ ਕਾਨਫਰੰਸ ਆਗੂ ਤ੍ਰਿਲੋਚਨ ਸਿੰਘ ਹੱਤਿਆ ਕਾਂਡ ਦਾਮੌਸਮ ਵਿਭਾਗ ਵੱਲੋਂ ਪੂਰਬੀ ਮੱਧ ਤੇ ਉੱਤਰ-ਪੱਛਮੀ ਭਾਰਤ ’ਚ ਮੀਂਹ ਦੀ ਚੇਤਾਵਨੀ

ਪੰਜਾਬ

ਅਕਾਲੀ ਦਲ (ਸੰਯੁਕਤ) ਮਹਿੰਗਾਈ ਵਿਰੁੱਧ 15 ਨੂੰ ਮੋਹਾਲੀ ਵਿਖੇ ਦੇਵੇਗਾ ਧਰਨਾ

July 13, 2021 02:19 PM

ਐਸ.ਏ.ਐਸ. ਨਗਰ, 13 ਜੁਲਾਈ (ਏਜੰਸੀ) : ਅਕਾਲੀ ਦਲ (ਸੰਯੁਕਤ) ਵੱਲੋ ਲੱਕ ਤੋੜਵੀਂ ਮਹਿੰਗਾਈ ਦੇ ਵਿਰੋਧ 'ਚ ਸੂਬੇ ਭਰ 'ਚ 15 ਜੁਲਾਈ ਨੂੰ 11 ਤੋਂ 1 ਵਜੇ ਤੱਕ ਪੰਜਾਬ ਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ਿਲ੍ਹਿਆਂ ਦੇ ਡੀਸੀ ਦਫਤਰਾਂ ਅੱਗੇ ਧਰਨਾ ਲਾ ਕੇ ਮੰਗ-ਪੱਤਰ ਦਿੱਤੇ ਜਾਣਗੇ । ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰੱਲ ਸਕੱਤਰ ਤੇ ਨੌਜਵਾਨ ਯੂਥ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਦਿੰਦਿਆਂ ਕਿਹਾ ਕਿ ਕੋਰੋਨਾ ਕਾਲ ਵਿੱਚ ਜਦੋਂ ਦੇਸ਼ ਵਿੱਚ ਜ਼ਿਆਦਾਤਰ ਲੋਕਾਂ ਦੀ ਕਮਾਈ ਘੱਟ ਹੋ ਰਹੀ ਹੈ ਉਦੋਂ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਸਰਕਾਰ ਨੇ ਲੋਕਾਂ ਨੂੰ ਮਹਿੰਗਾਈ ਦੇ ਦੌਰ ਵਿੱਚ ਧੱਕ ਦਿੱਤਾ ਹੈ ਜਿਸ ਕਰ ਕੇ ਲੋਕ ਤ੍ਰਾਹ ਤ੍ਰਾਹ ਕਰ ਰਹੇ ਹਨ । ਉਹਨਾਂ ਕਿਹਾ ਕੋਰੋਨਾ ਦੀ ਮਾਰ ਦੇ ਬਾਵਜੂਦ ਵੀ ਲੋਕਾਂ ਨੂੰ ਬਿਜਲੀ ਬਿੱਲ, ਸਕੂਲ ਫੀਸਾਂ ਨੂੰ ਭਰਨਾ ਪੈ ਰਿਹਾ ਹੈੇ, ਡੀਜ਼ਲ ਪੈਟਰੋਲ ਦੇ ਰੇਟ ਵੀ ਹਰ ਦਿਨ ਵੱਧ ਰਹੇ ਹਨ ਪੰਜਾਬ ਖੇਤੀ ਸੂਬਾ ਹੋਣ ਕਰਕੇ ਕਿਸਾਨਾਂ ਨੂੰ ਡੀਜ਼ਲ ਦੀ ਲਾਗਤ ਦੀ ਸਭ ਤੋਂ ਵੱਧ ਜਰੂਰਤ ਪੈਂਦੀ ਹੈ। ਜਿਸ ਦਾ ਸਿੱਧਾ ਅਸਰ ਕਿਸਾਨਾਂ ਦੇ ਮੁਨਾਫੇ ਤੇ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਗਲਤ ਨੀਤੀਆਂ ਕਰਕੇ ਲੋਕ ਮਹਿੰਗਾਈ ਦੀ ਮਾਰ ਨਾਲ ਜੂਝ ਰਹੇ ਹਨ। ਬੱਬੀ ਬਾਦਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੇਸ਼ ਦਾ ਬੇੜਾ ਗਰਕ ਕਰਨ 'ਚ ਕੋਈ ਕਸਰ ਨਹੀ ਛੱਡੀ। ਇਸ ਦੇ ਨਾਲ ਪੰਜਾਬ ਦੀ ਕੈਪਟਨ ਸਰਕਾਰ ਨੇ ਵੀ ਲੋਕਾਂ ਉੱਤੇ ਟੈਕਸਾਂ ਦਾ ਬੋਝ ਪਾ ਕੇ ਇਸ ਮਹਿੰਗਾਈ ਵਿੱਚ ਹੋਰ ਵਾਧਾ ਕੀਤਾ ਬੱਬੀ ਬਾਦਲ ਨੇ ਕਿਹਾ ਕਿ ਦੇਸ਼ ਦੀ ਜੀ. ਡੀ. ਪੀ. ਦਾ ਬੁਰਾ ਹਾਲ ਹੈ, ਬੇਰੁਜ਼ਗਾਰੀ ਵੱਧ ਰਹੀ ਹੈ । ਨਸ਼ੇ ਬਾਰੇ ਕੈਪਟਨ ਨੇ ਗੁਟਕਾ ਸਾਹਿਬ ਤੇ ਸਹੁੰ ਖਾ ਕੇ ਕਿਹਾ ਕਿ ਮੈ 4 ਹਫਤਿਆਂ ਚ ਨਸ਼ਾ ਖਤਮ ਕਰ ਦੇਵਾਂਗਾ, ਬੱਬੀ ਬਾਦਲ ਨੇ ਕਿਹਾ ਕਿ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਨਸ਼ਾ ਚਰਮ ਸੀਮਾ ਤੇ ਵਿਕ ਰਿਹਾ ਹੈ । ਬੇਅਦਬੀਆਂ ਦੇ ਦੋਸ਼ੀ ਸ਼ਰੇਆਮ ਖੁੱਲੇ ਫਿਰ ਰਹੇ ਹਨ । ਸਿੱਟਾਂ ਬਣਦੀਆਂ ਗਈਆਂ, ਜਾਂਚ ਨੂੰ ਸਿਰੇ ਚਾੜਨ ਨਹੀ ਦਿੱਤਾ ਜਾ ਰਿਹਾ ਤਾਂ ਜੋ ਬਾਦਲ-ਕੈਪਟਨ ਦੀ ਰਲੀ ਭੁਗਤ ਜੱਗ ਜਾਹਰ ਨਾ ਹੋ ਜਾਵੇ। ਨੌਕਰੀਆਂ ਮੰਗ ਰਹੇ ਮੁਲਾਜ਼ਮਾਂ ਨੂੰ ਪੁਲਿਸ ਤੋਂ ਡੰਡੇ ਮਰਵਾਏ ਜਾ ਰਹੇ ਹਨ। ਕੈਪਟਨ ਸਰਕਾਰ ਹਰ ਫਰੰਟ ਚ ਬੁਰੀ ਤਰਾਂ ਫੇਲ ਸਾਬਿਤ ਹੋਈ ਹੈ । ਬੱਬੀ ਬਾਦਲ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਸੰਯੁਕਤ ਜ਼ਿਲ੍ਹਾ ਮੋਹਾਲੀ ਇਕਾਈ ਵੱਲੋਂ ਵੀ ਵੱਧ ਰਹੀ ਮਹਿੰਗਾਈ ਖ਼ਿਲਾਫ਼ 15 ਜੁਲਾਈ ਨੂੰ ਮੋਹਾਲੀ ਵਿੱਚ ਡਿਪਟੀ ਕਮਿਸ਼ਨਰ ਦਫਤਰ ਤੇ ਰੋਸ ਪ੍ਰਦਰਸ਼ਨ ਕਰਕੇ ਮੰਗ ਪੱਤਰ ਜਾਵੇਗਾ ਤਾਂ ਜੋ ਇਸ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਲੋਕ ਲਹਿਰ ਖੜ੍ਹੀ ਕੀਤੀ ਜਾ ਸਕੇ ਉਹਨਾਂ ਮੋਹਾਲੀ ਦੇ ਲੋਕਾਂ ਨੂੰ ਇਸ ਧਰਨੇ ਵਿੱਚ ਪੁੱਜਣ ਦੀ ਅਪੀਲ ਵੀ ਕੀਤੀ ।

 

ਕੁਝ ਕਹਿਣਾ ਹੋ? ਆਪਣੀ ਰਾਏ ਪੋਸਟ ਕਰੋ

 
ਹੋਰ ਪੰਜਾਬ ਖ਼ਬਰਾਂ